ਸਿੱਧੂ ਮੂਸੇਵਾਲਾ ਦੇ ਆਖ਼ਰੀ ਫੋਟੋਸ਼ੂਟ ਦੀਆਂ ਤਸਵੀਰਾਂ ਹੋਈਆਂ ਵਾਇਰਲ, ਵੇਖੋ ਤਸਵੀਰਾਂ

written by Pushp Raj | August 31, 2022

Sidhu Moose wala's last photo shoot: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਲਗਭਗ 4 ਮਹੀਨੇ ਬੀਤ ਚੁੱਕੇ ਹਨ, ਪਰ ਅੱਜ ਵੀ ਸਿੱਧੂ ਨੂੰ ਚਾਹੁਣ ਵਾਲੇ ਉਨ੍ਹਾਂ ਨੂੰ ਯਾਦ ਕਰਦੇ ਹਨ। ਸਿੱਧੂ ਦੇ ਫੈਨਜ਼ ਰੋਜ਼ਾਨਾ ਉਨ੍ਹਾਂ ਦੇ ਗੀਤਾਂ ਰਾਹੀਂ ਉਨ੍ਹਾਂ ਨੂੰ ਯਾਦ ਕਰਦੇ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਸਿੱਧੂ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

Image Source: Shaterspeed/Instagram

ਸਿੱਧੂ ਮੂਸੇਵਾਲਾ ਦੀਆਂ ਇਹ ਤਸਵੀਰਾਂ ਸਿੱਖ ਐਕਸਪੋਅ (sikhexpo) ਨਾਂਅ ਦੇ ਸੋਸ਼ਲ ਮੀਡੀਆ ਪੇਜ਼ ਵੱਲੋਂ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਗਈਆਂ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਇੱਕ ਖ਼ਾਸ ਕੈਪਸ਼ਨ ਦੇ ਨਾਲ ਸ਼ੇਅਰ ਕੀਤਾ ਗਿਆ ਹੈ।

ਗਾਇਕ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਗਿਆ, "STILL HERE 🦅, ਸਿੱਧੂ ਮੂਸੇਵਾਲਾ ਦਾ ਆਖ਼ਰੀ ਫੋਟੋਸ਼ੂਟ। ਜੋ ਕਿ 16 ਮਈ ਨੂੰ ਕੀਤਾ ਗਿਆ। ਇਹ ਆਖ਼ਰੀ ਵਾਰ ਸੀ ਜਦੋਂ ਸਿੱਧੂ ਮੂਸੇਵਾਲਾ ਕੈਮਰੇ ਦੇ ਸਾਹਮਣੇ ਸਨ।ਫੋਟੋਗ੍ਰਾਫਰ ਜਿਸਨੇ ਇਹਨਾਂ ਤਸਵੀਰਾਂ ਨੂੰ ਕੈਪਚਰ ਕੀਤਾ ਅਤੇ ਅੱਜ ਸਵੇਰੇ ਜਾਰੀ ਕੀਤਾ ਉਹ ਸੀ @shahterspeed 🙏🏽🧡"

Image Source: Shaterspeed/Instagram

ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਗਈਆਂ ਇਹ ਤਸਵੀਰਾਂ ਬਲੈਕ ਐਂਡ ਵਹ੍ਹਾਈਟ ਵੇਅ ਵਿੱਚ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਆਪਣੇ ਦਮਦਾਰ ਅੰਦਾਜ਼ ਵਿੱਚ ਫੋਟੋਜ਼ ਲਈ ਵੱਖ-ਵੱਖ ਤਰ੍ਹਾਂ ਦੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਉਹ ਪੱਗ ਪਹਿਨੇ ਹੋਏ ਆਪਣੇ ਦੇਸੀ ਤੇ ਧਾਕੜ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ।

ਸਿੱਧੂ ਦੇ ਫੈਨਜ਼ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਹੁਣ ਤੱਕ ਇਨ੍ਹਾਂ ਤਸਵੀਰਾਂ ਨੂੰ ਲੱਖਾਂ ਫੈਨਜ਼ ਪਸੰਦ ਕਰ ਚੁੱਕੇ ਹਨ ਤੇ ਇਨ੍ਹਾਂ ਤਸਵੀਰਾਂ 'ਤੇ ਕਈ ਵਿਊਜ਼ ਆ ਚੁੱਕੇ ਹਨ।

Image Source: Shaterspeed/Instagram

ਹੋਰ ਪੜ੍ਹੋ: ਰਾਜਕੁਮਾਰ ਰਾਓ ਮਨਾ ਰਹੇ ਨੇ ਅੱਜ ਆਪਣਾ ਜਨਮਦਿਨ, ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਆਪਣੇ ਦੋ ਦੋਸਤਾਂ ਨਾਲ ਆਪਣੀ ਗੱਡੀ ਥਾਰ ਵਿੱਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸੀ।

You may also like