ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਗ੍ਰਿਫਤਾਰ ਸ਼ੂਟਰ ਨੇ ਕੀਤਾ ਵੱਡਾ ਖੁਲਾਸਾ, ‘ਗੈਂਗਸਟਰਾਂ ਦੇ ਨਿਸ਼ਾਨੇ 'ਤੇ ਸੀ ਸਲਮਾਨ ਖ਼ਾਨ’!

Written by  Lajwinder kaur   |  September 11th 2022 07:13 PM  |  Updated: September 11th 2022 07:13 PM

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਗ੍ਰਿਫਤਾਰ ਸ਼ੂਟਰ ਨੇ ਕੀਤਾ ਵੱਡਾ ਖੁਲਾਸਾ, ‘ਗੈਂਗਸਟਰਾਂ ਦੇ ਨਿਸ਼ਾਨੇ 'ਤੇ ਸੀ ਸਲਮਾਨ ਖ਼ਾਨ’!

Salman Khan death threat: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਕਈ ਅਹਿਮ ਖੁਲਾਸੇ ਹੋ ਰਹੇ ਹਨ। ਬਿਤੇ ਦਿਨੀਂ ਨੇਪਾਲ ਤੋਂ ਫੜ੍ਹੇ ਕੇ ਭਾਰਤ ਲਿਆਉਂਦੇ ਗਏ ਸ਼ਾਰਪ ਸ਼ੂਟਰ ਦੀਪਕ ਮੁੰਡੀ ਤੇ ਉਸ ਦੇ ਦੋ ਸਾਥੀਆਂ ਨੂੰ ਅੱਜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

Sidhu Moose Wala murder case: Shooter Deepak Mundi 'arrested' from Bengal-Nepal border Image Source: Punjab DGO/Twitter

ਹੋਰ ਪੜ੍ਹੋ : ਸ਼ੰਕਰਾਚਾਰੀਆ ਸਵਰੂਪਾਨੰਦ ਦਾ 99 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਫੜੇ ਗਏ ਦੋਸ਼ੀ ਕਪਿਲ ਪੰਡਿਤ ਤੋਂ ਪੁੱਛਗਿੱਛ ‘ਚ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਬਾਲੀਵੁੱਡ ਦੀ ਦਿੱਗਜ ਐਕਟਰ ਸਲਮਾਨ ਖਾਨ ਦੀ ਰੇਕੀ ਕਰਨ ਦੀ ਗੱਲ ਕਬੂਲੀ ਹੈ। ਉਸ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਹਿਣ ‘ਤੇ ਉਸ ਨੇ ਐਕਟਰ ਸਲਮਾਨ ਖਾਨ ਦੀ ਰੇਕੀ ਕੀਤੀ ਸੀ। ਇਸ ਦੌਰਾਨ ਉਸ ਨਾਲ ਸਚਿਨ ਬਿਸ਼ਨੋਈ ਤੇ ਸੰਤੋਸ਼ ਯਾਦਵ ਵੀ ਨਾਲ ਮੌਜੂਦ ਸਨ।

sidhu moose wala mudrer also planned for salman khan image source instagram

ਦੱਸ ਦਈਏ 5 ਜੂਨ ਨੂੰ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਜਿਸ ‘ਚ ਸਲਮਾਨ ਖ਼ਾਨ ਤੇ ਸਲੀਮ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਚਿੱਠੀ ‘ਚ ਸਲਮਾਨ ਨੂੰ ਗਾਇਕ ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਗੱਲ ਲਿਖੀ ਹੋਈ। ਜਿਸ ਤੋਂ ਬਾਅਦ ਸਲਮਾਨ ਖ਼ਾਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਦੱਸ ਦਈਏ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਜਵਾਹਰਕੇ ਪਿੰਡ ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

deepak mundi and Sidhu Moose wala Image Source : Google

ਦੱਸ ਦਈਏ ਦਿੱਲੀ ਪੁਲਿਸ ਨੇ ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਤਰਨਤਾਰਨ ਵਿੱਚ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨਾ ਮਾਰੇ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਇਸ ‘ਚ 36 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਹੁਣ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਸਪਲੀਮੈਂਟਰੀ ਚਲਾਨ ਪੇਸ਼ ਕਰੇਗੀ। ਆਉਣ ਵਾਲੇ ਦਿਨਾਂ ਚ ਮੂਸੇਵਾਲਾ ਕਤਲ ਕਾਂਡ ਚ ਕਈ ਹੋਰ ਖੁਲਾਸੇ ਹੋ ਸਕਦੇ ਹਨ। ਇਸ ਕਤਲ ਕਾਂਡ ਦਾ ਮਸਟਰ ਮਾਈਂਡ ਮੰਨਿਆ ਜਾਂਦਾ ਗੈਂਗਸਟਰ ਗੋਲਡੀ ਬਰਾੜ ਜੋ ਕਿ ਅਜੇ ਕੈਨੇਡਾ ‘ਚ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network