ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਸਾਂਝਾ ਕੀਤਾ ਵੀਡੀਓ

written by Shaminder | January 14, 2021

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਖ਼ਾਸ ਐਪ ਦੇ ਰਾਹੀਂ ਉਨ੍ਹਾਂ ਨੇ ਨੀਰੂ ਬਾਜਵਾ ਦੇ ਚਿਹਰੇ ‘ਤੇ ਸ਼ਿਲਪਾ ਸ਼ੈੱਟੀ ਦਾ ਚਿਹਰਾ ਲਗਾ ਦਿੱਤਾ ਹੈ ਅਤੇ ਸ਼ਿਲਪਾ ‘ਸੰਦਲੀ ਸੰਦਲੀ’ ਗੀਤ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ । shilpa ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਾਜ ਕੁੰਦਰਾ ਨੇ ਲਿਖਿਆ ਕਿ ‘ਜੇ ਮੈਂ ਪੰਜਾਬ ਦੇ ਕਿਸੇ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਂਦਾ ਤਾਂ ਸ਼ਾਇਦ ਉਹ ਇਸ ਤਰ੍ਹਾਂ ਦੀ ਹੁੰਦੀ । ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ ਲੋਹੜੀ ਦੀਆਂ ਵਧਾਈਆਂ ਵੀ ਦਿੱਤੀਆਂ ਹਨ । ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਖਾਧਾ ਵੜਾ ਪਾਵ ਤਾਂ ਰਾਜ ਕੁੰਦਰਾ ਨੇ ਵੀਡੀਓ ਬਣਾ ਕੇ ਕੀਤਾ ਵਾਇਰਲ
shilpa ਰਾਜ ਕੁੰਦਰਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਲੋਕ ਲਗਾਤਾਰ ਇਸ ਵੀਡੀਓ ਨੂੰ ਸਾਂਝਾ ਕਰ ਰਹੇ ਹਨ ਅਤੇ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਇਸ ਤੋਂ ਪਹਿਲਾਂ ਸ਼ਿਲਪਾ ਸ਼ੈਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲੋਹੜੀ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ ।

 
View this post on Instagram
 

A post shared by Raj Kundra (@rajkundra9)

0 Comments
0

You may also like