
ਸਿੱਧੂ ਮੂਸੇਵਾਲਾ (Sidhu Moose wala ) ਦੀ ਮੌਤ (Death) ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਸਿੱਧੂ ਮੂਸੇਵਾਲਾ ਨੂੰ ਦੇਸ਼ ਹੀ ਨਹੀਂ ਵਿਦੇਸ਼ ‘ਚ ਵੀ ਉਨ੍ਹਾਂ ਦੇ ਪ੍ਰਸ਼ੰਸਕ ਯਾਦ ਕਰ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੇ ਸਰੀ ‘ਚ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਅਤੇ ਮਰਹੂਮ ਗਾਇਕ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੁੰਨੀ ਹੋਈ ਗਾਇਕ ਦੀ ਹਵੇਲੀ, ਕੁੱਤਿਆਂ ਨੇ ਨਹੀਂ ਖਾਧਾ ਦੋ ਦਿਨ ਤੋਂ ਖਾਣਾ
ਹਜਾਰਾਂ ਲੋਕ ਸਰੀ ‘ਚ ਇੱਕਠੇ ਹੋਏ ਅਤੇ ਲੋਕਾਂ ਦੇ ਹੱਥਾਂ ‘ਚ ਸਿੱਧੂ ਅਤੇ ਉਨ੍ਹਾਂ ਦੀ ਮਾਤਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ । ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਮੂਸੇਵਾਲਾ ‘ਚ ਕਰ ਦਿੱਤਾ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਲੋਕਾਂ ਨੇ ਸਿੱਧੂ ਮੂਸੇਵਾਲਾ ਨੂੰ ਨਮ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਨੇ ਆਖਰੀ ਵਾਰ ਪੁੱਤਰ ਦਾ ਕੀਤਾ ਜੂੜਾ, ਪਿਓ ਨੇ ਸਜਾਈ ਸੂਹੀ ਦਸਤਾਰ
ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜੋ ਆਪਣੇ ਬੇਬਾਕ ਬੋਲਾਂ ਦੇ ਲਈ ਜਾਣਿਆ ਜਾਂਦਾ ਸੀ । ਉਸਦੀ ਇਹ ਬੇਬਾਕੀ ਉਸ ਦੇ ਗੀਤਾਂ ਚੋਂ ਵੀ ਝਲਕਦੀ ਸੀ । ਸਿੱਧੂ ਮੂਸੇਵਾਲਾ ਨੇ ਬਹੁਤ ਹੀ ਘੱਟ ਸਮੇਂ ‘ਚ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਲਈ ਸੀ ।

ਸਿੱਧੂ ਆਪਣੇ ਪਿੱਛੇ ਰੋਂਦੇ ਕੁਰਲਾਉਂਦੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ । ਇਨ੍ਹਾਂ ਬਜ਼ੁਰਗ ਮਾਪਿਆਂ ਨੇ ਆਪਣੇ ਪੁੱਤਰ ਨੂੰ ਲੈ ਕੇ ਪਤਾ ਨਹੀਂ ਕਿੰਨੇ ਕੁ ਸੁਫ਼ਨੇ ਸੰਜੋਏ ਸਨ, ਪਰ ਸਿੱਧੂ ਦੀ ਬੇਵਕਤੀ ਮੌਤ ਨੇ ਸਾਰੇ ਸੁਫ਼ਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ । ਅੱਜ ਉਸ ਦੇ ਅੰਤਿਮ ਸਸਕਾਰ ਮੌਕੇ ‘ਤੇ ਹਰ ਬੱਚੇ, ਬਜ਼ੁਰਗ ਅਤੇ ਨੌਜਵਾਨ ਦੀ ਅੱਖ ਨਮ ਸੀ ।
View this post on Instagram