
Sidhu Moose Wala murder case: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਦੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੋਗਾ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਸ਼ੱਕੀ ਵਿਅਕਤੀ ਦੀ ਪਛਾਣ ਦਵਿੰਦਰ ਕਾਲਾ ਵਜੋਂ ਹੋਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸ਼ੱਕੀ ਮੁਲਜ਼ਮ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਹਿਰਾਸਤ 'ਚ ਲਿਆ ਗਿਆ ਹੈ।
ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਮੋਗਾ (ਪੰਜਾਬ) ਨੇ ਦੱਸਿਆ ਕਿ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਪੁਲਿਸ ਮੁਤਾਬਕ ਦਵਿੰਦਰ ਕਾਲਾ ਉੱਤੇ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਮਰਹੂਮ ਪੰਜਾਬੀ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਕਥਿਤ ਕਾਤਲਾਂ ਨੂੰ ਬੋਲੈਰੋ ਕਾਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ 31 ਮਈ ਨੂੰ ਮਾਨਸਾ ਦੇ ਢੈਪੇ ਪਿੰਡ ਤੋਂ ਮਨਪ੍ਰੀਤ ਭਾਊ ਨੂੰ ਗ੍ਰਿਫ਼ਤਾਰ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪਹਿਲੀ ਗ੍ਰਿਫ਼ਤਾਰੀ ਦਰਜ ਕੀਤੀ ਸੀ।
ਕੁਝ ਦਿਨਾਂ ਬਾਅਦ ਪੰਜਾਬ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ ਦੋ ਹੋਰ ਲੋਕ ਗ੍ਰਿਫਤਾਰ ਕੀਤੇ ਸਨ। ਮੀਡੀਆ ਰਿਪੋਰਟਸ ਦੇ ਮੁਤਾਬਕ ਪਵਨ ਬਿਸ਼ਨੋਈ ਅਤੇ ਨਸੀਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਸਬੰਧਤ ਸਨ। ਇਸ ਦੌਰਾਨ ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਪਿਛਲੇ ਸਾਲ ਤੋਂ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹੈ।

ਆਪਣੀ ਰਿਮਾਂਡ ਦੀ ਪਟੀਸ਼ਨ ਦੇ ਵਿੱਚ, ਦਿੱਲੀ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਉਹ ਸਿੱਧੂਮੂਸੇ ਵਾਲਾ ਦੇ ਕਤਲ ਦੇ ਸਬੰਧ ਵਿੱਚ ਗੈਂਗਸਟਰ ਤੋਂ ਪੁੱਛਗਿੱਛ ਕਰ ਰਹੀ ਸੀ ਜਾਂ ਨਹੀਂ। ਜ਼ਿਕਰਯੋਗ ਹੈ ਕਿ ਲਾਰੇਂਸ ਬਿਸ਼ਨੋਈ ਨੂੰ 2021 ਵਿੱਚ ਹਥਿਆਰਾਂ ਦੀ ਤਸਕਰੀ ਨਾਲ ਸਬੰਧਤ ਕੇਸ ਵਿੱਚ ਦਿੱਲੀ ਪੁਲੀਸ ਨੇ ਤਿਹਾੜ ਦੀ ਜੇਲ੍ਹ ਨੰਬਰ 8 ਤੋਂ ਗ੍ਰਿਫ਼ਤਾਰ ਕੀਤਾ ਸੀ।