ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਨਹੀਂ ਹੋਵੇਗੀ ਪ੍ਰਸ਼ੰਸਕਾਂ ਦੀ ਮੁਲਾਕਾਤ, ਜਾਣੋ ਕੀ ਹੈ ਵਜ੍ਹਾ ?

written by Lajwinder kaur | July 18, 2022

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਇਸ ਸੰਸਾਰ ਤੋਂ ਰੁਖਸਤ ਹੋ ਗਏ ਨੇ। ਪਰ ਉਨ੍ਹਾਂ ਦੇ ਜਾਣ ਦਾ ਦੁੱਖ ਅਜੇ ਵੀ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਜਿਸ ਕਰਕੇ ਹਰ ਕੋਈ ਮੂਸਾ ਪਿੰਡ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਵੰਡਾਉਣ ਦੀ ਕੋਸ਼ਿਸ਼ ਕਰਦੇ ਹਨ। ਹਰ ਕੋਈ ਇਹੀ ਚਾਹੁੰਦਾ ਹੈ ਕਿ ਸਿੱਧੂ ਦੇ ਮਾਪਿਆਂ ਨੂੰ ਪੁੱਤ ਦੀ ਕਮੀ ਮਹਿਸੂਸ ਨਾ ਹੋਵੇ। ਪਰ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਉੱਤੇ ਦੋ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ।

ਹੋਰ ਪੜ੍ਹੋ : ਕਰਨ ਔਜਲਾ ਨੇ ਆਪਣੇ ਲਾਈਵ ਸ਼ੋਅ ‘ਚ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਤੇ ਦੀਪ ਸਿੱਧੂ ਨੂੰ ਦਿੱਤੀ ਸ਼ਰਧਾਂਜਲੀ

inside image of sidhu

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੋਸ਼ਲ ਮੀਡੀਆ ਟੀਮ ਨੇ ਪੋਸਟ ਸ਼ੇਅਰ ਕਰਦਿਆਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਾਈ ਪੋਸਟ ’ਚ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੱਲ ਸਵੇਰ ਯਾਨੀ ਮੰਗਲਵਾਰ ਤੋਂ ਮੂਸਾ ਪਿੰਡ ’ਚ ਨਹੀਂ ਹੋਣਗੇ।

sidh moose wala team

ਉਨ੍ਹਾਂ ਨੂੰ ਮਿਲਣ ਆਉਣ ਵਾਲੇ ਸੱਜਣਾਂ ਨੂੰ ਬੇਨਤੀ ਹੈ ਕਿ ਕੁਝ ਮਹੀਨਿਆਂ ਤੱਕ ਉਹ ਮੂਸੇ ਪਿੰਡ ਨਾ ਆਉਣ। ਜਦੋਂ ਸਿੱਧੂ ਮੂਸੇਵਾਲਾ ਦਾ ਮਾਤਾ-ਪਿਤਾ ਮੂਸਾ ਪਿੰਡ ਵਾਪਸ ਆ ਜਾਉਣਗੇ ਤਾਂ ਪੋਸਟ ਪਾ ਕੇ ਸਭ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ। ਇਸ ਪੋਸਟ ਦੇ ਰਾਹੀਂ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਹੈ ਤਾਂ ਜੋ ਕਿਸੇ ਵੀ ਸੱਜਣ ਦਾ ਸਮਾਂ ਖਰਾਬ ਨਾ ਹੋਵੇ ਤੇ ਨਾ ਹੀ ਉਹ ਨਿਰਾਸ਼ ਹੋਣ। ਕੁਝ ਮਹੀਨਿਆਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਪਿੰਡ ਵਾਪਿਸ ਆ ਜਾਣਗੇ।

sidhu Moose wala parents-min (1) image From instagram

ਦੱਸ ਦਈਏ ਬੀਤੇ ਦਿਨ ਹੀ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸਿੱਧੂ ਦਾ ਬੁੱਤ ਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਬਹੁਤ ਭਾਵੁਕ ਹੋ ਗਏ ਸਨ, ਉਨ੍ਹਾਂ ਦੇ ਅੱਥਰੂ ਨਹੀਂ ਸੀ ਰੁੱਕ ਰਹੇ। ਉਨ੍ਹਾਂ ਦੀ ਮਾਂ ਨੇ ਫੇਸਬੁੱਕ ਜ਼ਰੀਏ ਸਿੱਧੂ ਮੂਸੇਵਾਲੇ ਵਾਲੇ ’ਤੇ ਲਾਏ ਜਾ ਰਹੇ ਦੋਸ਼ਾਂ ਦਾ ਵੀ ਜਵਾਬ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਚ ਪਤਾ ਚੱਲ ਗਿਆ ਸਭ ਨੂੰ ਕੀ ਸਿੱਧੂ ਕਿਵੇਂ ਦਾ ਸੀ, ਲੋਕ ਸਿੱਧੂ ਦੇ ਹੱਕ ਚ ਖੜ੍ਹੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਉੱਤੇ ਮਾਣ ਹੈ।

 

You may also like