ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁੱਤਰ ਦੀ ਅੰਤਿਮ ਅਰਦਾਸ 'ਤੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ, ਕਿਹਾ ਦਸਤਾਰਾਂ ਸਜਾਓ ਤੇ ਨਸ਼ਿਆਂ ਤੋਂ ਦੂਰ ਰਹੋ

written by Pushp Raj | June 08, 2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‌ਦੀ ਅੰਤਿਮ ਅਰਦਾਸ ਵਿੱਚ ਅੱਜ ਵੱਡੀ ਗਿਣਤੀ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਦੀਆਂ ਅੱਖਾਂ ਨਮ ਨਜ਼ਰ ਆਈਆਂ। ਭੋਗ ਤੇ ਅੰਤਿਮ ਅਰਦਾਸ ਦੀ ਸਮਾਪਤੀ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਰੇ ਪਹੁੰਚੇ ਹੋਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਨੌਜਵਾਨਾਂ ਨੂੰ ਵੀ ਖ਼ਾਸ ਅਪੀਲ ਕੀਤੀ।


ਆਪਣੇ ਦੁੱਖ ਦੀ ਇਸ ਔਖੀ ਘੜੀ ਦੇ ਵਿੱਚ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੌਜਵਾਨਾਂ ਨੂੰ ਖ਼ਾਸ ਅਪੀਲ ਕਰਦੇ ਨਜ਼ਰ ਆਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਤਾਰਾਂ ਸਜਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ। ਕਿਉਂਕਿ ਇਹੀ ਉਨ੍ਹਾਂ ਦੇ ਪੁੱਤ ਦਾ ਸੁਨੇਹਾ ਸੀ।

ਇਸ ਦੇ ਨਾਲ ਹੀ ਸਮਾਜ ਭਲਾਈ ਦਾ ਸੰਦੇਸ਼ ਦਿੰਦੇ ਹੋਏ ਸਿੱਧੂ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸ਼ੁੱਭਦੀਪ ਹਮੇਸ਼ਾ ਹੀ ਆਪਣੇ ਮਾਪਿਆਂ ਦੇ ਨਾਲ-ਨਾਲ ਵੱਡੇ ਬਜ਼ੁਰਗਾਂ ਦਾ ਸਨਮਾਨ ਕਰਦਾ ਸੀ ਤੇ ਨਿੱਕੇ ਬੱਚਿਆਂ ਨੂੰ ਪਿਆਰ ਕਰਦਾ ਸੀ।

LIVE Updates: Sidhu Moose Wala's father expresses gratitude towards Sangat for their presence at bhog and antim ardas
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਨੌਜਵਾਨਾਂ ਨੂੰ ਖ਼ਾਸ ਤੌਰ 'ਤੇ ਅਪੀਲ ਕੀਤੀ ਕਿ ਉਹ ਹਮੇਸ਼ਾਂ ਹੀ ਆਪਣੇ ਮਾਤਾ-ਪਿਤਾ ਦੀ ਗੱਲ ਮੰਨਣ ਅਤੇ ਉਨ੍ਹਾਂ ਦਾ ਆਦਰ ਤੇ ਸਤਿਕਾਰ ਕਰਨ ਦੀ ਅਪੀਲ ਕੀਤੀ। ਕਿਉਂਕਿ ਮਾਤਾ-ਪਿਤਾ ਦਾ ਸਤਿਕਾਰ ਕਰਨ ਨਾਲ ਰੱਬ ਵੀ ਖੁਸ਼ ਹੁੰਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਬਜ਼ੁਰਗਾਂ ਨਾਲ ਵੀ ਸਨਮਾਨ ਨਾਲ ਗੱਲ ਕਰਨ ਤੇ ਉਨ੍ਹਾਂ ਦਾ ਸਤਿਕਾਰ ਤੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ ਸਿੱਧੂ ਦੇ ਬਚਪਨ ਦੀਆਂ ਕਈ ਗੱਲਾਂ ਵੀ ਸ਼ੇਅਰ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁੱਤਰ ਦੇ ਸੰਘਰਸ਼ ਦੀ ਕਹਾਣੀ ਵੀ ਦੱਸੀ।

sidhu moose wala mother request to everyone grow the tree

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਤੇ ਭਾਵੁਕ ਮਾਤਾ-ਪਿਤਾ ਨੇ ਪੁੱਤਰ ਦੇ ਭੋਗ 'ਤੇ ਪਹੁੰਚੀ ਸੰਗਤ ਦਾ ਕੀਤਾ ਧੰਨਵਾਦ

ਇਸ ਮੌਕੇ ਮਰਹੂਮ ਗਾਇਕ ਦੀ ਮਾਂ ਨੇ ਕਿਹਾ ਕਿ ਐਨੇ ਵੱਡੇ ਇਕੱਠ ਨੇ ਉਨ੍ਹਾਂ ਦੇ ਦੁੱਖ ਨੂੰ ਘਟਾ ਦਿੱਤਾ ਹੈ ਤੇ ਦੂਰੋਂ ਦੂਰੋਂ ਆਏ ਲੋਕਾਂ ਦਾ ਉਨ੍ਹਾਂ ਪੁੱਤ ਪ੍ਰਤੀ ਪਿਆਰ ਤੇ ਸਨਮਾਨ ਉਹ ਕਦੇ ਨਹੀਂ ਭੁੱਲਣਗੇ। ਉਨ੍ਹਾਂ ਨੇ ਹਰ ਨੌਜਵਾਨ ਰੁੱਖ ਲਗਾਉਣ ਦਾ ਸੱਦਾ ਦਿੱਤਾ।

ਇਸ ਦੁੱਖ ਦੀ ਘੜੀ ਦੇ ਵਿੱਚ ਸਿੱਧੂ ਮੂਸੇਲਵਾਲਾ ਦੇ ਮਾਪਿਆਂ ਨੇ ਹੌਸਲਾ ਵਿਖਾਉਂਦੇ ਹੋਏ ਸਮਾਜਿਕ ਭਲਾਈ ਨੂੰ ਮੁਹਰੀ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਪੁੱਤਰ ਸ਼ੁਭਦੀਪ ਵਾਂਗ ਨੈਤਿਕ ਆਦਰਸ਼ਾਂ ਉੱਤੇ ਚੱਲਣ ਦੀ ਅਪੀਲ ਕੀਤੀ।

You may also like