Advertisment

ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਕੀਤਾ ਸਾਂਝਾ,31 ਜੁਲਾਈ ਨੂੰ ਹੋਵੇਗਾ ਰਿਲੀਜ਼ 

author-image
By Shaminder
New Update
ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਕੀਤਾ ਸਾਂਝਾ,31 ਜੁਲਾਈ ਨੂੰ ਹੋਵੇਗਾ ਰਿਲੀਜ਼ 
Advertisment
ਸਿੱਧੂ ਮੂਸੇਵਾਲਾ ਆਪਣੇ ਨਵੇਂ –ਨਵੇਂ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਨੇ ਅਤੇ ਹੁਣ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । Homicide ਨਾਂਅ ਦੇ ਟਾਈਟਲ ਹੇਠ ਉਹ ਇਸ ਗੀਤ ਨੂੰ ਰਿਲੀਜ਼ ਕਰਨ ਜਾ ਰਹੇ ਨੇ । ਇਸ ਗੀਤ ਦਾ ਇੱਕ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ ਅਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਗੀਤ ਨੂੰ ਉਹ 31 ਜੁਲਾਈ ਨੂੰ   ਆਪਣੇ ਯੂਟਿਊਬ ਚੈਨਲ 'ਤੇ ਰਿਲੀਜ਼ ਕਰਨ ਜਾ ਰਹੇ ਨੇ ।
Advertisment
Advertisment
ਇਸ ਗੀਤ ਨੂੰ ਮਿਊਜ਼ਿਕ ਬਿੱਗ ਬਰਡ ਨੇ ਦਿੱਤਾ ਹੈ । ਇਸ ਗੀਤ ਨੂੰ ਲੈ ਕੇ ਸਿੱਧੂ ਮੂਸੇਵਾਲਾ ਵੀ ਕਾਫੀ ਉਤਸ਼ਾਹਿਤ ਹਨ । ਸਿੱਧੂ ਮੂਸੇਵਾਲਾ ਦੇ ਫੈਨਸ ਵੀ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਨੇ । ਉਨ੍ਹਾਂ ਦੇ ਗੀਤਾਂ ਨੂੰ ਨੌਜਵਾਨਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ਅਤੇ ਸਿੱਧੂ ਮੂਸੇਵਾਲਾ ਦਾ ਬੇਬਾਕ ਅੰਦਾਜ਼ ਨੌਜਵਾਨਾਂ ਨੂੰ ਕਾਫੀ ਪਸੰਦ ਆਉੇਂਦਾ ਹੈ ।
ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਤੋਂ ਪਹਿਲਾਂ ਉਹ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ । 'ਜੱਟ ਦਾ ਮੁਕਾਬਲਾ','ਡਾਲਰਾਂ ਵਾਂਗੂੰ ਨੀ ਨਾਮ ਸਾਡਾ ਚੱਲਦਾ' ਸਣੇ ਕਈ ਗੀਤ ਗਾ ਚੁੱਕੇ ਹਨ ।
 
Advertisment

Stay updated with the latest news headlines.

Follow us:
Advertisment
Advertisment
Latest Stories
Advertisment