‘ਵੱਖਰਾ ਸਵੈਗ’ ਗੀਤ ‘ਤੇ ਦੇਖੋ ਸ਼ਿੰਦੇ ਗਰੇਵਾਲ ਦਾ ਇਹ ਮਜ਼ੇਦਾਰ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | February 18, 2021

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਵਿਚਕਾਰਲੇ ਪੁੱਤਰ ਸ਼ਿੰਦੇ ਗਰੇਵਾਲ ਦਾ ਇੱਕ ਮਜ਼ੇਦਾਰ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ।

gippy grewal, ekom and shinda grewal

ਹੋਰ ਪੜ੍ਹੋ: ਵਾਇਰਲ ਹੋ ਰਹੀ ਪਾਕਿਸਤਾਨੀ ਕੁੜੀ ਦੇ ਮੀਮਸ ‘ਤੇ ਗਾਇਕ ਸ਼ੈਰੀ ਮਾਨ ਨੇ ਕੁਝ ਇਸ ਤਰ੍ਹਾਂ ਬਣਾਇਆ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼, ਦੇਖੋ ਵੀਡੀਓ

ਇਸ ਵੀਡੀਓ ‘ਚ ਸ਼ਿੰਦਾ ਪੰਜਾਬੀ ਗੀਤ ‘ਵੱਖਰਾ ਸਵੈਗ’ ਉੱਤੇ ਮਸਤੀ ਤੇ ਨਾਲ ਫਨੀ ਡਾਂਸ ਕਰ ਰਿਹਾ ਹੈ। ਪ੍ਰਸ਼ੰਸਕਾਂ ਨੂੰ ਸ਼ਿੰਦਾ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

shinda fun video

ਗਾਇਕ ਗਿੱਪੀ ਗਰੇਵਾਲ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਉਹ ਕਮਾਲ ਦੇ ਗਾਇਕ ਹੋਣ ਦੇ ਨਾਲ ਬਿਹਤਰੀਨ ਐਕਟਰ ਵੀ ਨੇ। ਜੇ ਗੱਲ ਕਰੀਏ ਸ਼ਿੰਦੇ ਦੀ ਤਾਂ ਉਹ ਵੀ ਬਾਲ ਕਲਾਕਾਰ ਦੇ ਰੂਪ ‘ਚ ਵਾਹ ਵਾਹੀ ਖੱਟ ਚੁੱਕਿਆ ਹੈ। ‘ਅਰਦਾਸ ਕਰਾਂ’ ਫ਼ਿਲਮ ‘ਚ ਸ਼ਿੰਦੇ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਇੱਕ ਦਾ ਦਿਲ ਜਿੱਤ ਲਿਆ ਸੀ।

shinda greawal image

 

View this post on Instagram

 

A post shared by Gippy Grewal (@gippygrewal)

0 Comments
0

You may also like