ਸਿਧਾਰਥ ਤੇ ਕਿਆਰਾ ਦੇ ਵਿਆਹ 'ਚ ਸ਼ਾਮਲ ਹੋਣਗੇ ਇਹ ਸਿਤਾਰੇ, ਵਿਆਹ ਦੀ ਤਰੀਕ ਤੇ ਲੋਕੇਸ਼ਨ ਹੋਈ ਫਾਈਨਲ, ਪੜ੍ਹੋ ਪੂਰੀ ਖ਼ਬਰ

written by Pushp Raj | December 10, 2022 09:54am

Siddharth-Kiara's wedding: ਬਾਲੀਵੁੱਡ ਦੀ ਮਸ਼ਹੂਰ ਜੋੜੀ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀਆਂ ਚਰਚਾ ਇਨ੍ਹੀਂ ਦਿਨੀਂ ਜ਼ੋਰਾਂ 'ਤੇ ਹਨ। ਖਬਰਾਂ ਦੀ ਮੰਨੀਏ ਤਾਂ ਦੋਵੇਂ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਵਾਲੇ ਹਨ ਅਤੇ ਅਜਿਹੇ 'ਚ ਉਨ੍ਹਾਂ ਨੇ ਵਿਆਹ ਲਈ ਲੋਕੇਸ਼ਨ ਵੀ ਫਾਈਨਲ ਕਰ ਲਈ ਹੈ।

image source: Instagram

ਮੀਡੀਆ ਰਿਪੋਰਟਸ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਹ ਜੋੜਾ ਦਿੱਲੀ 'ਚ ਵਿਆਹ ਕਰਨ ਜਾ ਰਿਹਾ ਸੀ ਪਰ ਹੁਣ ਉਹ ਚੰਡੀਗੜ੍ਹ 'ਚ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਦੇ ਨਾਲ ਹੀ ਵਿਆਹ ਦੀ ਗੈਸਟ ਲਿਸਟ ਵੀ ਸਾਹਮਣੇ ਆ ਗਈ ਹੈ। ਹਾਲਾਂਕਿ ਵਿਆਹ ਦੀਆਂ ਖਬਰਾਂ 'ਤੇ ਅਜੇ ਤੱਕ ਸਿਧਾਰਥ ਅਤੇ ਕਿਆਰਾ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

image source: Instagram

ਸਿਧਾਰਥ ਤੇ ਕਿਆਰਾ ਦਾ ਵਿਆਹ 'ਚ ਸ਼ਾਮਿਲ ਹੋਣਗੇ ਇਹ ਸਿਤਾਰੇ
ਖਬਰਾਂ ਮੁਤਾਬਕ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੇ ਵਿਆਹ ਦੀ ਲਿਸਟ 'ਚ ਪਹਿਲਾ ਨਾਂ ਕਰਨ ਜੌਹਰ ਦਾ ਹੈ। ਇਸ ਦੇ ਨਾਲ ਹੀ ਕਿਆਰਾ ਅਤੇ ਸਿਧਾਰਥ ਆਪਣੇ ਕੁਝ ਕਰੀਬੀ ਨਿਰਦੇਸ਼ਕਾਂ ਅਤੇ ਨਿਰਮਾਤਾਵਾਂ ਨੂੰ ਵੀ ਬੁਲਾ ਸਕਦੇ ਹਨ।

ਇਸ ਤੋਂ ਇਲਾਵਾ ਵਿੱਕੀ ਕੌਸ਼ਲ, ਕੈਟਰੀਨਾ ਕੈਫ, ਵਰੁਣ ਧਵਨ, ਜੈਕੀ ਭਗਨਾਨੀ ਅਤੇ ਰਕੁਲ ਪ੍ਰੀਤ ਸਿੰਘ ਨੂੰ ਵੀ ਸੱਦੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸ਼ਵਨੀ ਯਾਰਦੀ ਦੇ ਨਾਂ ਦੀ ਵੀ ਪੁਸ਼ਟੀ ਹੋਈ ਹੈ, ਜੋ ਇਸ ਜੋੜੇ ਦੇ ਕਰੀਬੀ ਦੱਸੇ ਜਾਂਦੇ ਹਨ।

image source: Instagram

ਹੋਰ ਪੜ੍ਹੋ: ਵਿਆਹ ਬੰਧਨ 'ਚ ਬੱਝੇ ਗਾਇਕ ਬੀਰ ਸਿੰਘ, ਵਿਆਹ ਦੀਆਂ ਤਸਵੀਰਾਂ ਆਇਆਂ ਸਾਹਮਣੇ

ਕਿਥੇ ਹੋਵੇਗਾ ਸਿਧਾਰਥ ਤੇ ਕਿਆਰਾ ਦਾ ਵਿਆਹ
ਸਿਧਾਰਥ ਅਤੇ ਕਿਆਰਾ ਦੇ ਵਿਆਹ ਦੀ ਤਰੀਕ ਅਜੇ ਸਾਹਮਣੇ ਨਹੀਂ ਆਈ ਹੈ ਪਰ ਮੀਡੀਆ ਰਿਪੋਰਟਾਂ ਮੁਤਾਬਕ ਵਿਆਹ ਦਾ ਸਥਾਨ ਤੈਅ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਚੰਡੀਗੜ੍ਹ ਦੇ ਓਬਰਾਏ ਸੁਖਵਿਲਾਸ ਹੋਟਲ 'ਚ ਹੋਵੇਗਾ। ਇਸ ਦੇ ਨਾਲ ਹੀ ਵਿਆਹ ਤੋਂ ਬਾਅਦ ਮੁੰਬਈ 'ਚ ਗ੍ਰੈਂਡ ਰਿਸੈਪਸ਼ਨ ਵੀ ਹੋਵੇਗੀ। ਹਾਲਾਂਕਿ ਅਜੇ ਤੱਕ ਵਿਆਹ ਦੀ ਖਬਰ ਦੀ ਪੁਸ਼ਟੀ ਨਹੀਂ ਹੋਈ ਹੈ। ਪਰ ਸਿਧਾਰਥ ਕਿਆਰਾ ਦੇ ਵਿਆਹ ਦੀ ਖਬਰ ਸੁਣ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ।

You may also like