
Sidhu Moose Wala Murder: ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ 10 ਦਿਨ ਹੋ ਗਏ ਹਨ। ਅਜਿਹੇ ‘ਚ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਨਵੇਂ-ਨਵੇਂ ਖੁਲਾਸੇ ਤੇ ਗ੍ਰਿਫਤਾਰੀਆਂ ਹੋ ਰਹੀਆਂ ਹਨ। ਹਾਲ ‘ਚ ਇੱਕ ਹੋਰ ਅਹਿਮ ਖਬਰ ਸਾਹਮਣੇ ਆਈ ਹੈ ਕਿ ਇੱਕ ਹੋਰ ਰੇਕੀ ਕਰਨ ਵਾਲਾ ਸਖਸ਼ ਦੀ ਗ੍ਰਿਫਤਾਰੀ ਹੋ ਗਈ ਹੈ। ਪੁਣੇ ਪੁਲਿਸ ਨੇ ਸੌਰਵ ਮਹਾਕਾਲ ਨੂੰ ਗ੍ਰਿਫ਼ਤਾਰ ਕੀਤਾ। ਸੌਰਵ ਮਹਾਕਾਲ ਇਹ ਇਲਜ਼ਾਮ ਹੈ ਕਿ ਉਸ ਨੇ ਸੰਤੋਸ਼ ਯਾਦਵ ਨਾਲ ਮਿਲਕੇ ਪੰਜਾਬ ਵਿੱਚ ਰੇਕੀ ਕੀਤੀ ਸੀ। 20 ਜੂਨ ਤੱਕ ਪੁਣੇ ਪੁਲਿਸ ਨੇ ਰਿਮਾਂਡ ‘ਤੇ ਲੈ ਲਿਆ ਹੈ। ਸੂਤਰਾਂ ਦੇ ਅਨੁਸਾਰ ਇਹ ਉਨ੍ਹਾਂ ਚਾਰ ਸ਼ਾਰਪ ਸੂਟਰਾਂ ਵਿੱਚੋਂ ਇੱਕ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਸਿੱਧੂ ਮੂਸੇਵਾਲੇ ਦੇ ਭੋਗ ‘ਤੇ ਅਦਾਕਾਰਾ ਮੈਂਡੀ ਤੱਖਰ ਮੂਸੇਵਾਲੇ ਦੀ ਮਾਂ ਨੂੰ ਗਲ ਲੱਗਕੇ ਭੁੱਬਾ ਮਾਰ ਕੇ ਰੋਈ, ਦੇਖੋ ਤਸਵੀਰਾਂ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਅੰਤਿਮ ਵਿਦਾਇਗੀ ਦੇ ਦਿੱਤੀ ਗਈ ਹੈ ਪਰ ਅਜੇ ਤੱਕ ਕਤਲ ਦਾ ਮਾਮਲਾ ਸੁਲਝਿਆ ਨਹੀਂ। ਹਾਲਾਂਕਿ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਅੱਠ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਉਨ੍ਹਾਂ ਵਿੱਚ ਪੁਣੇ ਦਾ ਕਨੈਕਸ਼ਨ ਵੀ ਸਾਹਮਣੇ ਆਇਆ ਸੀ।
ਇਨ੍ਹਾਂ 8 ਸ਼ੱਕੀਆਂ 'ਚੋਂ ਦੋ ਸ਼ੱਕੀ ਸੌਰਵ ਉਰਫ ਮਹਾਕਾਲ ਅਤੇ ਸੰਤੋਸ਼ ਜਾਧਵ ਨਾਂ ਦੇ ਪੁਣੇ ਦੇ ਰਹਿਣ ਵਾਲੇ ਹਨ। ਜਿਹਨਾਂ 'ਚੋਂ ਹੁਣ ਪੁਲਿਸ ਵੱਲੋਂ ਸੌਰਵ ਉਰਫ ਮਹਾਕਾਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਚਾਰ ਸ਼ਾਰਪ ਸੂਟਰਾਂ ਵਿੱਚ ਸ਼ਾਮਲ ਨੂੰ ਪਛਾਣ ਲਿਆ ਗਿਆ ਹੈ। ਦੱਸ ਦਈਏ ਹੁਣ ਤੱਕ ਪੁਲਿਸ ਦੋ ਦਰਜਨਾਂ ਤੋਂ ਵੱਧ ਵਿਅਕਤੀਆਂ ਦੇ ਨਾਲ ਪੁੱਛਗਿੱਛ ਕਰ ਚੁੱਕੀ ਹੈ।

ਦੱਸ ਦਈਏ ਇਨ੍ਹਾਂ 8 ਸ਼ੱਕੀਆਂ ਵਿਅਕਤੀਆਂ ਵੱਲੋਂ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੇ ਪੰਜਾਬ 'ਚ ਹਾਹਕਾਰ ਮਚਾ ਦਿੱਤੀ ਹੈ। ਦੱਸ ਦਈਏ ਕੇਕੜਾ ਨਾਮ ਦਾ ਵਿਅਕਤੀ ਜਿਸ ਨੇ ਮੂਸੇਵਾਲਾ ਦੇ ਘਰ ਤੋਂ ਰੇਕੀ ਕੀਤੀ ਸੀ। ਘਟਨਾ ਵਾਲੇ ਦਿਨ ਕੇਕੜਾ ਸਿੱਧੂ ਮੂਸੇਵਾਲਾ ਦੇ ਘਰ ਫੈਨ ਬਣਕੇ ਪਹੁੰਚਿਆ ਸੀ ਤੇ ਸਿੱਧੂ ਮੂਸੇਵਾਲਾ ਦੇ ਨਾਲ ਸੈਲਫੀ ਵੀ ਖਿੱਚਵਾਈ ਸੀ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚੋਂ ਕਈ ਪਰਤਾਂ ਰੋਜ਼ਾਨਾ ਖੁਲ ਰਹੀਆਂ ਹਨ।