ਸਿੱਧੂ ਮੂਸੇਵਾਲਾ ਨੇ ਨਵੀਂ ਫ਼ਿਲਮ ਦਾ ਕੀਤਾ ਐਲਾਨ, ਫ਼ਿਲਮ ਦਾ ਫਸਟ ਲੁੱਕ ਕੀਤਾ ਸਾਂਝਾ

written by Shaminder | August 25, 2021

ਸਿੱਧੂ ਮੂਸੇਵਾਲਾ (Sidhu Moosewala)  ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਵੀ ਕਰ ਦਿੱਤਾ ਹੈ । ਸਿੱਧੂ ਮੂਸੇਵਾਲਾ ਨੇ ਹੁਣ 2022 ਦੀਆਂ ਸਭ ਤੋਂ ਵੱਡੀਆਂ ਫ਼ਿਲਮਾਂ ਚੋਂ ਇੱਕ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ਿਲਮ ਦਾ ਨਾਂਅ ਹੈ (Jattan Da Munda Gaun Lagya) ‘ਜੱਟਾਂ ਦਾ ਮੁੰਡਾ ਗਾਉਣ ਲੱਗਿਆ’ ।

ਹੋਰ ਪੜ੍ਹੋ : ਅਫਗਾਨਿਸਤਾਨ ਦਾ ਸਾਬਕਾ ਸੰਚਾਰ ਮੰਤਰੀ ਜਰਮਨੀ ਵਿੱਚ ਪੀਜ਼ਾ ਵੇਚਣ ਲਈ ਮਜ਼ਬੂਰ

ਫ਼ਿਲਮ ਨੂੰ ਅੰਬਰਦੀਪ ਸਿੰਘ ਵੱਲੋਂ ਲਿਖਿਆ ਗਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ । ‘ਯੈੱਸ ਆਈ ਐੱਮ ਸਟੂਡੈਂਟ’ ਅਤੇ ‘ਮੂਸਾ ਜੱਟ’ ਤੋਂ ਬਾਅਦ ਇਹ ਸਿੱਧੂ ਮੂਸੇਵਾਲਾ ਦੇ ਕਰੀਅਰ ਦੀ ਇਹ ਤੀਜੀ ਫ਼ਿਲਮ ਹੋਵੇਗੀ । ਇਹ ਫ਼ਿਲਮ 2022 ‘ਚ ਰਿਲੀਜ਼ ਹੋਵੇਗੀ ।

Sidhu Moosewala Image From Instagram

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਅੜਬ ਮੁਟਿਆਰਾਂ ਫ਼ਿਲਮ ਲਈ ਗੀਤ ਅਫਸਾਨਾ ਖ਼ਾਨ ਦੇ ਨਾਲ ਗਾਇਆ ਸੀ ਜੋ ਕਿ ਕਾਫੀ ਪਸੰਦ ਕੀਤਾ ਗਿਆ ਸੀ ।

ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਵੀ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਦਾ ਟੀਜ਼ਰ ਵੀ ਰਿਲੀਜ਼ ਹੋ ਚੁੱਕਿਆ ਹੈ । ਇਸ ਟੀਜ਼ਰ ‘ਚ ਵੀ ਉਨ੍ਹਾਂ ਦਾ ਧਾਕੜ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।

 

0 Comments
0

You may also like