ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘Koke’ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਗਾਇਕ ਅਰਜਨ ਢਿੱਲੋਂ ਵੀ ਆਪਣੀ ਗਾਇਕੀ ਦਾ ਤੜਕਾ ਲਗਾਉਂਦੇ ਹੋਏ ਆ ਰਹੇ ਨੇ ਨਜ਼ਰ

written by Lajwinder kaur | October 14, 2021

ਪੰਜਾਬੀ ਮਿਊਜ਼ਿਕ ਜਗਤ ਦੀ ਖ਼ੂਬਸੂਤ ਆਵਾਜ਼ ਦੀ ਮਲਿਕਾ ਯਾਨੀਕਿ ਸਿੰਗਰ ਸ਼ਿਪਰਾ ਗੋਇਲ (Shipra Goyal) ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਈ ਹੈ । ਉਹ ਕੋਕੇ (Koke) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਈ ਹੈ। ਇਸ ਗੀਤ ‘ਚ ਉਨ੍ਹਾਂ ਦਾ ਸਾਥ ਦਿੰਦੇ ਹੋਏ ਨਜ਼ਰ ਆ ਰਹੇ ਨੇ ਚਰਚਿਤ ਗਾਇਕ ਅਰਜਨ ਢਿੱਲੋਂ (Arjan Dhillon)

inside image of shipra goyal new song koke out now Image Source: youtube

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘Paani Ch Madhaani’ ਦਾ ਟ੍ਰੇਲਰ ਹੋਇਆ ਰਿਲੀਜ਼, ਜਿੱਤੀ ਹੋਈ ਲਾਟਰੀ ਨੇ ਪਾਇਆ ਗਿੱਪੀ ਗਰੇਵਾਲ ਨੂੰ ਭੰਬਲਭੂਸੇ ‘ਚ, ਕੀ ਇੰਗਲੈਂਡ ‘ਚ ਗਿੱਪੀ ਦੀ ਟੀਮ ਲੱਭ ਪਾਏਗੀ ਗੁੰਮੀ ਹੋਈ ਲਾਟਰੀ ਨੂੰ?

ਇਸ ਗੀਤ ‘ਚ ਮੁਟਿਆਰ ਦੇ ਕੋਕੇ ਤੋਂ ਲੈ ਕੇ ਸੁਰਮੇ ਤੱਕ ਦੀ ਗੱਲ ਹੋ ਰਹੀ ਹੈ। ਇਹ ਗੀਤ ਮੁਟਿਆਰ ਦੇ ਹੁਸਨ ਦੀਆਂ ਤਾਰੀਫਾਂ ਦੇ ਨਾਲ ਭਰਿਆ ਹੋਇਆ ਹੈ। ਇਸ ਗੀਤ ਨੂੰ ਲਿਖਿਆ ਵੀ ਅਰਜਨ ਢਿੱਲੋਂ ਨੇ ਹੀ ਹੈ ਤੇ ਮਿਊਜ਼ਿਕ ‘Dr Zeus’ ਨੇ ਦਿੱਤਾ ਹੈ। Bhindder Burj ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਬਣਾਇਆ ਗਿਆ ਹੈ। Blue Beat Studios ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of koke song released Image Source: youtube

ਹੋਰ ਪੜ੍ਹੋ : ਗਾਇਕ ਕਰਨ ਔਜਲਾ ਆਪਣੇ ਨਵੇਂ ਗੀਤ ‘Ask About Me’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਪੁਰਾਣੇ ਸੰਗੀਤ ਦੀਆਂ ਧੁਨਾਂ ਛੂਹ ਰਹੀਆਂ ਨੇ ਦਿਲਾਂ ਨੂੰ, ਦੇਖੋ ਵੀਡੀਓ

ਜੇ ਗੱਲ ਕਰੀਏ ਸ਼ਿਪਰਾ ਗੋਇਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਪਲੇਅ ਬੈਕ ਸਿੰਗਿੰਗ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਦੀ ਸੇਵਾ ਕਰਨ ਦੇ ਲਈ ‘ਸ਼ਿਪਰਾ ਗੋਇਲ ਫਾਊਂਡੇਸ਼ਨ’ ਨਾਂਅ ਦੀ ਐੱਨ. ਜੀ. ਓ. ਬਣਾਈ ਹੈ। ਜਿਸ ਦੇ ਰਾਹੀਂ ਉਹ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੀ ਹੈ।

0 Comments
0

You may also like