ਸ਼ਿੰਦਾ ਗਰੇਵਾਲ ਨੇ ਆਪਣੇ ਭਰਾਵਾਂ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੇ ਆਏ ਨਜ਼ਰ

Written by  Lajwinder kaur   |  July 27th 2022 01:12 PM  |  Updated: July 27th 2022 12:48 PM

ਸ਼ਿੰਦਾ ਗਰੇਵਾਲ ਨੇ ਆਪਣੇ ਭਰਾਵਾਂ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੇ ਆਏ ਨਜ਼ਰ

ਚਾਈਲਡ ਆਰਟਿਸਟ ਸ਼ਿੰਦਾ ਗਰੇਵਾਲ ਜੋ ਕਿ ਨਾਮੀ ਗਾਇਕ ਗਿੱਪੀ ਗਰੇਵਾਲ ਦਾ ਪੁੱਤਰ ਵੀ ਹੈ। ਸ਼ਿੰਦਾ ਜੋ ਕਿ ਆਪਣੀ ਵੀਡੀਓਜ਼ ਅਤੇ ਤਸਵੀਰਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੁੰਦਾ ਰਹਿੰਦਾ ਹੈ। ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਪੇਜ਼ ਉੱਤੇ ਆਪਣੇ ਭਰਾਵਾਂ ਦੇ ਨਾਲ ਇੱਕ ਖ਼ਾਸ ਵੀਡੀਓ ਪਾਇਆ ਹੈ।

ਹੋਰ ਪੜ੍ਹੋ : ਖ਼ੂਬਸੂਰਤ ਲਫ਼ਜ਼ਾਂ ਤੇ ਅਮਰਿੰਦਰ ਗਿੱਲ ਦੀ ਮਨਮੋਹਕ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਟਾਈਟਲ ਟਰੈਕ

ਇਸ ਵੀਡੀਓ 'ਚ ਸ਼ਿੰਦਾ ਆਪਣੇ ਵੱਡੇ ਭਰਾ ਏਕਮ ਅਤੇ ਛੋਟੇ ਭਰਾ ਗੁਰਬਾਜ਼ ਗਰੇਵਾਲ ਦੇ ਨਾਲ ਨਜ਼ਰ ਆ ਰਿਹਾ ਹੈ। ਇਹ ਵੀਡੀਓ ‘ਚ ਉਹ ਆਪਣੇ ਭਰਾਵਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਰੋਵਰ ਦੀ ਪਰਿਕਰਮਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਗਿੱਪੀ ਗਰੇਵਾਲ ਦੇ ਤਿੰਨੋਂ ਹੀ ਬੱਚੇ ਸਰਦਾਰੀ ਵਾਲੀ ਲੁੱਕ ‘ਚ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।

shinda grewal

ਦੱਸ ਦਈਏ ਗਿੱਪੀ ਗਰੇਵਾਲ ਜੋ ਏਨੀਂ ਦਿਨੀਂ ਕੈਨੇਡਾ ਤੋਂ ਆਪਣੇ ਪਰਿਵਾਰ ਸਮੇਤ ਪੰਜਾਬ ਆਏ ਹੋਏ ਹਨ। ਹਾਲ ਹੀ ‘ਚ ਉਹ ਆਪਣੇ ਪਰਿਵਾਰ ਸਮੇਤ ਸਿੱਧੂ ਮੂਸੇਵਾਲਾ ਦੀ ਹਵੇਲੀ ਚ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਵੰਡਾਇਆ ਸੀ।

ਇਸ ਤੋਂ ਇਲਾਵਾ  ਉਹ ਸੀ.ਐੱਮ ਭਗਵੰਤ ਮਾਨ ਨੂੰ ਮਿਲੇ ਸਨ। ਜਿਸ ਦੀਆਂ ਕੁਝ ਖ਼ਾਸ ਤਸਵੀਰਾਂ ਉਨ੍ਹਾਂ ਨੇ ਦਰਸ਼ਕਾਂ ਦੇ ਨਾਲ ਸਾਂਝੀਆਂ ਵੀ ਕੀਤੀਆਂ ਸਨ। ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀਂ ਆਪਣੀ ਅਣਟਾਈਟਲ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਤਾਨੀਆ ਨਜ਼ਰ ਆਵੇਗੀ।  ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਫ਼ਿਲਮ ਯਾਰ ਮੇਰਾ ਤਿੱਤਲੀਆਂ ਵਰਗਾ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network