ਸ਼ਿੰਦਾ ਗਰੇਵਾਲ ਦੇ ਪਹਿਲੇ ਆਉਣ ਵਾਲੇ ਗੀਤ ‘Ice Cap’ ਦਾ ਟੀਜ਼ਰ ਹੋਇਆ ਰਿਲੀਜ਼

written by Lajwinder kaur | September 17, 2021

ਗਿੱਪੀ ਗਰੇਵਾਲ (Gippy Grewal) ਦੇ ਵਿਚਕਾਰਲੇ ਪੁੱਤਰ ਸ਼ਿੰਦਾ ਗਰੇਵਾਲ (Shinda Grewal) ਜੋ ਕਿ ਬਹੁਤ ਜਲਦ ਗਾਇਕੀ ਜਗਤ 'ਚ ਆਪਣਾ ਕਦਮ ਰੱਖਣ ਜਾ ਰਿਹਾ ਹੈ। ਜੀ ਹਾਂ ਅਦਾਕਾਰੀ ਚ ਧੱਕ ਪਾਉਣ ਤੋਂ ਬਾਅਦ ਸ਼ਿੰਦਾ ਗਰੇਵਾਲ ਆਪਣਾ ਪਹਿਲੇ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਣ ਜਾ ਰਿਹਾ ਹੈ। ਜਿਸ ਕਰਕੇ ਗੀਤ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ।

shinda grewal new upcoming song ice cap teaser out now-min image source-youtube

ਹੋਰ ਪੜ੍ਹੋ : ‘ਸਰਦੂਲ ਸਿਕੰਦਰ ਭਾਜੀ ਦਾ ਹਸਪਤਾਲ ਜਾਣ ਤੋਂ ਦੋ ਦਿਨ ਪਹਿਲਾਂ ਰਿਕਾਰਡ ਕੀਤਾ ਗੀਤ 'ਕਿਸਾਨੀ''- ਦੇਬੀ ਮਖਸੂਸਪੁਰੀ

ਟੀਜ਼ਰ ‘ਚ ਸ਼ਿੰਦੇ ਗਰੇਵਾਲ ਦਾ ਕਿਊਟ ਤੇ ਨਾਲ ਹੀ ਚੁਲਬੁਲਾ ਅੰਦਾਜ਼  ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਇਸ ਗੀਤ ਦੇ ਬੋਲ ਵੀ ਖੁਦ ਸ਼ਿੰਦਾ ਗਰੇਵਾਲ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਭਿੰਦਾ ਔਜਲਾ ਦਾ ਹੈ । ਇਹ ਗੀਤ 22 ਸਤੰਬਰ ਨੂੰ ਰਿਲੀਜ਼ ਹੋਵੇਗਾ। ਫਿਲਹਾਲ ਤਦ ਤੱਕ ਗੀਤ ਦੇ ਟੀਜ਼ਰ ਦਾ ਅਨੰਦ ਲਵੋ।

shinda grewal new song ice cap teaser out-min image source-youtube

ਹੋਰ ਪੜ੍ਹੋ : ਕਿਸ਼ਵਰ ਮਰਚੈਂਟ ਤੇ ਸੁਯਸ਼ ਰਾਏ ਨੇ ਆਪਣੇ ਨਵਜੰਮੇ ਪੁੱਤਰ ‘ਨਿਰਵੈਰ’ ਦੇ ਨਾਂਅ ਦਾ ਬਣਿਆ ਟੈਟੂ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ

ਦੱਸ ਦਈਏ ਸ਼ਿੰਦਾ ਗਰੇਵਾਲ ਬਤੌਰ ਬਾਲ ਕਲਾਕਾਰ ਪੰਜਾਬੀ ਫ਼ਿਲਮ ਅਰਦਾਸ ਕਰਾਂ ਚ ਦਿਖਾਈ ਦਿੱਤਾ ਸੀ। ਇਸ ਫ਼ਿਲਮ ‘ਚ ਨਿਭਾਏ ਸ਼ਿੰਦੇ ਦੇ ਕਿਰਦਾਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਬਹੁਤ ਜਲਦ ਉਹ ਦਿਲਜੀਤ ਦੋਸਾਂਝ ਦੀ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਉਹ ਪਿਛਲੇ ਸਾਲ ਆਪਣੇ ਪਿਤਾ ਗਿੱਪੀ ਗਰੇਵਾਲ ਦੇ ਗੀਤ ‘ਚ ਵੀ ਅਦਾਕਾਰੀ ਕਰਦਾ ਹੋਇਆ ਨਜ਼ਰ ਆਇਆ ਸੀ। ਆਪਣੇ ਚੁਲਬੁਲੇ ਸੁਭਾਅ ਕਰਕੇ ਸੋਸ਼ਲ ਮੀਡੀਆ ਉੱਤੇ ਸ਼ਿੰਦੇ ਦੀ ਚੰਗੀ ਫੈਨ ਫਾਲਵਿੰਗ ਹੈ। ਉਸ ਦੀਆਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।

0 Comments
0

You may also like