
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ । ਪਰ ਉਨ੍ਹਾਂ ਦੀ ਮੌਤ ਦੀ ਗੁੱਥੀ ਅਜੇ ਤੱਕ ਨਹੀਂ ਸੁਲਝ ਪਾਈ ਹੈ ।
ਹੋਰ ਪੜ੍ਹੋ : ‘ਪੱਗੜੀ ਸੰਭਾਲ ਓ ਜੱਟਾ’ ਮੁਹਿੰਮ ਦੇ ਨਾਲ ਕਿਸਾਨ ਕਲਾਕਾਰ ਪੁੱਤ ਦੇਣਗੇ ਧਰਨਾ, ਗੂੰਜਣਗੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ
ਜਿਸ ਕਰਕੇ ਫੈਨਜ਼ ਤੇ ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਕ੍ਰਿਤੀ ਸੋਸ਼ਲ ਮੀਡੀਆ ਉੱਤੇ ਇਨਸਾਫ ਦੀ ਮੁਹਿੰਮ ਚਲਾ ਰਹੇ ਹਨ ।
ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਕ੍ਰਿਤੀ ਜੋ ਕਿ ਸੋਸ਼ਲ ਮੀਡੀਆ ਉੱਤੇ ਆਪਣੇ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੇ ਬਚਪਨ ਦੀ ਅਣਦੇਖੀ ਇੱਕ ਤਸਵੀਰ ਸਾਂਝੀ ਕੀਤੀ ਹੈ ।
ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, "ਉਹ ਚਮਕਦਾਰ ਅੱਖਾਂ ... ਅੰਦਰਲੀ ਸ਼ੁੱਧਤਾ ਨੂੰ ਦਰਸਾਉਂਦੀਆਂ ਹਨ." । ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਹਨ । ਇਸ ਫੋਟੋ ਉੱਤੇ ਫੈਨਜ਼ ਨੇ ਕਮੈਂਟਸ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ।