ਰਣਜੀਤ ਬਾਵਾ ਦੀ ਨਵੀਂ ਫ਼ਿਲਮ ‘ਪ੍ਰਾਹੁਣਾ-2’ ਦੀ ਸ਼ੂਟਿੰਗ ਹੋਈ ਸ਼ੁਰੂ, ਤਸਵੀਰਾਂ ਕੀਤੀਆਂ ਸਾਂਝੀਆਂ

written by Rupinder Kaler | September 16, 2021

ਗਾਇਕ ਰਣਜੀਤ ਬਾਵਾ (Ranjit Bawa ) ਦੀ ਨਵੀਂ ਫ਼ਿਲਮ ‘Parahuna 2’ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ । ਜਿਸ ਦੀ ਜਾਣਕਾਰੀ ਰਣਜੀਤ ਬਾਵਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਕੁਝ ਤਸਵੀਰਾਂ ਸਾਂਝੀਆਂ ਕਰਕੇ ਕੀਤੀ ਹੈ । ਖ਼ਬਰਾਂ ਦੀ ਮੰਨੀਏ ਤਾਂ ਇਸ ਫ਼ਿਲਮ ਦੀ ਸ਼ੂਟਿੰਗ ਯੂ ਕੇ ਵਿੱਚ ਕੀਤੀ ਜਾਵੇਗੀ । ਇਸ ਫ਼ਿਲਮ ਵਿੱਚ ਰਣਜੀਤ ਬਾਵਾ (Ranjit Bawa )  ਦੇ ਨਾਲ Aditi Sharma  ਮੁੱਖ ਕਿਰਦਾਰ ਵਿੱਚ ਨਜ਼ਰ ਆਵੇਗੀ ।

ਹੋਰ ਪੜ੍ਹੋ :

ਪੰਜਾਬੀ ਅਦਾਕਾਰਾ ਸਿਮੀ ਚਾਹਲ ਦਾ ਵੱਡਾ ਖੁਲਾਸਾ, ਇਸ ਵਜ੍ਹਾ ਕਰਕੇ ਬਾਲੀਵੁੱਡ ਦੀਆਂ 8 ਫ਼ਿਲਮਾਂ ਨੂੰ ਮਾਰੀ ਠੋਕਰ

ਇਹਨਾਂ ਦੋਹਾਂ ਤੋਂ ਇਲਾਵਾ ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਪ੍ਰਭ ਗਰੇਵਾਲ, ਮਲਕੀਤ ਰੌਣੀ, ਅਮਾਨਤ ਚੰਨ ਸਮੇਤ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਫਿਲਮ ਦੇ ਗੀਤ ਹੈਪੀ ਰਾਏਕੋਟੀ ਅਤੇ ਧਰਮਬੀਰ ਭੰਗੂ ਨੇ ਲਿਖੇ ਹਨ ਜਦੋਂ ਕਿ ਕਹਾਣੀ ਧੀਰਜ ਕੇਦਾਰਨਾਥ ਰਤਨ ਨੇ ਲਿਖੀ ਹੈ। ਫ਼ਿਲਮ ਦਾ ਨਿਰਦੇਸ਼ਨ Ksshitij Chaudhary ਕਰ ਰਹੇ ਹਨ ।

 

View this post on Instagram

 

A post shared by Ranjit Bawa( Bajwa) (@ranjitbawa)

ਫਿਲਮ ਕਦੋਂ ਰਿਲੀਜ਼ ਹੋਵੇਗੀ ਫ਼ਿਲਹਾਲ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ । ਮੰਨਿਆ ਜਾ ਰਿਹਾ ਹੈ ਕਿ ਇਹ ਫ਼ਿਲਮ 2022 ਵਿੱਚ ਰਿਲੀਜ਼ ਹੋਵੇਗੀ । ਰਣਜੀਤ ਬਾਵਾ (Ranjit Bawa ) ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਆਪਣੀ ਐਲਬਮ ਲੈ ਕੇ ਆ ਰਹੇ ਹਨ ਜਿਸ ਦੇ ਇੱਕ ਦੋ ਗਾਣੇ ਰਿਲੀਜ਼ ਵੀ ਹੋ ਗਏ ਹਨ । ਇਹਨਾਂ ਗਾਣਿਆਂ ਨੂੰ ਕਾਫੀ ਪਿਆਰ ਮਿਲ ਰਿਹਾ ਹੈ ।

0 Comments
0

You may also like