
Shri Hemkund Sahib Yatra 2022: ਸਿੱਖ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ 22 ਮਈ, 2022 ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਇਸ ਯਾਤਰਾ ਨੂੰ ਲੈਕੇ ਪ੍ਰਸ਼ਾਸਨ ਨੇ ਹਰ ਪ੍ਰਬੰਧ ਮੁਕੰਮਲ ਕਰ ਲਿਆ ਹੈ । ਯਾਤਰਾ ਸ਼ੁਰੂ ਹੋਣ ਤੋਂ ਪਹਿਲਾ ਫੌਜ ਦੇ ਜਵਾਨ ਉੱਥੇ ਪਹੁੰਚੇ ਅਤੇ ਸੇਵਾਦਾਰਾਂ ਦੇ ਨਾਲ ਮਿਲਕੇ ਰਸਤਿਆਂ 'ਤੇ ਜੰਮੀ ਹੋਈ ਬਰਫਾਂ ਨੂੰ ਹਟਾਉਂਦੇ ਹੋਏ ਨਜ਼ਰ ਆਏ।
ਸੋਸ਼ਲ ਮੀਡੀਆ ਉੱਤੇ ਫੌਜ ਦੇ ਜਵਾਨਾਂ ਅਤੇ ਸੇਵਾਦਾਰ ਟੀਮ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਦੇਖ ਸਕਦੇ ਹੋ ਫੌਜ ਦੀ ਟੀਮ ਸ਼ਰਧਾਲੂਆਂ ਲਈ ਰਸਤਾ ਤਿਆਰ ਕਰਦੀ ਹੋਈ ਨਜ਼ਰ ਆ ਰਹੀ ਹੈ।
ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਦੇ ਦਰਵਾਜ਼ੇ 22 ਮਈ ਨੂੰ ਸਵੇਰੇ 10.30 ਵਜੇ ਖੁੱਲ੍ਹਣਗੇ। ਚਮੋਲੀ ਜ਼ਿਲ੍ਹੇ ਵਿਚ 15,000 ਫੁੱਟ ਤੋਂ ਵੱਧ ਦੀ ਉਚਾਈ 'ਤੇ ਸਥਾਪਿਤ ਗੁਰਦੁਆਰਾ ਸਾਹਿਬ ਇਸ ਸਮੇਂ ਬਰਫ਼ ਦੀ ਮੋਟੀ ਚਾਦਰ ਨਾਲ ਢੱਕਿਆ ਹੋਇਆ ਹੈ। ਫੌਜ ਇਸ ਮਹੀਨੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਗੁਰਦੁਆਰਾ ਸਾਹਿਬ ਤੱਕ ਰਸਤਾ ਸਾਫ਼ ਕਰ ਰਹੀ ਹੈ।
ਦੱਸ ਦਈਏ ਯਾਤਰੀਆਂ ਦੀ ਸੁਵਿਧਾ ਲਈ ਸਾਰੀਆਂ ਧਰਮਸ਼ਾਲਾਂ ਲਈ ਰੱਖ ਰਖਾਅ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕੇ ਹਨ। ਹਰ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਦੀਆਂ ਹਨ । ਬਰਫ਼ੀਲੀਆਂ ਪਹਾੜੀਆਂ ਅਤੇ ਬਿੱਖੜੇ ਪੈਂਡੇ ਨੂੰ ਤੈਅ ਕਰਦੇ ਹੋਏ ਸ਼ਰਧਾਲੂ ਇਸ ਯਾਤਰਾ ਲਈ ਹੁੰਮ-ਹੁੰਮਾ ਕੇ ਪਹੁੰਚਦੇ ਹਨ ।
ਹੋਰ ਪੜ੍ਹੋ : ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਵੇਗਾ ਭਾਈ ਜਸਪ੍ਰੀਤ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਆਪਣੀ ਮਿਹਰ ਕਰੁ"