ਸਿੱਧੂ ਮੂਸੇਵਾਲਾ ਦੀ ਮਾਂ ਹੋਈ ਬੇਸੁੱਧ, ਪੁੱਤਰ ਦੀਆਂ ਅਸਥੀਆਂ ਪ੍ਰਵਾਹ ਕਰਨ ਤੋਂ ਬਾਅਦ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗੀ

Written by  Lajwinder kaur   |  June 01st 2022 04:19 PM  |  Updated: June 01st 2022 04:42 PM

ਸਿੱਧੂ ਮੂਸੇਵਾਲਾ ਦੀ ਮਾਂ ਹੋਈ ਬੇਸੁੱਧ, ਪੁੱਤਰ ਦੀਆਂ ਅਸਥੀਆਂ ਪ੍ਰਵਾਹ ਕਰਨ ਤੋਂ ਬਾਅਦ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗੀ

ਨਾਮੀ ਗਾਇਕ ਸਿੱਧੂ ਮੂਸੇਵਾਲਾ ਜਿਸ ਨੂੰ 29 ਮਈ ਨੂੰ ਅਣਪਛਾਤਿਆਂ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨੀਂ ਹੀ ਉਹ ਪੰਜ ਤੱਤਾਂ 'ਚ ਵਿਲੀਨ ਹੋ ਗਏ ।  ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।

ਹੋਰ ਪੜ੍ਹੋ : ਸਿਰ ‘ਤੇ ਸਿਹਰੇ ਨਾਲ ਨਜ਼ਰ ਆਇਆ ਮਰਹੂਮ ਸਿੱਧੂ ਮੂਸੇਵਾਲਾ! ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦੇ ਨਹੀਂ ਰੁਕ ਰਹੇ ਹੰਝੂ

sidhU

ਬੀਤੇ ਦਿਨੀਂ ਹੀ ਸਿੱਧੂ ਮੂਸੇਵਾਲਾ ਦਾ ਸਸਕਾਰ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ 'ਚ ਉਨ੍ਹਾਂ ਦੇ ਹਜ਼ਾਰਾਂ ਦੀ ਗਿਣਤੀ 'ਚ ਪ੍ਰਸ਼ੰਸਕ ਪਹੁੰਚੇ ਹੋਏ ਸਨ। ਹਰ ਕਿਸੇ ਦੀਆਂ ਅੱਖਾਂ ‘ਚ ਅੱਥਰੂ ਰੋਕਣ ਦਾ ਨਾਮ ਨਹੀਂ ਸੀ ਲੈ ਰਹੇ । ਅੱਜ ਉਨ੍ਹਾਂ ਦੇ ਮਾਪੇ ਨੇ ਸਿੱਧੂ ਮੂਸੇਵਾਲਾ ਦੇ ਫੁੱਲ ਚੁਗੇ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦਾ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਪਹੁੰਚੇ। ਜਿੱਥੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ।  ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਬੇਸੁੱਧ ਹੋ ਕੇ ਬੇਹੋਸ਼ ਹੋ ਗਈ।

Sidhu Moose Wala's mother fell unconscious after immersing late singer's ashes

ਭਰੀ ਜਵਾਨੀ 'ਚ ਆਪਣੇ ਪੁੱਤ ਨੂੰ ਗੁਆ ਦੇਣ ਦਾ ਦੁੱਖ ਬਹੁਤ ਵੱਡਾ ਹੁੰਦਾ ਹੈ। ਅਜਿਹੇ ਹੀ ਦੁੱਖ 'ਚ ਲੰਘ ਰਹੇ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ। ਅੱਜ ਸਵੇਰੇ ਵੀ ਜਦੋਂ ਫੁੱਲ ਚੁਗਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਂ ਵੱਲੋਂ ਪਾਏ ਗਏ ਵੈਣਾਂ ਨੇ ਹਰ ਕਿਸੇ ਦਾ ਦਿਲ ਝੰਜੋੜ ਕੇ ਰੱਖ ਦਿੱਤਾ । ਸਿੱਧੂ ਦੀ ਮਾਂ  ਧਾਹਾਂ ਮਾਰ-ਮਾਰ ਕੇ ਰੋ ਪਈ ਸੀ। ਸਿੱਧੂ ਮੂਸੇਵਾਲਾ ਦੀ ਮਾਂ ਆਖ ਰਹੀ ਸੀ ਕਿ ਮੇਰੇ ਛੇ ਫੁੱਟ ਦੇ ਪੁੱਤ ਨੂੰ ਛੋਟੀ ਜਿਹੀ ਢੇਰੀ ਬਣਾ ਤਾ ਦੁਸ਼ਮਣਾਂ ਨੇ’।

Sidhu Moose Wala's mother fell unconscious after immersing late singer's ashes

ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ। ਸੋਸ਼ਲ ਮੀਡੀਆ ਉੱਤੇ ਸਿੱਧੂ ਮੂਸੇਵਾਲਾ ਦੀ ਮਾਪਿਆ ਦੇ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਵੀਡੀਓਜ਼ ਵਾਇਰਲ ਹੋ ਰਹੇ ਹਨ । ਦੱਸ ਦਈਏ ਸਿੱਧੂ ਮੂਸੇਵਾਲਾ ਨੇ ਮਹਿਜ਼ 28 ਸਾਲਾਂ ਦੀ ਉਮਰ 'ਚ ਨਾਮ ਤੇ ਸ਼ੌਹਰਤ ਹਾਸਿਲ ਕਰ ਲਈ ਸੀ। ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਨਾਮੀ ਗਾਇਕ ਸੀ। ਪਰ ਸਿੱਧੂ ਦੀ ਮੌਤ ਨੇ ਉਸ ਦੇ ਮਾਪਿਆਂ ਨੂੰ ਅੰਦਰੋ ਤੋੜ ਕੇ ਰੱਖ ਦਿੱਤਾ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network