
ਗਾਇਕ ਸਿੱਧੂ ਮੂਸੇਵਾਲਾ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ। ਦੱਸ ਦਈਏ 29 ਮਈ ਨੂੰ ਸਿੱਧੂ ਮੂਸੇਵਾਲੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਅਜੇ ਉਨ੍ਹਾਂ ਦੇ ਫੈਨਜ਼ ਤੇ ਚਾਹੁਣ ਵਾਲੇ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ ਹਨ, ਕਿ ਸਿੱਧੂ ਮੂਸੇਵਾਲਾ ਇਸ ਦੁਨੀਆ ਉੱਤੇ ਨਹੀਂ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਪ੍ਰਸ਼ੰਸਕਾਂ ਦੇ ਨਾਲ ਪੰਜਾਬੀ ਕਲਾਕਾਰਾਂ ਵਿੱਚ ਕਾਫੀ ਰੋਸ ਹੈ। ਜਿਸ ਕਰਕੇ ਹਰ ਕੋਈ ਇਨਸਾਨ ਦੀ ਮੰਗ ਕਰ ਰਹੇ ਹਨ। ਅਜਿਹੇ ਚ ਸਿੱਧੂ ਮੂਸੇਵਾਲਾ ਦੀਆਂ ਪੁਰਾਣੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਦਰਸ਼ਕਾਂ ਨੂੰ ਖੂਬ ਰਵਾ ਰਿਹਾ ਹੈ। ਇਸ ਵੀਡੀਓ ਨੂੰ Instant Pollywood ਨਾਮ ਦੇ ਪੇਜ਼ ਨੇ ਸ਼ੇਅਰ ਕੀਤਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਸਿੱਧੂ ਮੂਸੇਵਾਲਾ ਆਪਣੇ ਪ੍ਰਸ਼ੰਸਕ ਵੱਲੋਂ ਲਿਆਂਦੇ ਤੋਹਫੇ ਵਾਲਾ ਬਾਕਸ ਨੂੰ ਖੋਲਦਾ ਹੈ ਤਾਂ ਦੇਖਦਾ ਹੈ ਉਸ ਵਿੱਚ ਟਰੈਕਟਰ ਵਾਲਾ ਖਿਡੌਣਾ ਨਿਕਲਦਾ ਹੈ। ਜਿਸ ਨੂੰ ਦੇਖ ਕੇ ਗਾਇਕ ਮੂਸੇਵਾਲਾ ਦੇ ਚਿਹਰੇ ਉੱਤੇ ਮੁਸਕਾਨ ਆ ਜਾਂਦੀ ਹੈ। ਇਹ ਮੁਸਕਾਨ ਦੇਖ ਕੇ ਸਿੱਧੂ ਦੇ ਪ੍ਰਸ਼ੰਸਕ ਕਾਫੀ ਇਮੋਸ਼ਨ ਹੋ ਰਹੇ ਹਨ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।
ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਕਰਕੇ ਪੰਜਾਬੀ ਮਨੋਰੰਜਨ ਜਗਤ ‘ਚ ਵੀ ਸੋਗ ਦੀ ਲਹਿਰ ਹੈ। ਜਿਸ ਕਰਕੇ ਕਈ ਕਲਾਕਾਰਾਂ ਨੇ ਆਪਣੇ ਮਿਊਜ਼ਿਕ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਰੈਪਰ ਬੋਹੇਮੀਆ, The Landers ਗਰੁੱਪ ਤੇ ਕਈ ਹੋਰ ਕਲਾਕਾਰਾਂ ਨੇ ਵੀ ਆਪਣੇ ਸ਼ੋਅਜ਼ ਨੂੰ ਰੱਦ ਕਰ ਦਿੱਤਾ ਹਨ।
ਦੱਸ ਦਈਏ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਜਗਤ ਦਾ ਨਾਮੀ ਸਿਤਾਰਾ ਸੀ, ਜੋ ਕਿ ਮਹਿਜ਼ 28 ਸਾਲਾਂ ਦੀ ਉਮਰ ਚ ਏਨਾਂ ਨਾਮ ਅਤੇ ਕਾਮਯਾਬੀਆਂ ਦੀਆਂ ਬੁਲੰਦੀਆਂ ਨੂੰ ਛੂਹ ਗਿਆ ਸੀ। ਸਿੱਧੂ ਮੂਸੇਵਾਲਾ ਆਪਣੇ ਗੀਤਾਂ ਦੇ ਰਾਹੀਂ ਹਮੇਸ਼ਾ ਪ੍ਰਸ਼ੰਸਕਾਂ ਦੇ ਦਿਲਾਂ ਚ ਜ਼ਿੰਦਾ ਰਹੇਗਾ।
ਹੋਰ ਪੜ੍ਹੋ : ਮਰਹੂਮ ਸਿੱਧੂ ਮੂਸੇਵਾਲਾ ਦੀ ਕਾਲ ਰਿਕਾਰਡਿੰਗ ਵਾਇਰਲ ਕਰਨ ਵਾਲੇ ਲੋਕਾਂ ਨੂੰ ਸਿੱਧੂ ਦੀ ਟੀਮ ਨੇ ਹੱਥ ਜੋੜ ਕੇ ਕੀਤੀ ਇਹ ਬੇਨਤੀ
View this post on Instagram