ਸਿੱਧੂ ਮੂਸੇਵਾਲਾ ਦੀ ਟੀਮ ਨੇ ਪੋਸਟ ਪਾ ਕੇ ਦੱਸਿਆ ਸਿੱਧੂ ਦੇ ਮਾਪਿਆਂ ਨੂੰ ਮਿਲਣ ਦਾ ਦਿਨ

written by Lajwinder kaur | June 20, 2022

ਪੰਜਾਬੀ ਮਿਊਜ਼ਿਕ ਜਗਤ ਦੇ ਬੁਲੰਦ ਆਵਾਜ਼ ਦੇ ਮਾਲਿਕ ਸਿੱਧੂ ਮੂਸੇਵਾਲਾ ਜਿਨ੍ਹਾਂ ਦਾ ਕਤਲ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਦੀ ਮੌਤ ਦੇ ਨਾਲ ਪਰਿਵਾਰ ਅਤੇ ਪ੍ਰਸ਼ੰਸਕ ਵੀ ਵੱਡੇ ਸਦਮੇ ‘ਚ ਹਨ।

sidhu moose wala murder case new update

ਪ੍ਰਸ਼ੰਸਕ ਮਰਹੂਮ ਗਾਇਕ ਦੇ ਘਰ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਵੰਡਾਉਣ ਦੀ ਕੋਸ਼ਿਸ ਕਰ ਰਹੇ ਹਨ। ਜਿਸ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਪਰ ਹੁਣ ਸਿੱਧੂ ਮੂਸੇਵਾਲਾ ਦੀ ਟੀਮ ਨੇ ਇੱਕ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਦਾ ਦਿਨ ਦੱਸਿਆ ਹੈ।

ਹੋਰ ਪੜ੍ਹੋ  : ਦਿਲਜੀਤ ਦੋਸਾਂਝ ਦੇ ਮਿਊਜ਼ਿਕ ਸ਼ੋਅ ਦਾ ਵੀਡੀਓ ਹੋਇਆ ਵਾਇਰਲ, ਸਿੱਧੂ ਮੂਸੇਵਾਲਾ ਲਈ ਗੀਤ ਗਾਉਂਦੇ ਹੋਏ ਕਿਹਾ- ‘ਮੂਸੇਵਾਲਾ ਨਾਮ ਦਿਲਾਂ ਉੱਤੇ ਲਿਖਿਆ’

ਸਿੱਧੂ ਮੂਸੇਵਾਲਾ ਦੇ ਆਫ਼ਿਸਿਅਲ ਇੰਸਟਾਗ੍ਰਾਮ ਅਕਾਉਂਟ ਉੱਤੇ ਸਿੱਧੂ ਦੀ ਟੀਮ ਵੱਲੋਂ ਇੱਕ ਪੋਸਟ ਪਾਈ ਗਈ ਹੈ। ਜਿਸ ਉੱਤੇ ਲਿਖਿਆ ਗਿਆ ਹੈ – ਸਭ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਾ ਚਾਹੁੰਦੇ ਹਨ..ਸੋ ਕਿਰਪਾ ਕਰਕੇ ਸਿੱਧੂ ਦੇ ਮਾਪਿਆਂ ਨੂੰ ਐਤਵਾਰ ਵਾਲੇ ਦਿਨ ਹੀ ਮਿਲਣ ਆਓ...ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ ਤੇ ਉਨ੍ਹਾਂ ਕੁਝ ਸਮੇਂ ਚਾਹੀਦਾ ਹੈ ਇਸ ਗ਼ਮ ਤੋਂ ਨਿਕਲਣ ਦੇ ਲਈ...’

sidhu moose wala parents

ਸਿੱਧੂ ਦੀ ਟੀਮ ਨੇ ਇਸ ਪੋਸਟ ਦੇ ਰਾਹੀਂ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਕੁਝ ਸਮੇਂ ਨਿੱਜਾ ਚਾਹੀਦੀ ਹੈ ਤਾਂ ਜੋ ਉਹ ਇਸ ਦੁੱਖ ਤੋਂ ਕੁਝ ਉਭਰ ਸਕਣ। ਇਸ ਮੁਸ਼ਕਿਲ ਸਮੇਂ ‘ਚ ਸਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਦੀ ਉਮਰ ਤੇ ਦੁੱਖ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਲਈ ਜੇ ਕਈ ਵੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਐਤਵਾਰ ਵਾਲੇ ਦਿਨ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣ।

ਹੋਰ ਪੜ੍ਹੋ  : Father’s Day ਮੌਕੇ ‘ਤੇ ਦਰਸ਼ਨ ਔਲਖ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਭਾਵੁਕ ਵੀਡੀਓ ਕੀਤਾ ਸਾਂਝਾ

 

You may also like