ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Sidhu's Anthem ਹੋਇਆ ਸਰੋਤਿਆਂ ਦੇ ਰੁਬਰੂ, ਦੇਖੋ ਵੀਡੀਓ

written by Lajwinder kaur | April 03, 2019

ਪੰਜਾਬੀ ਇੰਡਸਟਰੀ ਦੇ ਹਰਮਨ ਪਿਆਰੇ ਗਾਇਕ ਸਿੱਧੂ ਮੂਸੇਵਾਲਾ ਜਿਹੜੇ ਬੈਕ-ਟੂ-ਬੈਕ ਆਪਣੇ ਗੀਤ ਲੈ ਕੇ ਆ ਰਹੇ ਹਨ। ਜਿਸ ਦੇ ਚੱਲਦੇ ਸਿੱਧੂ ਮੂਸੇਵਾਲਾ ਆਪਣੀ ਨਵੀਂ ਪੇਸ਼ਕਸ਼ ‘ਸਿੱਧੂ ‘ਸ ਐਂਥਮ’ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ, ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ‘ਚ ਵੱਡਾ ਮੁਕਾਮ ਹਾਸਿਲ ਕਰ ਲਿਆ ਹੈ। ‘ਸਿੱਧੂ ‘ਸ ਐਂਥਮ’ ਗੀਤ ਨੂੰ ਸਿੱਧੂ ਮੂਸੇਵਾਲਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ,  ਇਸ ਗੀਤ ‘ਚ ਉਹਨਾਂ ਦਾ ਸਾਥ ਸੰਨੀ ਮੈਲਟਨ ਨੇ ਦਿੱਤਾ ਹੈ।

ਹੋਰ ਵੇਖੋ:ਪਰਮੀਸ਼ ਵਰਮਾ ਦਾ ਗੀਤ 'ਪਿੰਡਾਂ ਵਾਲੇ ਜੱਟ' ਪਾ ਰਿਹਾ ਹੈ ਧੱਕ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ

ਸਿੱਧੂ ‘ਸ ਐਂਥਮ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ ਅਤੇ ਮਿਊਜਕ Byg Byrd ਨੇ ਦਿੱਤਾ ਹੈ। ਸ਼ੁਕਰਨ ਪਾਠਕ ਅਤੇ ਰੁਪੇਨ ਭਾਰਦਵਾਜ ਨੇ ਸਿੱਧੂ ਮੂਸੇਵਾਲਾ ਗੀਤ ਦੇ ਵੀਡੀਓ ਨੂੰ ਬਹੁਤ ਹੀ ਸ਼ਾਨਦਾਰ ਤਿਆਰ ਕੀਤਾ ਹੈ। ਵੀਡੀਓ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮੈਲਟਨ ਉੱਤੇ ਫ਼ਿਲਮਾਇਆ ਗਿਆ ਹੈ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਸਰੋਤਿਆਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਤਾਂ ਗੀਤਾਂ ਦੇ ਨਾਲ ਨਾਲ ਉਹ ਹੁਣ ਫ਼ਿਲਮ 'ਚ ਵੀ ਨਜ਼ਰ ਆਉਣ ਵਾਲੇ ਹਨ। ਜੀ ਹਾਂ ਸਿੱਧੂ ਮੂਸੇਵਾਲਾ ‘ਯੈੱਸ ਆਈ ਐਮ ਸਟੂਡੈਂਟ’ ਫ਼ਿਲਮ ਨਾਲ ਅਦਾਕਾਰੀ ਜਗਤ ‘ਚ ਕਦਮ ਰੱਖਣ ਜਾ ਰਹੇ ਨੇ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ।

 

You may also like