
ਸਿੱਧੂ ਮੂਸੇਵਾਲਾ (Sidhu Moosewala) ਦੀ ਬੀਤੇ ਦਿਨ ਮੌਤ ਹੋ ਗਈ। ਬੇਸ਼ੱੱਕ ਸਿੱਧੂ ਮੂਸੇਵਾਲਾ ਅੱਜ ਸਾਡੇ ਦਰਮਿਆਨ ਮੌਜੂਦ ਨਹੀਂ ਹਨ । ਪਰ ਉਹ ਆਪਣੇ ਗੀਤਾਂ ਦੇ ਜ਼ਰੀਏ ਹਮੇਸ਼ਾ ਹੀ ਸਾਡੇ ਦਿਲਾਂ ‘ਚ ਰਹਿਣਗੇ । ਪਰ ਉਨ੍ਹਾਂ ਦੀ ਮੌਤ ਨਾਲ ਸਬੰਧ ਰੱਖਦਾ ਹੈ ਇੱਕ ਗੀਤ (Song) । ਜੋ ਕਿ ਸਰੋਤੇ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਕਦੇ ਵੀ ਭੁਲਾਉਣਗੇ । ਜੀ ਹਾਂ ਕੁਝ ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੀਤ 295 ਆਇਆ ਸੀ ।

ਪਰ ਸੰਯੋਗ ਕਹਿ ਲਓ ਕਿ ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ । ਕਿਉਂਕਿ ਦਿਨ ਐਤਵਾਰ, 29-5-2022 ਨੂੰ ਉਸ ਦੀ ਮੌਤ ਹੋਈ ਅਤੇ ਸਿੱਧੂ ਮੂਸੇਵਾਲਾ ਦਾ ਗੀਤ 295 ਦਾ ਕੁੱਲ ਅੰਕ ਵੀ ਸਿੱਧੂ ਦੀ ਮੌਤ ਦੀ ਤਰੀਕ ਦੇ ਨਾਲ ਮੇਲ ਖਾਂਦਾ ਹੈ । ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਇਸ ਗੀਤ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ ਅਤੇ ਇਸ ਗੀਤ ‘ਤੇ ਵੀ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਭਾਵੁਕ ਹੋਈ ਜਸਵਿੰਦਰ ਬਰਾੜ, ਕਿਹਾ ‘ਮੇਰਾ ਸੋਹਣਾ ਪੁੱਤ ਹੁਣ ਮੈਂ ਤੈਨੂੰ ਕਿੱਥੋਂ ਲੱਭਾਂ’
ਦੱਸ ਦਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਸਿੱਧੂ ਮੂਸੇਵਾਲਾ ਆਪਣੇ ਘਰ ਤੋਂ ਕਿਸੇ ਕੰਮ ਲਈ ਆਪਣੀ ਗੱਡੀ ‘ਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ, ਪਰ ਪਿੰਡ ਜਵਾਹਰਕੇ ਦੇ ਨਜ਼ਦੀਕ ਕੁਝ ਬਦਮਾਸ਼ਾਂ ਨੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ।

ਜਿੱਥੇ ਇਸ ਘਟਨਾ ਨੂੰ ਲੈ ਕੇ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲੋਕਾਂ ‘ਚ ਸੂਬੇ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਵੀ ਚੁੱਕੇ ਜਾ ਰਹੇ ਹਨ ।
What a Coincidence !
Track 295 :- aaj ki date n month 29-5
One of his last song was " the Last Ride"💔#sidhumoosewala 💔 pic.twitter.com/2FpYQUxaHE
— Mubeen (@Mubeen66361115) May 29, 2022
ਖ਼ਬਰਾਂ ਮੁਤਾਬਕ ਇੱਕ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਸੀ, ਜਿਸ ਤੋਂ ਬਾਅਦ ਅਗਲੇ ਹੀ ਦਿਨ ਉਸ ਦਾ ਕਤਲ ਕਰ ਦਿੱਤਾ ਗਿਆ ।