ਸਿੱਧੂ ਮੂਸੇਵਾਲਾ ਬਣੇ ਯੂਟਿਊਬ ਦਾ ਡਾਇਮੰਡ ਪਲੇਅ ਬਟਨ ਹਾਸਿਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

written by Pushp Raj | September 22, 2022

Sidhu Moose Wala get YouTube's Diamond Play Button: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਸਾਡੇ ਵਿਚਾਲੇ ਮੌਜੂਦ ਨਹੀਂ ਹਨ, ਪਰ ਅੱਜ ਵੀ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਪੰਜਾਬ ਦੇ ਪਹਿਲੇ ਅਜਿਹੇ ਗਾਇਕ ਬਣ ਗਏ ਹਨ ਜਿਨ੍ਹਾਂ ਨੇ ਯੂਟਿਊਬ ਦਾ ਡਾਇਮੰਡ ਪਲੇਅ ਬਟਨ ਹਾਸਿਲ ਕੀਤਾ ਹੈ।

Image Source: Shaterspeed/Instagram

ਦੱਸ ਦਈਏ ਕਿ ਆਪਣੇ ਗੀਤਾਂ ਰਾਹੀਂ ਕਈ ਬਿੱਲਬੋਰਡ 'ਤੇ ਛਾਉਣ ਵਾਲੇ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਇੱਕ ਹੋਰ ਨਵਾਂ ਰਿਕਾਰਡ ਬਣ ਗਿਆ ਹੈ। ਜੀ ਹਾਂ ਸਿੱਧੂ ਮੂਸੇਵਾਲਾ ਯੂਟਿਊਬ ਦਾ ਡਾਇਮੰਡ ਪਲੇਅ ਬਟਨ ਹਾਸਿਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ।

ਸਿੱਧੂ ਮੂਸੇਵਾਲਾ ਦੇ ਯੂਟਿਊਬ ਉੱਤੇ 10 ਮਿਲੀਅਨ ਫਾਲੋਅਰਸ ਪੂਰੇ ਹੋ ਗਏ ਹਨ। 10 ਮਿਲੀਅਨ ਫਾਲੋਅਰਸ ਦਾ ਅੰਕੜਾ ਪਾਰ ਕਰਨ ਤੋਂ ਬਾਅਦ ਯੂਟਿਊਬ ਵੱਲੋਂ ਸਿੱਧੂ ਮੂਸੇਵਾਲਾ ਨੂੰ ਡਾਇਮੰਡ ਪਲੇਅ ਬਟਨ ਮਿਲਿਆ ਹੈ।

ਜਿੱਥੇ ਇੱਕ ਪਾਸੇ ਇਹ ਖ਼ਬਰ ਸੁਨਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਫੈਨਜ਼ ਬੇਹੱਦ ਖੁਸ਼ ਹਨ, ਉਥੇ ਹੀ ਉਹ ਉਦਾਸ ਵੀ ਹਨ ਕਿ ਉਨ੍ਹਾਂ ਦਾ ਹਰਮਨ ਪਿਆਰਾ ਗਾਇਕ ਇਹ ਅਵਾਰਡ ਹਾਸਿਲ ਕਰਨ ਲਈ ਉਨ੍ਹਾਂ ਦੇ ਵਿਚਾਲੇ ਮੌਜੂਦ ਨਹੀਂ ਹੈ।

Image Source: Instagram

ਹੁਣ ਤੱਕ, ਸਿੱਧੂ ਮੂਸੇਵਾਲਾ ਦੇ ਯੂਟਿਊਬ ਉੱਤੇ ਲਗਭਗ 17 ਮਿਲੀਅਨ ਸਬਸਕ੍ਰਾਈਬਰ ਹਨ। ਜ਼ਿਕਰਯੋਗ ਹੈ ਕਿ ਸਿੱਧੂ ਦਾ ਯੂਟਿਊਬ ਅਕਾਊਂਟ ਕਿਸੇ ਵੀ ਪੰਜਾਬੀ ਕਲਾਕਾਰ ਦਾ ਸਭ ਤੋਂ ਵੱਧ ਸਬਸਕ੍ਰਾਈਬ ਕੀਤਾ ਗਿਆ ਚੈਨਲ ਹੈ। ਇਸ ਤੋਂ ਇਲਾਵਾ, ਉਹ ਦੇਸ਼ ਵਿੱਚ ਸਭ ਤੋਂ ਵੱਧ ਸਬਸਕ੍ਰਾਈਬਰ ਹਾਸਿਲ ਕਰਨ ਵਾਲੇ ਪਹਿਲੇ ਸੁਤੰਤਰ ਕਲਾਕਾਰਾਂ ਵਿੱਚੋਂ ਇੱਕ ਸਨ।

ਸਿੱਧੂ ਮੂਸੇ ਵਾਲਾ ਦੇ ਯੂਟਿਊਬ ਅਕਾਊਂਟ 'ਤੇ ਆਖਰੀ ਗੀਤ 'SYL' ਸੀ ਜੋ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ। ਬਦਕਿਸਮਤੀ ਨਾਲ, ਇਸ ਦੇ ਖਿਲਾਫ ਦਾਇਰ ਸ਼ਿਕਾਇਤ ਤੋਂ ਬਾਅਦ ਭਾਰਤ ਵਿੱਚ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਹਾਲਾਂਕਿ, ਇਹ ਗੀਤ ਦੂਜੇ ਦੇਸ਼ਾਂ ਵਿੱਚ ਯੂਟਿਊਬ ਚੈਨਲ 'ਤੇ ਉਪਲਬਧ ਹੈ।

Sidhu Moose Wala becomes first Punjabi singer to achieve 'Diamond YouTube Play button' Image Source: Shaterspeed/Instagram

ਹੋਰ ਪੜ੍ਹੋ: ਰਾਜੂ ਸ਼੍ਰੀਵਾਸਤਵ ਦੇ ਦਿਹਾਂਤ 'ਤੇ ਸਵਾਲ ਪੁੱਛਣ ਨੂੰ ਲੈ ਕੇ ਪੈਪਰਾਜ਼ੀਸ 'ਤੇ ਭੜਕੀ ਤਾਪਸੀ ਪੰਨੂ, ਵੇਖੋ ਵੀਡੀਓ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਦੋਂ ਤੋਂ ਦੁਨੀਆ ਭਰ ਵਿੱਚ ਉਨ੍ਹਾਂ ਦੇ ਮਾਤਾ-ਪਿਤਾ ਅਤੇ ਫੈਨਜ਼ ਮਰਹੂਮ ਗਾਇਕ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਨਸਾਫ਼ ਦੀ ਮੰਗ ਕਰ ਰਹੇ ਸਿੱਧੂ ਦੇ ਮਾਤਾ-ਪਿਤਾ ਨੂੰ  ਉਨ੍ਹਾਂ ਦੇ ਫੈਨਜ਼ ਵੱਲੋਂ  ਭਰਪੂਰ ਸਮਰਥਨ ਮਿਲ ਰਿਹਾ ਹੈ।

You may also like