ਸਿੱਧੂ ਮੂਸੇਵਾਲੇ ਦੇ ਗੀਤ ‘ਸੋਹਣੇ ਲੱਗਦੇ’ ਦਾ ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

Written by  Lajwinder kaur   |  July 15th 2019 12:36 PM  |  Updated: July 15th 2019 12:36 PM

ਸਿੱਧੂ ਮੂਸੇਵਾਲੇ ਦੇ ਗੀਤ ‘ਸੋਹਣੇ ਲੱਗਦੇ’ ਦਾ ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

ਸਿੱਧੂ ਮੂਸੇਵਾਲਾ ਜਿਨ੍ਹਾਂ ਨੇ ਆਪਣੀ ਆਵਾਜ਼ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਤਹਿਲਕਾ ਮਚਾ ਰੱਖਿਆ ਹੈ। ਇੱਕੋ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਵਾਰ ਉਹ ਆਪਣਾ ਰੋਮਾਂਟਿਕ ਗੀਤ ਲੈ ਕੇ ਆ ਰਹੇ ਹਨ। ਇਸ ਗੀਤ ਦਾ ਨਾਂਅ ‘ਸੋਹਣੇ ਲੱਗਦੇ’ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਤੇ ਇਸ ਗੀਤ ‘ਚ ਉਨ੍ਹਾਂ ਦਾ ਸਾਥ ਦੇ ਰਹੇ ਨੇ ‘The PropheC’ । ਇਸ ਗੀਤ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹ ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆਉਣਗੇ।

ਹੋਰ ਵੇਖੋ:ਦੇਖੋ ਵਾਇਰਲ ਵੀਡੀਓ ਜਦੋਂ ਲਾੜਾ-ਲਾੜੀ ਨੇ ਸਿੱਧੂ ਮੂਸੇਵਾਲੇ ਦੇ ਗੀਤ ‘ਉੱਚੀਆਂ ਨੇ ਗੱਲਾਂ’ ‘ਤੇ ਪਾਏ ਭੰਗੜੇ

ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਤੇ The PropheC ਨੇ ਮਿਲਕੇ ਲਿਖੇ ਹਨ। ਇਸ ਤੋਂ ਇਲਾਵਾ ਗੀਤ ਦਾ ਮਿਊਜ਼ਿਕ ਵੀ The PropheC ਨੇ ਦਿੱਤਾ ਹੈ। ਇਸ ਗੀਤ ਦੀ ਪੂਰੀ ਵੀਡੀਓ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network