ਸ਼ਿਵਜੋਤ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪੰਜਾਬੀ ਕਲਾਕਾਰ ਤੇ ਫੈਨਜ਼ ਗਾਇਕ ਨੂੰ ਦੇ ਰਹੇ ਨੇ ਜਨਮ ਦਿਨ ਦੀਆਂ ਵਧਾਈਆਂ

Written by  Lajwinder kaur   |  August 21st 2020 04:40 PM  |  Updated: August 21st 2020 04:40 PM

ਸ਼ਿਵਜੋਤ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪੰਜਾਬੀ ਕਲਾਕਾਰ ਤੇ ਫੈਨਜ਼ ਗਾਇਕ ਨੂੰ ਦੇ ਰਹੇ ਨੇ ਜਨਮ ਦਿਨ ਦੀਆਂ ਵਧਾਈਆਂ

ਪੰਜਾਬੀ ਗਾਇਕ ਤੇ ਗੀਤਕਾਰ ਸ਼ਿਵਜੋਤ ਜੋ ਕਿ ਅੱਜ ਆਪਣਾ 27ਵਾਂ ਜਨਮ ਦਿਨ ਮਨਾ ਰਹੇ ਨੇ । ਉਨ੍ਹਾਂ ਦੇ ਬਰਥਡੇਅ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ।  shivjot birthday

ਸ਼ਿਵਜੋਤ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਜਨਮ ਦਿਨ ਦੀ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਬਹੁਤ ਸਾਰੇ ਕੇਕਸ ਦੇ ਨਾਲ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘ਹੈਪੀ ਬਰਥਡੇਅ ਟੂ ਮੀ । ਸ਼ੁਕਰ ਆ ਪਰਮਾਤਮਾ ਦਾ ਇੰਨੀ ਸੋਹਣੀ ਜ਼ਿੰਦਗੀ ਦਾ ਮੌਕਾ ਦੇਣ ਦੇ ਲਈ । ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਤੇ ਫੈਨਜ਼ ਵੀ ਕਮੈਂਟਸ ਕਰਕੇ ਸ਼ਿਵਜੋਤ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਨੇ ।

ਜੇ ਗੱਲ ਕਰੀਏ ਸ਼ਿਵਜੋਤ ਦੇ ਵਰਕ ਫਰੰਟ ਦੀ ਤਾਂ ਉਹ ਪਲਾਜ਼ੋ, ਪਲਾਜ਼ੋ 2, ਆਈ ਕੈਂਡੀ, ਦਿਲਬਰੀਆਂ, ਰਿਸਕ, ਮੋਟੀ ਮੋਟੀ ਅੱਖ, ਵਾਲੀਆਂ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਨੇ । ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network