ਸ਼ਿਲਪਾ ਸ਼ੈੱਟੀ ਨੇ ਦਿਲਜੀਤ ਦੋਸਾਂਝ ਦੇ ਗੀਤ ‘ਲਵਰ’ ‘ਤੇ ਜੰਮ ਕੇ ਕੀਤਾ ਵਰਕ ਆਉਟ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | October 18, 2021

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ Shilpa Shetty ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਮਜ਼ੇਦਾਰ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਵਰਕ ਆਊਟ ਦਾ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ :ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੇ ਅਖੀਰਲੇ ਗੀਤ 'ਅਧੂਰਾ' ਦਾ ਪੋਸਟਰ ਰਿਲੀਜ਼, ਸ਼੍ਰੇਆ ਘੋਸ਼ਾਲ ਨੇ ਕਿਹਾ-‘ਇਹ ਅਧੂਰਾ ਹੈ ਪਰ ਪੂਰਾ ਹੋ ਜਾਵੇਗਾ’

 

inside imge of shilpa shetty

ਇਸ ਵੀਡੀਓ ‘ਚ ਉਹ ਦਿਲਜੀਤ ਦੋਸਾਂਝ ਦੇ ਗੀਤ ਲਵਰ ਉੱਤੇ ਜੰਮ ਕੇ ਵਰਕ ਆਊਟ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਉਨ੍ਹਾਂ ਨੇ ਆਪਣਾ ਬੋਲਡ ਅਤੇ ਡੇਰਿੰਗ ਅੰਦਾਜ਼ ਪੇਸ਼ ਕੀਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਪਿੱਛੇ ਵਾਲੇ ਵਾਲਾਂ ‘ਤੇ ‘Undercut buzz’ ਕਰਵਾਇਆ ਹੈ। ਵੀਡੀਓ ‘ਚ ਸ਼ਿਲਪਾ ਸ਼ੈੱਟੀ ਦਾ ਡੇਰਿੰਗ ਅੰਦਾਜ਼ ਹਰ ਇੱਕ ਨੂੰ ਹੈਰਾਨ ਕਰ ਰਿਹਾ ਹੈ। ਪਰ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਲਵਰ ਗੀਤ ਦੀ ਤਾਂ ਇਸ ਗੀਤ ਦਾ ਬੁਖਾਰ ਬਾਲੀਵੁੱਡ ਵਾਲਿਆਂ ਦੇ ਸਿਰ ਚੜ੍ਹਕੇ ਬੋਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਦੀਪਿਕਾ ਪਾਦੁਕੋਣ, ਰਣਵੀਰ ਸਿੰਘ, ਕਿਆਰਾ ਅਡਵਾਨੀ, ਵਰੁਣ ਧਵਨ ਵੀ ਇਸ ਗੀਤ ਉੱਤੇ ਆਪੋ ਆਪਣੀ ਮਜ਼ੇਦਾਰ ਵੀਡੀਓ ਬਣਾ ਚੁੱਕੇ ਹਨ।

shilpa and dilit

ਹੋਰ ਪੜ੍ਹੋ : Yes I Am Student : ਪਿਆਰ ਦੇ ਰੰਗਾਂ ਨਾਲ ਭਰਿਆ ‘ਜਾਨ’ ਗੀਤ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖਣ ਨੂੰ ਮਿਲ ਰਹੀ ਹੈ ਸਿੱਧੂ ਮੂਸੇਵਾਲਾ ਅਤੇ ਮੈਂਡੀ ਤੱਖਰ ਦੀ ਰੋਮਾਂਟਿਕ ਕਮਿਸਟਰੀ

ਵੀਡੀਓ ‘ਚ ਸ਼ਿਲਪਾ ਸ਼ੈੱਟੀ ਖੂਬ ਕਸਰਤ ਕਰਦੀ ਹੋਈ ਨਜ਼ਰ ਆ ਰਹੀ ਹੈ। ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਹਿੰਦੀ ਫ਼ਿਲਮਾਂ ‘ਚ ਐਂਟਰੀ ਕੀਤੀ ਹੈ। ਉਹ ‘ਹੰਗਾਮਾ-2’ ਫ਼ਿਲਮ ‘ਚ ਨਜ਼ਰ ਆਈ ਸੀ।

 

You may also like