ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਸ਼੍ਰੀ ਬਰਾੜ ਅਤੇ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘ਬੇੜੀਆਂ’ ਰਿਲੀਜ਼

Written by  Shaminder   |  January 27th 2023 05:21 PM  |  Updated: January 27th 2023 05:21 PM

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਸ਼੍ਰੀ ਬਰਾੜ ਅਤੇ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘ਬੇੜੀਆਂ’ ਰਿਲੀਜ਼

ਪਿਛਲੇ ਕਈ ਮਹੀਨਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ । ਇਨ੍ਹਾਂ ਬੰਦੀ ਸਿੰਘਾਂ ‘ਚ ਕਈ ਅਜਿਹੇ ਵੀ ਹਨ ਜਿਨ੍ਹਾਂ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ, ਪਰ ਹਾਲੇ ਵੀ ਇਹ ਬੰਦੀ ਸਿੰਘ ਜੇਲ੍ਹਾਂ ‘ਚ ਬੰਦ ਹਨ ।ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਗੀਤ ਸ਼੍ਰੀ ਬਰਾੜ (Shree Brar) ਅਤੇ ਰੁਪਿੰਦਰ ਹਾਂਡਾ (Rupinder Handa) ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ ।

shree brar

ਹੋਰ ਪੜ੍ਹੋ : ਯੂ-ਟਿਊਬਰ ਗੌਰਵ ਤਨੇਜਾ ਨੇ ਅਮਰੀਕਾ ਦੇ ਅਸਮਾਨ ਭਾਰਤ ਦੀ ਵਧਾਈ ਸ਼ਾਨ, ਹਰ ਭਾਰਤੀ ਮਹਿਸੂਸ ਕਰ ਰਿਹਾ ਹੈ ਮਾਣ

ਇਸ ਗੀਤ ਦੇ ਬੋਲ ਸ਼੍ਰੀ ਬਰਾੜ ਨੇ ਲਿਖੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਵੀ ਇਸ ਗੀਤ ਨੂੰ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਸ਼੍ਰੀ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Rupinder Handa image Source :Youtube

ਹੋਰ ਪੜ੍ਹੋ : ਸਿਰ ਤਲੀ ‘ਤੇ ਰੱਖ ਕੇ ਲੜਨ ਵਾਲੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪੰਜਾਬੀ ਗਾਇਕ ਹਰਭਜਨ ਮਾਨ ਸਣੇ ਕਈ ਕਲਾਕਾਰਾਂ ਨੇ ਦਿੱਤੀ ਵਧਾਈ

ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਕਈ ਗੀਤ ਕੱਢੇ ਸਨ । ਉਨ੍ਹਾਂ ਨੂੰ ਆਪਣੇ ਇੱਕ ਵਿਵਾਦਿਤ ਗੀਤ ਦੇ ਕਾਰਨ ਜੇਲ੍ਹ ਵੀ ਜਾਣਾ ਪਿਆ ਸੀ । ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

Shree Brar Image Source : Youtube

ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤ ਕੱਢ ਰਹੇ ਹਨ । ਸੋਸ਼ਲ ਮੀਡੀਆ ‘ਤੇ ਰੁਪਿੰਦਰ ਹਾਂਡਾ ਦੀ ਵੱਡੀ ਫੈਨ ਫਾਲੋਵਿੰਗ ਹੈ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੇ ਇੱਕ ਰਿਆਲਟੀ ਸ਼ੋਅ ‘ਚ ਪਰਫਾਰਮ ਕਰਨ ਤੋਂ ਬਾਅਦ ਕੀਤੀ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network