ਗੁੱਸੇ ‘ਚ ਬਾਕਸਿੰਗ ‘ਤੇ ਹੱਥ ਅਜ਼ਮਾਉਂਦਾ ਨਜ਼ਰ ਆਇਆ ਸ਼ਿੰਦਾ ਗਰੇਵਾਲ,ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ
ਗੁੱਸੇ ‘ਚ ਬਾਕਸਿੰਗ ‘ਤੇ ਹੱਥ ਅਜ਼ਮਾਉਂਦਾ ਨਜ਼ਰ ਆਇਆ ਸ਼ਿੰਦਾ ਗਰੇਵਾਲ,ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ
ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦਾ ਹੈ ਅਤੇ ਉਹ ਅਕਸਰ ਆਪਣੇ ਬੱਚਿਆਂ ਦੇ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦਾ ਹੈ । ਅਦਾਕਾਰ ਨੇ ਹੁਣ ਆਪਣੇ ਬੇਟੇ ਸ਼ਿੰਦਾ ਗਰੇਵਾਲ(Shinda Grewal) ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸ਼ਿੰਦਾ ਗਰੇਵਾਲ ਬਾਕਸਿੰਗ (Boxing) ‘ਤੇ ਹੱਥ ਅਜ਼ਮਾਉਂਦਾ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਏਪੀ ਢਿੱਲੋਂ ਦਾ ਗੀਤ ਚੱਲ ਰਿਹਾ ਹੈ ।
image From instagram
ਹੋਰ ਪੜ੍ਹੋ : ਮਸ਼ਹੂਰ ਅਦਾਕਾਰ ਮਿਹਿਰ ਦਾਸ ਦਾ ਦਿਹਾਂਤ, ਕਈ ਅਦਾਕਾਰਾਂ ਨੇ ਜਤਾਇਆ ਦੁੱਖ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿੰਦਾ ਗਰੇਵਾਲ ਕਾਫੀ ਗੁੱਸੇ ‘ਚ ਨਜ਼ਰ ਆ ਰਿਹਾ ਹੈ । ਸ਼ਿੰਦਾ ਗਰੇਵਾਲ ਵੀ ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲ ਰਿਹਾ ਹੈ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦਾ ਹੈ । ਉਹ ਅਕਸਰ ਆਪਣੇ ਭਰਾ ਗੁਰਬਾਜ਼ ਅਤੇ ਵੱਡੇ ਭਰਾ ਦੇ ਨਾਲ ਮਸਤੀ ਕਰਦਾ ਦਿਖਾਈ ਦਿੰਦਾ ਹੈ ।ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਘਰ ਬੀਤੇ ਕਈ ਦਿਨਾਂ ਤੋਂ ਰੌਣਕਾਂ ਲੱਗੀਆਂ ਹੋਈਆਂ ਹਨ ।
image From instagram
ਕਿਉਂਕਿ ਪਹਿਲਾਂ ਗਿੱਪੀ ਗਰੇਵਾਲ ਨੇ ਆਪਣੇ ਜਨਮ ਦਿਨ ‘ਤੇ ਵੱਡਾ ਜਸ਼ਨ ਮਨਾਇਆ ਅਤੇ ਫਿਰ ਪੁੱਤਰ ਗੁਰਬਾਜ਼ ਗਰੇਵਾਲ ਦੀ ਲੋਹੜੀ ਅਤੇ ਉਸ ਤੋਂ ਬਾਅਦ ਭਤੀਜੀ ਮੁਸਕਾਨ ਗਰੇਵਾਲ ਦਾ ਵਿਆਹ ਕੀਤਾ ।ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਵੱਡੇ ਸਿਤਾਰੇ ਵੀ ਮੌਜੂਦ ਰਹੇ ਸਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਆਪਣੀ ਅਗਲੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਚੁੱਕੇ ਹਨ ।
View this post on Instagram
ਜੈਸਮੀਨ ਭਸੀਨ ਦੇ ਨਾਲ ਆਉਣ ਵਾਲੀ ਇਸ ਫ਼ਿਲਮ ਦਾ ਨਾਮ ‘ਹਨੀਮੂਨ’ ਹੈ । ਜਿਸ ਦੀਆਂ ਤਸਵੀਰਾਂ ਵੀ ਜੈਸਮੀਨ ਭਸੀਨ ਨੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ । ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ‘ਚ ਚੱਲ ਰਹੀ ਹੈ ।ਸ਼ਿੰਦਾ ਗਰੇਵਾਲ ਦੀ ਗੱਲ ਕਰੀਏ ਤਾਂ ਉਹ ਵੀ ਆਪਣੇ ਪਾਪਾ ਦੇ ਨਕਸ਼ੇਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ । ਉਸ ਨੇ ਹਾਲ ਹੀ ‘ਚ ਆਈ ਦਿਲਜੀਤ ਦੋਸਾਂਝ ਅਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਹੌਸਲਾ ਰੱਖ’ ‘ਚ ਕਿਰਦਾਰ ਨਿਭਾਇਆ ਸੀ । ਇਸ ਤੋਂ ਪਹਿਲਾਂ ਵੀ ਸ਼ਿੰਦਾ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕਿਆ ਹੈ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
