
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਇੱਕ ਮਜ਼ੇਦਾਰ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਜਰਸੀ ਫ਼ਿਲਮ ਦੀ ਸਟਾਰ ਕਾਸਟ ਯਾਨੀਕਿ ਸ਼ਾਹਿਦ ਕਪੂਰ ਤੇ ਮ੍ਰਿਣਾਲ ਠਾਕੁਰ ਦੇ ਨਾਲ ਖੂਬ ਮਸਤੀ ਕਰਦੀ ਹੋਈ ਨਜ਼ਰ ਆਈ।
ਹੋਰ ਪੜ੍ਹੋ : ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਤੋਂ ਪਹਿਲਾਂ ਰਿਸ਼ੀ-ਨੀਤੂ ਦਾ ਰਿਸੈਪਸ਼ਨ ਕਾਰਡ ਹੋਇਆ ਵਾਇਰਲ, ਕਾਰਡ 'ਚ ਛੁਪੀ ਇਹ ਖਾਸ ਗੱਲ
ਦੱਸ ਦਈਏ ਫ਼ਿਲਮ 'ਜਰਸੀ' 14 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ। ਜਿਸ ਕਰਕੇ ਸ਼ਾਹਿਦ ਤੇ ਮ੍ਰਿਣਾਲ ਇਨ੍ਹੀਂ ਦਿਨੀਂ ਫ਼ਿਲਮ ਦੀ ਪ੍ਰਮੋਸ਼ਨ 'ਚ ਲੱਗੇ ਹੋਏ ਹਨ। ਇਸ ਦੌਰਾਨ ਇਹ ਦੋਵੇਂ ਫ਼ਿਲਮ ਦੀ ਪ੍ਰਮੋਸ਼ਨ ਲਈ ਟੀਵੀ ਦੇ ਰਿਆਲਟੀ ਸ਼ੋਅ 'ਇੰਡੀਆਜ਼ ਗੌਟ ਟੈਲੇਂਟ' ਪਹੁੰਚੇ। ਇਸ ਸੈੱਟ 'ਤੇ ਸ਼ਾਹਿਦ ਅਤੇ ਮ੍ਰਿਣਾਲ ਨੇ ਸ਼ਿਲਪਾ ਸ਼ੈੱਟੀ ਨਾਲ ਖੂਬ ਮਸਤੀ ਕੀਤੀ ਅਤੇ ਡਾਂਸ ਕੀਤਾ। ਇਹ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਸ਼ਾਹਿਦ ਕਪੂਰ, ਮ੍ਰਿਣਾਲ ਠਾਕੁਰ ਅਤੇ ਸ਼ਿਲਪਾ ਸ਼ੈੱਟੀ 'ਤੂੰ ਮੇਰੇ ਅਗਲ ਬਗਲ ਹੈ' ਗੀਤ 'ਤੇ ਮਜ਼ੇਦਾਰ ਡਾਂਸ ਕਰਦੇ ਨਜ਼ਰ ਆ ਰਹੇ ਹਨ। ਤਿੰਨਾਂ ਦਾ ਇਹ ਫਨੀ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਨੂੰ ਖੂਬ ਪਸੰਦ ਕਰ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਸ਼ਿਲਪਾ ਸ਼ੈੱਟੀ ਨੇ ਕੈਪਸ਼ਨ 'ਚ ਲਿਖਿਆ, 'ਖਾਲੀ ਪੀਲੀ ਖਾਲੀ ਪੀਲੀ ਰੋਕਣੇ ਕਾ ਨਹੀਂ, 14 ਅਪ੍ਰੈਲ theatre mein dekhna bhulne ka nahin'। ਸੱਤ ਲੱਖ ਤੋਂ ਵੱਧ ਲਾਇਕਸ ਤੇ ਕਮੈਂਟ ਇਸ ਪੋਸਟ ਉੱਤੇ ਆ ਚੁੱਕੇ ਹਨ।

ਹੋਰ ਪੜ੍ਹੋ : ਜੋੜੇ ਨੇ ਆਪਣੇ ਵਿਆਹ ਦੇ ਕਾਰਡ 'ਤੇ 'ਦ ਕਸ਼ਮੀਰ ਫਾਈਲਜ਼' ਦਾ ਛਪਾਇਆ ਸਟਿੱਕਰ
ਫ਼ਿਲਮ ਜਰਸੀ ਦਾ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਫ਼ਿਲਮ 'ਚ ਸ਼ਾਹਿਦ ਕਪੂਰ ਇੱਕ ਕ੍ਰਿਕੇਟਰ ਦਾ ਕਿਰਦਾਰ ਨਿਭਾਅ ਰਹੇ ਹਨ। ਉੱਥੇ ਹੀ ਮ੍ਰਿਣਾਲ ਠਾਕੁਰ ਉਨ੍ਹਾਂ ਦੀ ਪਤਨੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਇਹ ਫ਼ਿਲਮ ਜਰਸੀ ਸਾਊਥ ਵਿੱਚ ਇਸੇ ਨਾਮ ਦੀ ਫ਼ਿਲਮ ਦਾ ਹਿੰਦੀ ਰੀਮੇਕ ਹੈ। ਇਹ ਫ਼ਿਲਮ 14 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।
View this post on Instagram