ਪੱਟ ‘ਤੇ ਥਾਪੀ ਮਾਰ ਕੇ ਸਿੱਧੂ ਮੂਸੇਵਾਲਾ ਨੂੰ ਪਿਤਾ ਨੇ ਦਿੱਤੀ ਸੀ ਅੰਤਿਮ ਵਿਦਾਈ, ਦ੍ਰਿਸ਼ ਵੇਖ ਕੇ ਹਰ ਕਿਸੇ ਦੀਆਂ ਨਿਕਲ ਗਈਆਂ ਧਾਹਾਂ

written by Shaminder | June 01, 2022

ਸਿੱਧੂ ਮੂਸੇਵਾਲਾ (sidhu Moosewala) ਦਾ ਬੀਤੇ ਦਿਨ ਅੰਤਿਮ ਸਸਕਾਰ ਕਰ ਦਿੱਤਾ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਉਨ੍ਹਾਂ ਦੇ ਚਾਹੁਣ ਵਾਲੇ ਗਾਇਕ ਦੇ ਅੰਤਿਮ ਦਰਸ਼ਨਾਂ ਦੇ ਲਈ ਪਹੁੰਚੇ ਸਨ । ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਦੁੱਖ ਕਿਸੇ ਤੋਂ ਨਹੀਂ ਸੀ ਦੇਖਿਆ ਜਾ ਰਿਹਾ । ਸਿੱਧੂ ਮੂਸੇਵਾਲਾ ਦੇ ਅੰਤਿਮ ਰਸਮਾਂ ਤੋਂ ਬਾਅਦ ਜਦੋਂ ਸਿੱਧੂ ਨੂੰ ਅੰਤਿਮ ਵਿਦਾਈ ਉਸ ਦਾ ਪਿਤਾ ਦੇਣ ਲੱਗਿਆ ਤਾਂ ਉਸ ਨੇ ਸਿੱਧੂ ਮੂਸੇਵਾਲਾ ਦੇ ਅੰਦਾਜ਼ ‘ਚ ਪੱਟ ‘ਤੇ ਥਾਪੀ ਮਾਰ ਕੇ ਉਸ ਨੂੰ ਅੰਤਿਮ ਵਿਦਾਈ ਦਿੱਤੀ ।

Sidhu Moosewala Mother ,,.-min image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ‘ਚ ਲਾਰੇਂਸ ਬਿਸ਼ਨੋਈ ਦਾ ਨਾਮ ਆਉਣ ਤੋਂ ਬਾਅਦ ਵਧਾਈ ਗਈ ਸਲਮਾਨ ਖ਼ਾਨ ਦੀ ਸੁਰੱਖਿਆ

ਰੋਂਦਾ ਹੋਏ ਪਿਤਾ ਵੱਲੋਂ ਆਪਣੇ ਜਵਾਨ ਪੁੱਤਰ ਨੂੰ ਇਸ ਤਰ੍ਹਾਂ ਵਿਦਾ ਕਰਦਾ ਹੋਇਆ ਦੇਖ ਕੇ ਹਰ ਕਿਸੇ ਦੀਆਂ ਧਾਹਾਂ ਨਿਕਲ ਗਈਆਂ ।ਇਸ ਵੀਡੀਓ ਨੂੰ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਨੀਰੂ ਬਾਜਵਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਵਾਹਿਗੁਰੂ ਦਿਲ ਟੁੱਟ ਗਿਆ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੈਨੇਡਾ ‘ਚ ਲੋਕਾਂ ਨੇ ਆਵਾਜ਼ ਕੀਤੀ ਬੁਲੰਦ, ਤਸਵੀਰਾਂ ਹੋ ਰਹੀਆਂ ਵਾਇਰਲ

ਜੋ ਵੀ ਥੋੜਾ ਬਹੁਤ ਇਨਸਾਨੀਅਤ ‘ਤੇ ਯਕੀਨ ਸੀ ਉਹ ਖਤਮ ਹੋ ਗਿਆ’ । ਇਸ ਦੇ ਨਾਲ ਹੀ ਅਦਾਕਾਰਾ ਨੇ ਅੱਗੇ ਲਿਖਿਆ ‘ਮਾਂ ਬਾਪ ਨੂੰ ਸੰਭਾਲਿਓ ਵਾਹਿਗੁਰੂ ਜੀ’। ਸਿੱਧੂ ਮੂਸੇਵਾਲਾ ਦਾ ਬੀਤੇ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਸੀ ।

ਜਿਸ ਤੋਂ ਬਾਅਦ ਕਈ ਗਾਇਕਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ।ਅਦਾਕਾਰ ਸਲਮਾਨ ਖ਼ਾਨ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ । ਇਸ ਦੇ ਨਾਲ ਹੀ ਜੋਧਪੁਰ ‘ਚ ਮੀਕਾ ਸਿੰਘ ਜੋ ਕਿ ਏਨੀਂ ਦਿਨੀਂ ਆਪਣੇ ਰਿਆਲਟੀ ਸ਼ੋਅ ਦੀ ਸ਼ੂਟਿੰਗ ਕਰ ਰਿਹਾ ਹੈ । ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ।

 

View this post on Instagram

 

A post shared by Neeru Bajwa (@neerubajwa)

You may also like