ਸ਼ਿਲਪਾ ਸ਼ੈੱਟੀ ਨੇ ਆਪਣੀ ਮਾਂ ਦੇ ਨਾਲ ਕਰਵਾਇਆ ਫੋਟੋ ਸ਼ੂਟ, ਤਸਵੀਰ ਕੀਤੀ ਸਾਂਝੀ

Written by  Shaminder   |  December 23rd 2020 02:42 PM  |  Updated: December 23rd 2020 02:42 PM

ਸ਼ਿਲਪਾ ਸ਼ੈੱਟੀ ਨੇ ਆਪਣੀ ਮਾਂ ਦੇ ਨਾਲ ਕਰਵਾਇਆ ਫੋਟੋ ਸ਼ੂਟ, ਤਸਵੀਰ ਕੀਤੀ ਸਾਂਝੀ

ਕ੍ਰਿਸਮਸ ਦੇ ਤਿਉਹਾਰ ‘ਚ ਕੁਝ ਦਿਨ ਹੀ ਬਾਕੀ ਬਚੇ ਹਨ । ਅਜਿਹੇ ‘ਚ ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਤਰੀਕੇ ਦੇ ਨਾਲ ਇਸ ਤਿਉਹਾਰ ਨੂੰ ਮਨਾ ਰਹੇ ਹਨ । ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਇਸ ਤਿਉਹਾਰ ਨੂੰ ਮਨਾਉਣ ਲਈ ਆਪਣੇ ਪਰਿਵਾਰ ਸਮੇਤ ਗਈ ਹੋਈ ਹੈ । ਅਜਿਹੇ ‘ਚ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਇੱਕੋ ਜਿਹੀ ਡਰੈੱਸ ‘ਚ ਨਜ਼ਰ ਆ ਰਹੀਆਂ ਹਨ ।

shilpa Shetty

ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਕ੍ਰਿਸਮਸ ਦੇ ਤਿਉਹਾਰ ਤੋਂ ਪਹਿਲਾਂ ਸ਼ਿਲਪਾ ਸ਼ੈੱਟੀ ਨੇ ਆਪਣੀ ਮੰਮੀ ਦੇ ਨਾਲ ਫੋਟੋਸ਼ੂਟ ਕਰਵਾਇਆ ਹੈ । ਜਿਸ ਦੀ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵਿਦੇਸ਼ ‘ਚ ਛੁੱਟੀਆਂ ਮਨਾਉਣ ਲਈ ਪਰਿਵਾਰ ਸਮੇਤ ਹੋਈ ਰਵਾਨਾ

shilpa

ਸ਼ਿਲਪਾ ਸ਼ੈੱਟੀ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਕ੍ਰਿਸਮਸਿੰਗ, ਡ੍ਰੀਮਿੰਗ ਅਤੇ ਵਿਨਿੰਗ’ ਇਹ ਫੋਟੋ ਮੇਰੇ ਲਈ ਹਮੇਸ਼ਾ ਖ਼ਾਸ ਰਹੇਗੀ ।

shilpa

ਕਿਉਂਕਿ ਇਹ ਸਾਡਾ ਇੱਕਠਿਆਂ ਕੀਤਾ ਗਿਆ ਇਹ ਪਹਿਲਾ ਸ਼ੂਟ ਹੈ ।ਉਹ ਇਸ ਲਈ ਰਾਜ਼ੀ ਹੋਈ ਕਿਉਂਕਿ ਉਹਨਾਂ ਨੂੰ ਇਹ ਕਫਤਾਨ ਕਾਫੀ ਪਸੰਦ ਆਇਆ ਹੈ ।ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਲਗਾਤਾਰ ਕਮੈਂਟਸ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network