ਸ਼ਿਲਪਾ ਸ਼ੈੱਟੀ ਪਤੀ ਰਾਜ ਕੁੰਦਰਾ ਦੇ ਨਾਲ ਏਅਰਪੋਰਟ ‘ਤੇ ਹੋਈ ਸਪਾਟ

written by Shaminder | November 25, 2021 04:54pm

ਸ਼ਿਲਪਾ ਸ਼ੈੱਟੀ (Shilpa Shetty) ਅਤੇ ਰਾਜ ਕੁੰਦਰਾ (Raj Kundra) ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਏਅਰਪੋਰਟ (Airport) ‘ਤੇ ਨਜ਼ਰ ਆ ਰਹੇ ਹਨ । ਦੋਵੇਂ ਰਾਜ ਕੁੰਦਰਾ ਦੇ ਰਿਹਾਈ ਤੋਂ ਬਾਅਦ ਇਹ ਦੂਜਾ ਮੌਕਾ ਹੈ ਜਦੋਂ ਦੋਵੇਂ ਜਣੇ ਇੱਕਠੇ ਨਜ਼ਰ ਆਏ ਸਨ । ਇਸ ਤੋਂ ਪਹਿਲਾਂ ਦੋਵੇਂ ਜਣੇ ਹਿਮਾਚਲ ਪ੍ਰਦੇਸ਼ ‘ਚ ਮਾਤਾ ਵੈਸ਼ਣੋ ਦੇਵੀ ਗਏ ਸਨ । ਦੱਸ ਦਈਏ ਕਿ ਰਾਜ ਕੁੰਦਰਾ ਨੂੰ ਅਸ਼ਲੀਲ ਸੀਡੀ ਬਨਾਉਣ ਅਤੇ ਉਸ ਦੇ ਪ੍ਰਸਾਰਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ ।

Shilpa-Shetty image From instagram

ਹੋਰ ਪੜ੍ਹੋ : ਅਦਾਕਾਰਾ ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦਾ ਨਵਾਂ ਵੀਡੀਓ ਹੋਇਆ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

ਜਿਸ ਤੋਂ ਬਾਅਦ ਰਾਜ ਕੁੰਦਰਾ ਦੀ ਕਈ ਦਿਨਾਂ ਬਾਅਦ ਜੇਲ੍ਹ ਤੋਂ ਰਿਹਾਈ ਹੋਈ ਸੀ । ਰਿਹਾਈ ਤੋਂ ਬਾਅਦ ਅਦਾਕਾਰਾ ਆਪਣੇ ਪਤੀ ਦੇ ਨਾਲ ਵੈਸ਼ਣੋ ਦੇਵੀ ਮੰਦਰ ‘ਚ ਮੱਥਾ ਟੇਕਣ ਗਈ ਸੀ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਾਲ ਹੀ ‘ਚ ਉਨ੍ਹਾਂ ਦੀ ਪਰੇਸ਼ ਰਾਵਲ ਦੇ ਨਾਲ ਫ਼ਿਲਮ ਆਈ ਸੀ ‘ਹੰਗਾਮਾ-2’ ਜਿਸ ‘ਚ ਉੇਨ੍ਹਾਂ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲਿਆ ਸੀ ।

Raj Kundra and Shilpa Shetty pp-min image source : Instagram

ਰਾਜ ਕੁੰਦਰਾ ਨੇ ਸ਼ਿਲਪਾ ਸ਼ੈਟੀ ਦੇ ਨਾਲ ਲਵ ਮੈਰਿਜ ਕਰਵਾਈ ਸੀ । ਜਿਸ ਤੋਂ ਦੋਵਾਂ ਦੇ ਦੋ ਬੱਚੇ ਹਨ । ਇੱਕ ਬੇਟਾ ਵਿਆਹ ਕੁੰਦਰਾ ਤੇ ਦੂਜੀ ਧੀ ਸਮੀਸ਼ਾ ਸ਼ੈੱਟੀ । ਸਮੀਸ਼ਾ ਸ਼ੈੱਟੀ ਦਾ ਜਨਮ ਸੈਰੋਗੇਸੀ ਦੇ ਜ਼ਰੀਏ ਹੋਇਆ ਸੀ । ਸ਼ਿਲਪਾ ਦੀ ਕਿਊਟ ਬੇਟੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਬੀਤੇ ਦਿਨੀਂ ਅਦਾਕਾਰਾ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ ਸੀ ।

 

View this post on Instagram

 

A post shared by Viral Bhayani (@viralbhayani)

ਇਸ ਮੌਕੇ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੇ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ ਸੀ । ਸ਼ਿਲਪਾ ਸ਼ੈੱਟੀ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਰਹੀ ਹੈ ਅਤੇ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇਣ ਵਾਲੀ ਹੈ । ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੇ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਵੀ ਦੂਰੀ ਬਣਾ ਲਈ ਸੀ ।

 

You may also like