
Sidhu Moose Wala death: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਰਾਹੀਂ ਕਈ ਰਿਕਾਰਡ ਬਣਾਏ ਹਨ। ਹੁਣ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਨਾਂਅ 'ਤੇ ਕਈ ਰਿਕਾਰਡਸ ਬਣ ਰਹੇ ਹਨ। ਹਾਲ ਹੀ ਵਿੱਚ ਗਲੋਬਲ ਡਿਜ਼ੀਟਲ ਆਰਟਿਸਟ ਰੈਂਕਿੰਗ ਲਿਸਟ 'ਚ ਸਿੱਧੂ ਮੂਸੇਵਾਲਾ ਦਾ ਨਾਂਅ ਸਾਹਮਣੇ ਆਇਆ ਹੈ। ਸਿੱਧੂ ਮੂਸੇਵਾਲਾ ਇਸ ਰੈਕਿੰਗ ਲਿਸਟ ਦੇ ਵਿੱਚ ਟੌਪ ਰੈਂਕਿੰਗ ਹਾਸਿਲ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਹਨ।
ਮੀਡੀਆ ਰਿਪੋਰਟਸ ਦੇ ਮੁਤਾਬਕ ਸਿੱਧੂ ਮੂਸੇਵਾਲਾ ਗਲੋਬਲ ਡਿਜ਼ੀਟਲ ਆਰਟਿਸਟ ਰੈਂਕਿੰਗ ਦੀ ਸੂਚੀ ਵਿੱਚ 21ਵੇਂ ਸਥਾਨ 'ਤੇ ਹੈ, ਸੂਚੀ ਵਿੱਚ ਸਭ ਤੋਂ ਉੱਚੇ ਦਰਜੇ ਵਾਲੇ ਭਾਰਤੀ ਹਨ। ਸਿੱਧੂ ਮੂਸੇਵਾਲਾ ਭਾਰਤ ਦੇ ਟੌਪ ਡਿਜ਼ੀਟਲ ਆਰਟਿਸਟ ਬਣ ਗਏ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਵਿੱਚ 29 ਮਈ ਨੂੰ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਸਿੱਧੂ ਮੂਸੇਵਾਲੇ ਨੇ ਬਿਲਕੁਲ ਸਹੀ ਕਿਹਾ ਸੀ, "ਮੈਂ ਕੇਹਾ ਬਾਈ ਓਦੋ ਖੇਡ ਦੇਖੀਂ ਪੈੰਦੀਆਂ।" ਮਰਨ ਦੇ ਬਾਅਦ ਵੀ ਸਿੱਧੂ ਮੂਸੇਵਾਲਾ ਨਵੇਂ ਰਿਕਾਰਡ ਬਣਾ ਰਿਹਾ ਹੈ ਅਤੇ ਪੁਰਸਕਾਰ ਜਿੱਤ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘੇਰੇ ਵਿੱਚ ਕਟੌਤੀ ਕਰਨ ਤੋਂ ਇੱਕ ਦਿਨ ਬਾਅਦ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਪੰਜਾਬ ਪੁਲਿਸ ਨੇ ਮਾਨਸਾ ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 302, 307, ਅਤੇ 341 ਅਤੇ ਅਰਮਸ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਇਸ ਦੌਰਾਨ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ: 8 ਜੂਨ ਨੂੰ ਹੋਵੇਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ
ਇਹ ਘਟਨਾ ਕੈਨੇਡਾ ਸਥਿਤ ਗੋਲਡੀ ਬਰਾੜ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਹੈ, ਜੋ ਗਾਇਕ ਦੇ ਕਤਲ 'ਚ ਵੀ ਸ਼ਾਮਲ ਦੱਸਿਆ ਜਾਂਦਾ ਹੈ।
ਇਸੇ ਤਰ੍ਹਾਂ ਲਾਰੈਂਸ ਬਿਸ਼ਨੋਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਾ ਕੇ ਸੁਰੱਖਿਆ ਦੀ ਮੰਗ ਕੀਤੀ ਸੀ ਕਿਉਂਕਿ ਉਸ ਨੂੰ ਫੇਕ ਐਨਕਾਊਂਟਰ ਦਾ ਡਰ ਸੀ।