ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ’ਚ ਹੋਏ ਅਹਿਮ ਖੁਲਾਸੇ, ਹਮਲੇ ਤੋਂ 15 ਮਿੰਟ ਬਾਅਦ ਹੋਈ ਸੀ ਸਿੱਧੂ ਮੂਸੇਵਾਲਾ ਦੀ ਮੌਤ

written by Lajwinder kaur | June 02, 2022

Sidhu Moose Wala's post mortem: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਜਿਸ ਨੂੰ 29 ਮਈ ਨੂੰ ਚਿੱਟੇ ਦਿਨ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਦੀ ਮੌਤ ਨੇ ਹਰ ਇੱਕ ਝੰਜੋੜ ਕੇ ਰੱਖ ਦਿੱਤਾ ਸੀ। ਸਿੱਧੂ ਦੀ ਮੌਤ ਤੋਂ ਬਾਅਦ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਅਜਿਹੇ ਚ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਤੋਂ ਅਹਿਮ ਖੁਲਾਸੇ ਹੋਏ ਹਨ।

ਹੋਰ ਪੜ੍ਹੋ : ਗਾਇਕ ਖੁਦਾ ਬਖਸ਼ ਨੇ ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣਵਾਇਆ ਟੈਟੂ, ਬਾਂਹ ‘ਤੇ ਲਿਖਵਾਇਆ- ‘ਬਾਈ ਸਿੱਧੂ ਮੂਸੇਵਾਲਾ ਹਮੇਸ਼ਾ ਮੇਰੇ ਨਾਲ ਹੈ’

Sidhu Moosewala

ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ’ਚ ਦੱਸਿਆ ਗਿਆ ਹੈ ਕਿ ਗੋਲੀਆਂ ਲੱਗਣ ਤੋਂ 15 ਮਿੰਟ ਬਾਅਦ ਹੀ ਉਨ੍ਹਾਂ ਦੀ ਮੌਤ ਹੋਈ ਸੀ। ਦੱਸ ਦਈਏ ਪੋਸਟਮਾਰਟਮ 'ਚ ਦੱਸਿਆ ਗਿਆ ਹੈ ਸਿੱਧੂ ਮੂਸੇਵਾਲਾ ਦੇ ਸਰੀਰ ’ਤੇ ਗੋਲੀਆਂ ਤੇ ਸੱਟ ਦੇ ਤਕਰੀਬਨ 19 ਜ਼ਖ਼ਮ ਦਿਖੇ ਹਨ। ਹਮਲੇ ਦੌਰਾਨ ਸਿੱਧੂ ਮੂਸੇਵਾਲਾ ਦੇ ਮੂੰਹ ’ਤੇ ਕਿਸੇ ਤਰ੍ਹਾਂ ਦਾ ਕੋਈ ਵਾਰ ਨਹੀਂ ਕੀਤਾ ਗਿਆ, ਜਦਕਿ ਬਾਕੀ ਸਰੀਰ ’ਤੇ ਸੱਟਾਂ ਤੇ ਗੋਲੀਆਂ ਦੇ ਨਿਸ਼ਾਨ ਦਿਖੇ ਹਨ। ਉਥੇ ਹੀ ਪੋਸਟਮਾਰਟਮ ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਖੱਬੇ ਪਾਸੇ ਦੀਆਂ ਪੱਸਲੀਆਂ ਟੁੱਟ ਗਈਆਂ ਸਨ ਤੇ ਲੀਵਰ ਫੱਟ ਗਿਆ ਸੀ।

ਉਥੇ ਹੀ ਘਟਨਾ ਵਾਲੇ ਦਿਨ ਦੇ ਕੁਝ ਲੋਕਾਂ ਦਾ ਕਹਿਣਾ ਸੀ ਕਿ ਜਦੋਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਗੱਡੀ ’ਚੋਂ ਕੱਢਿਆ ਗਿਆ ਤਾਂ ਉਨ੍ਹਾਂ ਦੇ ਸਾਹ ਚੱਲ ਰਹੇ ਸਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੱਡੀ ’ਚੋਂ ਕੱਢਣ ’ਚ ਹੀ ਤਕਰੀਬਨ 10 ਤੋਂ 15 ਮਿੰਟ ਲੱਗ ਗਏ ਸਨ, ਜਿਸ ਦੌਰਾਨ ਸਿੱਧੂ ਮੂਸੇਵਾਲਾ ਦੇ ਸਾਹ ਚੱਲ ਰਹੇ ਸਨ। ਜ਼ਖਮੀ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਹਸਪਤਾਲ 'ਚ ਲੈ ਕੇ ਗਏ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

sidhU

ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ। ਇਸ ਹਮਲੇ ‘ਚ ਸਿੱਧੂ ਮੂਸੇਵਾਲਾ ਦੇ ਦੋਸਤ ਵੀ ਜ਼ਖਮੀ ਹੋਏ ਸਨ। ਸੋਸ਼ਲ ਮੀਡੀਆ ਉੱਤੇ ਸਿੱਧੂ ਮੂਸੇਵਾਲਾ ਦੇ ਹਮਲੇ ਤੋਂ ਬਾਅਦ ਦੀਆਂ ਵੀਡੀਓਜ਼ ਤੇ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ। ਸਿੱਧੂ ਦੀ ਮੌਤ ਨੇ ਹਰ ਇੱਕ ਝੰਜੋੜ ਕੇ ਰੱਖ ਦਿੱਤਾ ਸੀ। 31 ਮਈ ਨੂੰ ਸਿੱਧੂ ਮੂਸੇਵਾਲਾ ਦਾ ਸੰਸਕਾਰ ਕੀਤਾ ਗਿਆ ਸੀ। ਗਾਇਕ ਦੀ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਹੁੰਚੇ ਸਨ।

 

You may also like