ਵਿਆਹ ਤੋਂ ਬਾਅਦ ਅਦਾਕਾਰਾ ਸ਼ਰਧਾ ਆਰੀਆ ਨੇ ਪਹਿਲੀ ਵਾਰ ਸ਼ੇਅਰ ਕੀਤੀਆਂ ਇਹ ਤਸਵੀਰਾਂ

written by Lajwinder kaur | November 24, 2021

ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸ਼ਰਧਾ ਆਰੀਆ  Shraddha Arya ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ। ਉਨ੍ਹਾਂ ਨੇ ਆਪਣੇ ਬੁਆਏਫ੍ਰੈਂਡ ਰਾਹੁਲ ਨਾਗਲ Rahul Nagal ਦੇ ਨਾਲ ਵਿਆਹ ਕੀਤਾ ਹੈ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਇੰਟਰਨੈੱਟ 'ਤੇ ਲੋਕਾਂ ਨੇ ਸ਼ਰਧਾ ਆਰੀਆ ਨੂੰ 'ਦ ਹੈਪੀ ਬ੍ਰਾਈਡ' ਨਾਂਅ ਦਾ ਟੈਗ ਦਿੱਤਾ ਹੈ। ਹੁਣ ਸ਼ਰਧਾ ਨੇ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਪਤੀ ਨਾਲ ਫੋਟੋਆਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਬਿੱਗ ਬੌਸ ਤੋਂ ਬਾਹਰ ਆਈ ਅਫਸਾਨਾ ਖ਼ਾਨ ਪਹੁੰਚੀ ਪੰਜਾਬ, ਆਪਣੇ ਮੰਗੇਤਰ ਸਾਜ਼ ਨੂੰ ਦੇਖ ਕੇ ਖੁਸ਼ੀ ਦੇ ਮਾਰੀ ਹੋਈ ਭਾਵੁਕ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਦੋਵਾਂ ਦਾ ਇਹ ਰੋਮਾਂਟਿਕ ਵੀਡੀਓ

shraddha arya Image Source: Instagram

ਤਸਵੀਰਾਂ ਵਿੱਚ ਸ਼ਰਧਾ ਆ ਰਹੀ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਤਸਵੀਰਾਂ ਵਿੱਚ ਦੇਖ ਸਕਦੇ ਹੋਏ ਸ਼ਰਧਾ ਦਾ ਹੱਥ ਰਾਹੁਲ ਨੇ ਥਾਮਿਆ ਹੋਇਆ ਹੈ ਅਤੇ ਗਲੇ ਲਗਾਇਆ ਹੋਇਆ ਹੈ। ਇੱਕ ਤਸਵੀਰ 'ਚ ਉਹ ਡਾਂਸ ਕਰਦੀ ਹੋਈ ਵੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਲਿਖਿਆ, 'ਅਗਰ ਤੁਹਾਡੀ ਸ਼ਾਦੀ ਹੋ ਗਈ ਹੈ ਅਤੇ ਹੁਣ ਵੀ ਤੁਸੀਂ ਖੁਸ਼ ਹੋ ਤਾਂ ਹੱਥ ਚੁੱਕੋ।'

ਹੋਰ ਪੜ੍ਹੋ : ਦਿਲਜੀਤ ਦੋਸਾਂਝ, ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਦੇ ਫੈਨਜ਼ ਲਈ ਗੁੱਡ ਨਿਊਜ਼, ‘ਹੌਸਲਾ ਰੱਖ’ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ OTT  ‘ਤੇ

Sharaddha arya and rahul nagal Image Source: Instagram

ਇਸ ਤੋਂ ਇਲਾਵਾ ਸ਼ਰਧਾ ਆਰੀਆ ਨੇ ਇੱਕ ਵੀਡੀਓ ਵੀ ਪੋਸਟ ਕੀਤਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਰਾਹੁਲ ਉਨ੍ਹਾਂ ਦੀ ਉਂਗਲੀ ਵਿੱਚ ਅੰਗੂਠੀ ਪਹਿਣਾ ਦੇ ਹੋਏ ਨਜ਼ਰ ਆ ਰਿਹਾ ਹੈ। ਸ਼ਰਧਾ ਆਰੀਆ ਦੀ ਇਸ ਪੋਸਟ ਉੱਤੇ ਫੈਨਜ਼ ਦੇ ਨਾਲ-ਨਾਲ ਕਈ ਸੈਲੇਬ੍ਰਿਟੀਜ਼ ਦੀ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਹਰ ਕੋਈ ਇਸ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਿਹਾ ਹੈ। ਜੇ ਗੱਲ ਕਰੀਏ ਸ਼ਰਧਾ ਆਰੀਆ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਹੈ। ਉਹ ਪੰਜਾਬੀ ਮਨੋਰੰਜਨ ਜਗਤ ‘ਚ ਵੀ ਕੰਮ ਕਰ ਚੁੱਕੀ ਹੈ। ਟੈਲੀਵਿਜ਼ਨ ਸੀਰੀਅਲ ‘ਕੁੰਡਲੀ ਭਾਗਿਆ’ ਤੋਂ ਉਨ੍ਹਾਂ ਨੇ ਕਾਫੀ ਵਾਹ ਵਾਹੀ ਖੱਟੀ ਹੈ।

 

 

View this post on Instagram

 

A post shared by Shraddha Arya (@sarya12)

 

 

View this post on Instagram

 

A post shared by Shraddha Arya (@sarya12)

You may also like