
Sidhu Moose Wala news: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਨੌਂ ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੇ ਦੋਸਤ ਤੇ ਫੈਨਜ਼ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਉਨਾਂ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਉੱਤੇ ਨਵਾਂ ਬਿਆਨ ਜਾਰੀ ਕੀਤਾ ਹੈ।

ਸਿੱਧੂ ਮੂਸੇਵਾਲਾ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘੇਰੇ ਵਿੱਚ ਕਟੌਤੀ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਹੀ ਅਣਪਛਾਤੇ ਹਮਲਾਵਰਾਂ ਵੱਲੋਂ ਉਸ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ, ਸਿਰਫ਼ 28 ਸਾਲਾਂ ਦੇ ਸਨ। ਹੁਣ ਪਰਿਵਾਰ ਨੇ ਉਨ੍ਹਾਂ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਰਾਹੀਂ ਅੰਤਿਮ ਅਰਦਾਸ, ਭੋਗ ਸਮਾਗਮ ਅਤੇ ਹੋਰ ਘਟਨਾਵਾਂ ਬਾਰੇ ਵੇਰਵੇ ਸਾਂਝੇ ਕਰ ਰਿਹਾ ਹੈ।ਇਸ ਦੌਰਾਨ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਆਪਣੇ ਨਵੇਂ ਜਾਰੀ ਬਿਆਨ ਦੇ ਵਿੱਚ ਇੱਕ ਨੋਟ ਸਾਂਝਾ ਕੀਤਾ।

ਇਸ ਨੋਟ ਦੇ ਵਿੱਚ ਮੀਡੀਆ ਨੂੰ ਬੇਨਤੀ ਕੀਤੀ ਗਈ ਕਿ ਉਹ ਕਿਸੇ ਵੀ ਜਨਤਕ ਅਪੀਲ ਨੂੰ ਉਨ੍ਹਾਂ ਨਾਲ ਨਾਂ ਜੋੜਨ।
ਆਪਣੇ ਬਿਆਨ ਵਿੱਚ, ਪਰਿਵਾਰ ਨੇ ਕਿਹਾ ਹੈ ਕਿ ਪਰਿਵਾਰ ਜੋ ਵੀ ਕਹਿਣਾ ਚਾਹੁੰਦਾ ਹੈ, ਉਹ ਸਿੱਧੂ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਰਾਹੀਂ ਪਹੁੰਚਾਇਆ ਜਾਵੇਗਾ।
ਇਸ ਸ਼ੇਅਰ ਕੀਤੇ ਗਏ ਬਿਆਨ ਵਿੱਚ ਲਿਖਿਆ ਗਿਆ ਹੈ, "ਅਸੀਂ ਮੀਡੀਆ ਨੂੰ ਬੇਨਤੀ ਕਰਦੇ ਹਾਂ ਕਿ ਸਿੱਧੂ ਵੀਰ ਦੇ ਪਰਿਵਾਰ ਦੀ ਤਰਫੋਂ ਜੋ ਵੀ ਅਪੀਲ ਕੀਤੀ ਜਾਣੀ ਹੈ, ਉਹ ਸਿੱਧੂ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਵੱਲੋਂ ਕੀਤੀ ਜਾਵੇਗੀ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਪਰਿਵਾਰ ਦੀ ਅਪੀਲ ਦੇ ਨਾਮ ਹੇਠ ਕਿਸੇ ਵੀ ਬਿਆਨ ਨੂੰ ਨਾ ਜੋੜੋ,"
ਇਸ ਤੋਂ ਪਹਿਲਾਂ, ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇੱਕ ਵੀਡੀਓ ਅਧਿਕਾਰਤ ਅਕਾਉਂਟ 'ਤੇ ਸਾਂਝਾ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਸੀ।

ਹੋਰ ਪੜ੍ਹੋ: R-Nait ਨੇ ਗੀਤ ਰਿਲੀਜ਼ ਕਰ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ
ਹਾਲ ਹੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।
ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਦੀ ਟੀਮ ਨੇ ਇਹ ਬਿਆਨ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਜਾਰੀ ਕੀਤਾ ਹੈ। ਬੀਤੇ ਦਿਨ ਪਹਿਲਾਂ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬੀ ਲੋਕਾਂ ਅਤੇ ਮਰਹੂਮ ਪੰਜਾਬੀ ਸੰਗੀਤਕਾਰ ਦੇ ਪ੍ਰਸ਼ੰਸਕਾਂ ਨਾਲ ਆਪਣਾ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਨੇ ਆਪਣੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਨੂੰ ਵੀ ਖਾਰਜ ਕਰ ਦਿੱਤਾ। ਸਿੱਧੂ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਇਸ ਸਮੇਂ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ ਕਿਉਂਕਿ ਉਹ ਦੁਖੀ ਹਨ।
View this post on Instagram