ਸ਼ਿਲਪਾ ਸ਼ੈੱਟੀ ਨੇ ਆਪਣੀ ਭੈਣ ਤੇ ਮਾਂ ਲਈ ਪਾਈ ਭਾਵੁਕ ਪੋਸਟ, ਸਾਂਝੀ ਕੀਤੀ ਖ਼ਾਸ ਵੀਡੀਓ

Written by  Lajwinder kaur   |  July 24th 2020 06:02 PM  |  Updated: July 24th 2020 06:02 PM

ਸ਼ਿਲਪਾ ਸ਼ੈੱਟੀ ਨੇ ਆਪਣੀ ਭੈਣ ਤੇ ਮਾਂ ਲਈ ਪਾਈ ਭਾਵੁਕ ਪੋਸਟ, ਸਾਂਝੀ ਕੀਤੀ ਖ਼ਾਸ ਵੀਡੀਓ

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ ।

 ਹੋਰ ਵੇਖੋ: ਯੈਲੋ ਰੰਗ ਦੇ ਸੂਟ ‘ਚ ਦਿਲਕਸ਼ ਨਜ਼ਰ ਆਈ ਨਿਸ਼ਾ ਬਾਨੋ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ ਇਹ ਤਸਵੀਰਾਂ

ਇਸ ਵਾਰ ਉਨ੍ਹਾਂ ਨੇ ਆਪਣੀ ਮਾਂ ਤੇ ਭੈਣ ਦੇ ਲਈ ਭਾਵੁਕ ਪੋਸਟ ਪਾਉਂਦੇ ਹੋਏ ਇੱਕ ਵੀਡੀਓ ਸਾਂਝੀ ਕੀਤੀ ਹੈ । ਉਨ੍ਹਾਂ ਨੇ ਮਾਂ ਸੁੰਨਦਾ ਸ਼ੈੱਟੀ ਤੇ ਭੈਣ ਸ਼ਮਿਤਾ ਸ਼ੈੱਟੀ ਦੇ ਲਈ ਖ਼ਾਸ ਮੈਸੇਜ ਲਿਖਿਆ ਹੈ । ਇਸ ਵੀਡੀਓ ‘ਚ ਸ਼ੁਰੂਆਤ ‘ਚ ਸ਼ਿਲਪਾ ਸ਼ੈੱਟੀ ਦੀ ਬਚਪਨ ਫੋਟੋ ਦੇਖਣ ਨੂੰ ਮਿਲ ਰਹੀ ਹੈ ਜਿਸ ‘ਚ ਉਹ ਆਪਣੀ ਮੰਮੀ ਤੇ ਛੋਟੀ ਭੈਣ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ 6 ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਤਾਂ ਉਹ ਕਈ ਸਮੇਂ ਤੋਂ ਟੀਵੀ ਦੇ ਰਿਆਲਟੀ ਸ਼ੋਅ ‘ਚ ਜੱਜ ਦੀ ਭੂਮਿਕਾ ‘ਚ ਨਜ਼ਰ ਆ ਚੁੱਕੇ ਨੇ । ਇਸ ਸਾਲ ਉਹ ਇੱਕ ਵਾਰ ਫਿਰ ਤੋਂ ਮਾਂ ਬਣੇ ਨੇ । ਉਹ ਸਰੋਗੈਸੀ ਦੇ ਨਾਲ ਇੱਕ ਬੇਟੀ ਦੀ ਮਾਂ ਬਣੀ ਹੈ । ਉਹ ਅਕਸਰ ਹੀ ਆਪਣੇ ਬੇਟੇ ਤੇ ਬੇਟੀ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network