ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘US’, ਦੇਖੋ ਵੀਡੀਓ

written by Lajwinder kaur | May 23, 2021

ਆਪਣੇ ਗੀਤਾਂ ਦੇ ਕਰਕੇ ਚਰਚਾ ‘ਚ ਰਹਿਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਆਪਣੀ ਨਵੀਂ ਐਲਬਮ Moosetape ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਇਆ ਹੈ। ਉਹ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ। ਅੱਜ ਉਹ ਚੱਕਵੇਂ ਗੀਤ ਦੀ ਥਾਂ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਇਆ ਹੈ।

inside image of sidhu moosewala new song us Image Source: youtube

ਹੋਰ ਪੜ੍ਹੋ : ਰਣਜੀਤ ਬਾਵਾ ਨੇ ਆਪਣੀ ਨਵੀਂ ਫ਼ਿਲਮ ‘Akal De Anne’ ਦਾ ਕੀਤਾ ਐਲਾਨ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

punjabi song us released Image Source: youtube

‘US’ ਟਾਈਟਲ ਹੇਠ ਉਹ ਰੋਮਾਂਟਿਕ ਸੌਂਗ ਲੈ ਕੇ ਆਏ ਨੇ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦੇ ਨਾਲ ਫੀਚਰਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ ਫੀਮੇਲ ਸਿੰਗਰ Raja Kumari । ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਹੀ ਲਿਖੇ ਹਨ ਤੇ ਮਿਊਜ਼ਿਕ ਦਾ ਕਿਡ ਨੇ ਦਿੱਤਾ ਹੈ। ਸੁੱਖ ਸੰਘੇੜਾ ਵੱਲੋਂ ਇਸ ਗਾਣੇ ਦੇ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਇਸ ਮਿਊਜ਼ਿਕ ਵੀਡੀਓ ‘ਚ ਸਿੱਧੂ ਮੂਸੇਵਾਲਾ ਫੀਮੇਲ ਮਾਡਲ ਪ੍ਰੀਤ ਔਜਲਾ ਦੇ ਨਾਲ ਅਦਾਕਾਰੀ ਕਰਦੇ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ ।

inside image of sidhu moosewala and preet aujla Image Source: youtube

Moosetape ਦੇ ਐਲਬਮ ਦੇ ਕਈ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ। ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ।

0 Comments
0

You may also like