ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਮੁੜ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆਂ ਉਸ ਦੇ ਬਚਪਨ ਦੀਆਂ ਅਣਦੇਖੀਆਂ ਤਸਵੀਰਾਂ

written by Pushp Raj | June 08, 2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਭ ਦੇ ਦਿਲਾਂ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਗਾਇਕ ਨੂੰ 29 ਮਈ ਨੂੰ ਉਸ ਦੇ ਜੱਦੀ ਸ਼ਹਿਰ ਵਿੱਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਸੀ, ਉਸ ਵੇਲੇ ਉਹ ਆਪਣੀ ਥਾਰ ਗੱਡੀ ਵਿੱਚ ਸਫ਼ਰ ਕਰ ਰਹੇ ਸੀ। ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਹੋ ਰਿਹਾ ਹੈ। ਇਸੇ ਵਿਚਾਲੇ ਮੁੜ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਬਚਪਨ ਦੀਆਂ ਅਣਦੇਖੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਸਿੱਧੂ ਮੂਸੇਵਾਲੇ ਦੇ ਬਚਪਨ ਦੀਆਂ ਵੱਖ-ਵੱਖ ਤਸਵੀਰਾਂ

ਦੱਸ ਦਈਏ ਕਿ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਹੋ ਰਿਹਾ ਹੈ। ਭੋਗ ਤੇ ਅੰਤਿਮ ਅਰਦਾਸ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਮੂਸਾ ਵਿਖੇ ਹੋ ਰਹੀ ਹੈ।ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਵੱਡੀ ਸੰਖਿਆ ‘ਚ ਲੋਕ ਪਹੁੰਚ ਚੁੱਕੇ ਹਨ ਅਤੇ ਰਾਗੀ ਸਿੰਘਾਂ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾ ਰਿਹਾ ਹੈ । ਇਸ ਕੀਰਤਨ ਦੇ ਦੌਰਾਨ ਸਭ ਦੀਆਂ ਅੱਖਾਂ ਸ਼ੁਭਦੀਪ ਸਿੱਧੂ ਉਰਫ ਸਿੱਧੂ ਮੂਸੇਵਾਲਾ ਲਈ ਨਮ ਹੋ ਰਹੀਆਂ ਹਨ। ਅਜਿਹੇ ਸਮੇਂ ਵਿੱਚ ਮੁੜ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਸਿੱਧੂ ਮੂਸੇਵਾਲਾ ਦੀ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੀ ਤਸਵੀਰ

ਦੱਸਣਯੋਗ ਹੈ ਕਿ 29 ਮਈ ਨੂੰ ਮਾਨਸਾ ਵਿਖੇ ਸਿੱਧੂ ਮੂਸੇਵਾਲਾ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਪੂਰਾ ਦੇਸ਼ ਇਸ ਵੱਡੇ ਨੁਕਸਾਨ ਦਾ ਸੋਗ ਮਨਾ ਰਿਹਾ ਹੈ। ਗਾਇਕ ਦੇ ਕਈ ਫੈਨਜ਼ ਅਤੇ ਪੈਰੋਕਾਰਾਂ ਨੇ ਵਿਲੱਖਣ ਤਰੀਕਿਆਂ ਨਾਲ ਗਾਇਕ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਹੈ।

ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰਾਂ ਤੋਂ ਲੈ ਕੇ ਫੈਨਜ਼ ਤੱਕ ਕੋਈ ਕੰਧ 'ਤੇ ਚਿੱਤਰ ਬਣਾ ਕੇ, ਕੋਈ ਸਿੱਧੂ ਦੇ ਨਾਂਅ ਦਾ ਟੈਟੂ ਬਣਵਾ ਕੇ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਨਾਲ ਸ਼ਰਧਾਂਜਲੀ ਭੇਂਟ ਕਰ ਰਹੇ ਹਨ।

 

ਸਿੱਧੂ ਮੂਸੇਵਾਲਾ ਦੀ ਮਾਤਾ-ਪਿਤਾ ਦੇ ਨਾਲ ਬਚਪਨ ਦੀ ਤਸਵੀਰ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ
ਪੰਜਾਬੀ ਗਾਇਕ ਪੰਜਾਬ ਦੇ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸਿੱਧੂ ਮੂਸੇਵਾਲਾ ਚਰਨ ਕੌਰ ਅਤੇ ਬਲਕੌਰ ਸਿੰਘ ਦਾ ਇਕਲੌਤਾ ਪੁੱਤਰ ਸੀ। ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਤੋਂ ਹੀ ਹਰ ਕੋਈ ਸਿੱਧੂ ਦੇ ਮਾਤਾ-ਪਿਤਾ ਲਈ ਇਸ ਦੁੱਖ ਦੀ ਘੜੀ ਵਿੱਚ ਅਰਦਾਸ ਕਰ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੋਗ ਪ੍ਰਗਟ ਕੀਤਾ ਹੈ।

ਬਚਪਨ ਤੋਂ ਹੀ ਟਰੈਕਟਰ ਦੇ ਸ਼ੌਕੀਨ ਸਨ ਸਿੱਧੂ ਮੂਸੇਵਾਲਾ, ਪਿਤਾ ਦੇ ਨਾਲ ਟਰੈਕਟਰ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ

 

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਭਾਵੁਕ ਹੋ ਸ਼ੇਅਰ ਕੀਤੀ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਦੀ ਤਸਵੀਰ

ਸਿੱਧੂ ਮੂਸੇਵਾਲਾ ਦੇ ਬਚਪਨ ਦੀਆਂ ਤਸਵੀਰਾਂ
ਸਿੱਧੂ ਮੂਸੇਵਾਲਾ ਦੀਆਂ ਪਰਿਵਾਰ ਨਾਲ ਬਚਪਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਗਾਇਕ ਨੇ ਆਪਣੇ ਸੰਗੀਤ ਅਤੇ ਦਿਆਲੁਤਾ ਨਾਲ ਹਰ ਕਿਸੇ ਦੇ ਦਿਲ ਵਿੱਚ ਅਮਿੱਟ ਛਾਪ ਛੱਡੀ ਹੈ। ਬਿਨਾਂ ਸ਼ੱਕ, ਗਾਇਕ ਦੀ ਵਿਰਾਸਤ ਉਸ ਦੇ ਫੈਨਜ਼ ਅਤੇ ਪੈਰੋਕਾਰਾਂ ਵਿੱਚ ਜ਼ਿੰਦਾ ਹੈ।

ਸਿੱਧੂ ਮੂਸੇ ਵਾਲਾ ਨੇ ਪੰਜਾਬ ਦੇ ਸੰਗੀਤ ਉਦਯੋਗ ਨੂੰ ਉਚਾਈਆਂ 'ਤੇ ਪਹੁੰਚਾਇਆ ਅਤੇ ਗਲੋਬਲ ਪਲੇਟਫਾਰਮਾਂ 'ਤੇ ਪੰਜਾਬ, ਪੰਜਾਬੀਅਤ ਦੀ ਨੁਮਾਇੰਦਗੀ ਵੀ ਕੀਤੀ। ਆਪਣੇ ਛੋਟੇ ਜਿਹੇ ਗਾਇਕੀ ਦੇ ਇਸ ਸਫ਼ਰ ਵਿੱਚ ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਈ ਹਿੱਟ ਗੀਤ ਦਿੱਤੇ ਅਤੇ ਕਾਮਯਾਬੀ ਹਾਸਲ ਕੀਤੀ।

You may also like