
ਸਿੱਧੂ ਮੂਸੇਵਾਲਾ (Sidhu Moose wala ) ਦਾ ਬੀਤੀ 29 ਮਈ ਨੂੰ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਸਿੱਧੂ ਮੂਸੇਵਾਲਾ ਬੇਸ਼ੱਕ ਅੱਜ ਇਸ ਦੁਨੀਆ ‘ਤੇ ਨਹੀਂ ਰਿਹਾ । ਪਰ ਉਸ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਲਗਾਤਾਰ ਯਾਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਗੁਆਂਢੀ ਮੁਲਕ ਪਾਕਿਸਤਾਨ ‘ਚ ਵੀ ਉਸ ਨੂੰ ਲਗਾਤਾਰ ਯਾਦ ਕੀਤਾ ਜਾ ਰਿਹਾ ਹੈ । ਉਸ ਦੀ ਯਾਦ ‘ਚ ਕਈ ਸਮਾਰੋਹ ਕਰਵਾਏ ਜਾ ਰਹੇ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਗਾਇਕ ਦੀ ਤਸਵੀਰ, ਹਵੇਲੀ ‘ਚ ਖੜਿਆ ਨਜ਼ਰ ਆਇਆ ਸਿੱਧੂ ਮੂਸੇਵਾਲਾ
ਇਸੇ ਲੜੀ ਦੇ ਤਹਿਤ ਮਰਹੂਮ ਗਾਇਕ ਨੂੰ ‘ਵਾਰਿਸ ਸ਼ਾਹ ਇੰਟਰਨੈਸ਼ਨਲ ਅਵਾਰਡ’ (Waris Shah International Award) ਦੇ ਨਾਲ ਸਨਮਾਨਿਤ ਕੀਤਾ ਗਿਆ । ਪਾਕਿਸਤਾਨ ਦੇ ਮਸ਼ਹੂਰ ਲੇਖਕ ਇਲਿਆਸ ਘੁੰਮਣ ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । ਜਿਸ ‘ਚ ਉਸ ਦੀ ਤਸਵੀਰ ਦੇ ਅੱਗੇ ਅਵਾਰਡ ਰੱਖਿਆ ਹੋਇਆ ਨਜ਼ਰ ਆ ਰਿਹਾ ਹੈ । ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਗਾਇਕੀ ਦੇ ਖੇਤਰ ‘ਚ ਵੱਡੀਆਂ ਪੁਲਾਘਾਂ ਪੁੱਟੀਆਂ ਸਨ ।

ਉਸ ਨੇ ਚਾਰ ਪੰਜ ਸਾਲਾਂ ‘ਚ ਹੀ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕਰ ਲਿਆ ਸੀ ਅਤੇ ਉਹ ਸਭ ਕੁਝ ਹਾਸਲ ਕਰ ਲਿਆ ਸੀ । ਜਿਸ ਨੂੰ ਹਾਸਲ ਕਰਨ ਦੇ ਲਈ ਲੋਕਾਂ ਨੂੰ ਸਾਰੀ ਉਮਰ ਲੱਗ ਜਾਂਦੀ ਹੈ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸਿੱਧੂ ਮੂਸੇਵਾਲਾ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਸੀ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।
23/7/2022
"Waris Shah International Award's Golden Plaque"for Sidhu Moose Wala remained placed in Lahore today for viewing. Huge number of his fans paid heavy tribute to their beloved Hero
ਸਿੱਧੂ ਮੂਸੇ ਵਾਲਾ ਦੇ ਚਾਹਵਾਨਾਂ ਨੇ ਹੰਝੂ ਕੇਰੇ ਆਪਣੇ ਨਾਇਕ ਲਈ pic.twitter.com/2GJUKgIoyq— ILYAS GHUMMAN (@ILYASGHUMMAN5) July 23, 2022