
Sushant Singh Rajput Birth Anniversary: ਸੁਸ਼ਾਂਤ ਸਿੰਘ ਰਾਜਪੂਤ ਭਾਵੇਂ ਇਸ ਦੁਨੀਆ 'ਚ ਨਹੀਂ ਰਹੇ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਹਮੇਸ਼ਾ ਰਹਿਣਗੇ। ਸੁਸ਼ਾਂਤ ਦਾ ਜਨਮ 21 ਜਨਵਰੀ 1986 ਨੂੰ ਪਟਨਾ, ਬਿਹਾਰ ਵਿੱਚ ਹੋਇਆ ਸੀ। ਉਹ 5 ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਉਸਨੂੰ ਘਰ ਵਿੱਚ ਸਾਰੇ ਪਿਆਰ ਨਾਲ ਗੁਲਸ਼ਨ ਕਹਿੰਦੇ ਸਨ। ਬਚਪਨ ਵਿੱਚ ਹੀ ਉਸਦੀ ਮਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸਦੇ ਪਿਤਾ ਸਾਲ 2002 ਵਿੱਚ ਪਰਿਵਾਰ ਸਮੇਤ ਦਿੱਲੀ ਚਲੇ ਗਏ ਸਨ। ਟੀਵੀ ਸੀਰੀਅਲ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸੁਸ਼ਾਂਤ ਲਈ ਬਾਲੀਵੁੱਡ 'ਚ ਜਗ੍ਹਾ ਬਣਾਉਣਾ ਆਸਾਨ ਨਹੀਂ ਸੀ। ਉਹ ਇੱਕ ਸਾਧਾਰਨ ਮੱਧਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਹਨਾਂ ਦੇ ਪਰਿਵਾਰ ਵਿੱਚੋਂ ਦੂਰ-ਦੂਰ ਤੱਕ ਬਾਲੀਵੁੱਡ ਜਗਤ ਦੇ ਨਾਲ ਕੋਈ ਨਾਤਾ ਨਹੀਂ ਸੀ।
ਹੋਰ ਪੜ੍ਹੋ : 'ਗਹਿਰਾਈਆਂ' ਦਾ ਟ੍ਰੇਲਰ ਹੋਇਆ ਰਿਲੀਜ਼, ਰਿਸ਼ਤਿਆਂ ਦੀ ਕੜਵਾਹਟ 'ਚ ਫਸੀਆਂ ਨਜ਼ਰ ਆਈ ਦੀਪਿਕਾ ਪਾਦੂਕੋਣ ਤੇ ਅਨੰਨਿਆ ਪਾਂਡੇ
ਅੱਜ ਸੁਸ਼ਾਂਤ ਸਿੰਘ ਰਾਜਪੂਤ ਦੀ ਬਰਥ ਐਨੀਵਰਸਰੀ ਹੈ। ਜਿਸ ਕਰਕੇ ਉਨ੍ਹਾਂ ਦੇ ਚਾਹੁਣ ਵਾਲੇ ਸੁਸ਼ਾਂਤ ਨੂੰ ਯਾਦ ਕਰ ਰਹੇ ਹਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਫੈਨਜ਼ ਪੋਸਟਾਂ ਪਾ ਕੇ ਆਪਣੇ ਹੀਰੋ ਨੂੰ ਯਾਦ ਕਰ ਰਹੇ ਨੇ। ਇਸ ਦੌਰਾਨ ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਕ੍ਰਿਤੀ ਜਿਨ੍ਹਾਂ ਨੇ ਦਿਲ ਨੂੰ ਛੂਹ ਜਾਣ ਵਾਲਾ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਸੁਸ਼ਾਤ ਦੇ ਖ਼ਾਸ ਪਲਾਂ ਨੂੰ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਪੇਸ਼ ਕੀਤੇ ਨੇ। ਇਹ ਵੀਡੀਓ ਦੇਖ ਕੇ ਕਿਸੇ ਨੂੰ ਵੀ ਯਕੀਨ ਨਹੀਂ ਹੁੰਦਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਹੁਣ ਇਸ ਸੰਸਾਰ ਚ ਨਹੀਂ ਹਨ। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਬਾਕਸ 'ਚ #SushantDay ਲਿਖ ਕੇ ਆਪਣੀ ਦੁਆਵਾਂ ਸੁਸ਼ਾਂਤ ਨੂੰ ਦੇ ਰਹੇ ਨੇ।
ਭੈਣ ਸ਼ਵੇਤਾ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਮੇਰੇ ਰੱਬ! ਕਿੰਨਾ ਸੋਹਣਾ ਸੰਗ੍ਰਹਿ...ਭਾਈ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਅਸੀਂ ਤੁਹਾਡੇ ਸਾਰੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ @sushantsinghrajput, ਤੁਹਾਡੀ ਵਿਰਾਸਤ ਜਿਉਂਦੀ ਰਹੇਗੀ। 🙏❤️ ਪ੍ਰੋ ਟੀਮ ਦਾ ਧੰਨਵਾਦ, ਤੁਸੀਂ ਲੋਕਾਂ ਨੇ ਇੱਕ ਸ਼ਾਨਦਾਰ ਕੰਮ ਕੀਤਾ ਹੈ! 🙏♾ #SushantDay’। ਇਸ ਪੋਸਟ ਉੱਤੇ ਕੁਝ ਹੀ ਸਮੇਂ ਚ ਵੱਡੀ ਗਿਣਤੀ ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ।
ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਰਿਲੀਜ਼ ਫ਼ਿਲਮ 'ਦਿਲ ਬੇਚਾਰਾ' ਸੀ, ਜਿਸ ਨੂੰ ਉਨ੍ਹਾਂ ਦੀ ਮੌਤ ਤੋਂ ਬਾਅਦ ਓਟੀਟੀ 'ਤੇ ਰਿਲੀਜ਼ ਕੀਤਾ ਗਿਆ ਸੀ। ਇਸ ਫ਼ਿਲਮ ਨੂੰ ਪ੍ਰਸ਼ੰਸਕਾਂ ਦਾ ਜ਼ਬਰਦਸਤ ਹੁੰਗਾਰਾ ਮਿਲਿਆ । ਸੁਸ਼ਾਂਤ ਦਾ 14 ਜੂਨ 2020 ਨੂੰ ਦੇਹਾਂਤ ਹੋ ਗਿਆ ਸੀ। ਉਹ ਬਾਂਦਰਾ ਸਥਿਤ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ ਸੀ। ਉਨ੍ਹਾਂ ਦੀ ਮੌਤ ਅਜੇ ਵੀ ਇੱਕ ਅਣਸੁਲਝੀ ਗੁੱਥੀ ਬਣੀ ਹੋਈ ਹੈ। ਉਨ੍ਹਾਂ ਦੇ ਪਰਿਵਾਰ ਵਾਲੇ ਅਤੇ ਪ੍ਰਸ਼ੰਸਕ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ।
View this post on Instagram