ਦੇਖੋ ਵੀਡੀਓ : ਸ਼ਿਪਰਾ ਗੋਇਲ ‘Haye Tauba’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

Written by  Lajwinder kaur   |  September 09th 2020 03:16 PM  |  Updated: September 09th 2020 03:16 PM

ਦੇਖੋ ਵੀਡੀਓ : ਸ਼ਿਪਰਾ ਗੋਇਲ ‘Haye Tauba’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

ਪੰਜਾਬੀ ਗਾਇਕਾ ਸ਼ਿਪਰਾ ਗੋਇਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੇ ਨਵੇਂ ਗੀਤ ‘ਹਾਏ ਤੌਬਾ’ (Haye Tauba) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਰੋਮਾਂਟਿਕ ਗੀਤ ਨੂੰ ਸ਼ਿਪਰਾ ਗੋਇਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਿਰਮਾਣ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ Enzo ਨੇ ਦਿੱਤਾ ਹੈ । ਗੀਤ ਦਾ ਵੀਡੀਓ  ਵੀਡੀਓ ਵਿਦੇਸ਼ ਦੀਆਂ ਖੂਬਸੂਰਤ ਲੋਕੇਸ਼ਨਾਂ ਉੱਤੇ ਸ਼ੂਟ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸ਼ਿਪਰਾ ਗੋਇਲ ਤੇ ਪਰਮੀਸ਼ ਵਰਮਾ । ਦੋਵਾਂ ਕਲਾਕਾਰਾਂ ਦੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਵੀਡੀਓ ਨੂੰ Gringo Entertainments ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਸੋਸ਼ਲ ਮੀਡੀਆ ਉੱਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਸ਼ਿਪਰਾ ਗੋਇਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ਚ ਵੀ ਗੀਤ ਗਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network