ਸ਼ਿਲਪਾ ਸ਼ੈੱਟੀ ਨੇ ਆਪਣੇ ਗਾਰਡਨ ‘ਚ ਉਗਾਏ ਅਮਰੂਦ, ਵੀਡੀਓ ਕੀਤਾ ਸਾਂਝਾ

written by Shaminder | October 25, 2021

ਸ਼ਿਲਪਾ ਸ਼ੈੱਟੀ (Shilpa Shetty) ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਗਾਰਡਨ ‘ਚ ਲੱਗੇ ਅਮਰੂਦਾਂ ਨੂੰ ਵਿਖਾ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਸ਼ਿਲਪਾ ਸ਼ੈੱਟੀ ਦੱਸ ਰਹੀ ਹੈ ਕਿ ਕਿਵੇਂ ਉਸ ਦੇ ਗਾਰਡਨ ‘ਚ ਅਮਰੂਦ ਲੱਗੇ ਹੋਏ ਹਨ ਅਤੇ ਉਹ ਫ੍ਰੈਸ਼ ਅਮਰੂਦਾਂ ਦਾ ਅਨੰਦ ਲੈ ਰਹੀ ਹੈ ।ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਇੱਕ ਕਿਸਾਨ ਕਿਵੇਂ ਮਹਿਸੂਸ ਕਰਦਾ ਹੈ, ਜਦੋਂ ਉਹ ਅਮਰੂਦਾਂ ਨੂੰ ਵੇਖਦਾ ਹੈ’।

ਹੋਰ ਪੜ੍ਹੋ : ਗਿੰਨੀ ਚਤਰਥ ਨੇ ਵੀ ਕਪਿਲ ਸ਼ਰਮਾ ਦੇ ਲਈ ਰੱਖਿਆ ਕਰਵਾ ਚੌਥ ਦਾ ਵਰਤ, ਤਸਵੀਰਾਂ ਵਾਇਰਲ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਹੰਗਾਮਾ-2’ ਆਈ ਹੈ । ਜਿਸ ਨੂੰ ਕਿ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

shilpashetty-pp

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਸ ‘ਚ ਨਜ਼ਰ ਆ ਰਹੀ ਹੈ । ਇਸ ਦੇ ਨਾਲ ਹੀ ਉਹ ਕਈ ਰਿਆਲਟੀ ਸ਼ੋਅਜ਼ ‘ਚ ਵੀ ਵਿਖਾਈ ਦੇਵੇਗੀ । ਦੱਸ ਦਈਏ ਕਿ ਬੀਤੇ ਕੁਝ ਮਹੀਨਿਆਂ ਤੋਂ ਸ਼ਿਲਪਾ ਕਾਫੀ ਪ੍ਰੇਸ਼ਾਨ ਚੱਲ ਰਹੀ ਸੀ । ਕਿਉਂਕਿ ਉਸ ਦਾ ਪਤੀ ਰਾਜ ਕੁੰਦਰਾ ਅਸ਼ਲੀਲ ਬਨਾਉਣ ਅਤੇ ਉਸ ਨੂੰ ਪ੍ਰਸਾਰਿਤ ਕਰਨ ਦੇ ਮਾਮਲੇ ‘ਚ ਜੇਲ੍ਹ ‘ਚ ਸੀ ।

You may also like