ਸ਼ਿਲਪਾ ਸ਼ੈੱਟੀ ਦੇ ਇੰਸਟਾਗ੍ਰਾਮ ‘ਤੇ 20 ਮਿਲੀਅਨ ਫਾਲੋਵਰਸ ਹੋਏ, ਅਦਾਕਾਰਾ ਨੇ ਇੰਝ ਮਨਾਇਆ ਜਸ਼ਨ

written by Shaminder | April 01, 2021 04:57pm

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ।ਉਹ ਆਪਣੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ । ਜੋ ਕਿ ਪ੍ਰਸ਼ੰਸਕਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਆਉਂਦੀਆਂ ਹਨ । ਇੰਸਟਾਗ੍ਰਾਮ ਤੇ ਉਨ੍ਹਾਂ ਦੇ ਫਾਲੋਵਰਸ ਦੀ ਗਿਣਤੀ 20 ਮਿਲੀਅਨ ਹੋ ਚੁੱਕੀ ਹੈ ।

shilpa and raj kundra Image From Shilpa Shetty’s Instagram

ਹੋਰ ਪੜ੍ਹੋ : ਬੱਬੂ ਮਾਨ ਦੀ ਪਰਿਵਾਰ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ

shilpa Image From Raj Kundra’s Instagram

ਜਿਸ ਤੋਂ ਬਾਅਦ ਅਦਾਕਾਰਾ ਪੱਬਾਂ ਭਾਰ ਹੈ । ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਆਪਣੇ ਫਾਲੋਵਰਸ ਵਧਣ ਦੀ ਖੁਸ਼ੀ ਨੂੰ ਸਾਂਝਾ ਕਰਦੀ ਹੋਈ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ’20 ਮਿਲੀਅਨ, ਮੈਨੂੰ ਏਨਾਂ ਪਿਆਰ ਅਤੇ ਸਪੋਟ ਦਿੱਤਾ, ਉਸ ਨੂੰ ਬਿਆਨ ਕਰਨ ਲਈ ਮੇਰੇ ਕੋਲ ਸ਼ਬਦ ਨਹੀਂ ਹਨ’।

shilpa shetty Image From Shilpa Shetty's Instagram

ਸ਼ਿਲਪਾ ਸ਼ੈੱਟੀ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 20 ਵੱਖ ਵੱਖ ਪੱਖਾਂ ਨੂੰ ਪੇਸ਼ ਕੀਤਾ ਹੈ । ਪ੍ਰਸ਼ੰਸਕਾਂ ਵੱਲੋਂ ਅਦਾਕਾਰਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

You may also like