ਸਿੱਧੂ ਮੂਸੇਵਾਲਾ ਨੇ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ਤਸਵੀਰ, ਮਾਂ ਲਈ ਲਿਖਿਆ ਇਹ ਸੁਨੇਹਾ

Written by  Shaminder   |  July 14th 2020 02:24 PM  |  Updated: July 14th 2020 02:24 PM

ਸਿੱਧੂ ਮੂਸੇਵਾਲਾ ਨੇ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ਤਸਵੀਰ, ਮਾਂ ਲਈ ਲਿਖਿਆ ਇਹ ਸੁਨੇਹਾ

ਮਾਂ ਜੋ ਕਿਸੇ ਵੀ ਬੱਚੇ ਦਾ ਪਹਿਲਾ ਗੁਰੂ ਹੁੰਦੀ ਹੈ । ਮਾਂ ਇੱਕ ਬੱਚੇ ਨੂੰ ਜਨਮ ਹੀ ਨਹੀਂ ਦਿੰਦੀ ਬਲਕਿ ਆਪਣੇ ਜਿਗਰ ਦਾ ਟੁਕੜਾ ਬਾਹਰ ਕੱਢ ਕੇ ਰੱਖ ਦਿੰਦੀ ਹੈ । ਬੱਚੇ ਭਾਵੇਂ ਕਿੰਨੇ ਵੀ ਵੱਡੇ ਹੋ ਜਾਣ ਪਰ ਮਾਂ ਲਈ ਉਹ ਹਮੇਸ਼ਾ ਬੱਚੇ ਹੀ ਰਹਿੰਦੇ ਹਨ । ਜਿਨ੍ਹਾਂ ਦੇ ਸਿਰ ਤੋਂ ਮਾਵਾਂ ਦਾ ਸਾਇਆ ਉੱਠ ਜਾਂਦਾ ਹੈ । ਉਨ੍ਹਾਂ ਬੱਚਿਆਂ ਦਾ ਦਰਦ ਉਹੀ ਜਾਣ ਸਕਦਾ ਹੈ ਜੋ ਮਮਤਾ ਦੀ ਛਾਂ ਤੋਂ ਮਹਿਰੂਮ ਹੋ ਚੁੱਕਿਆ ਹੈ ।

https://www.instagram.com/p/CClqCT2JZmC/

ਮਾਂ ਤੋਂ ਬਿਨਾਂ ਬੱਚਿਆਂ ਨੂੰ ਕੋਈ ਨਹੀਂ ਪੁੱੱਛਦਾ । ਇਸੇ ਲਈ ਤਾਂ ਮਾਂ ਨੂੰ ਠੰਢੀ ਛਾਂ ਕਿਹਾ ਜਾਂਦਾ ਹੈ ਜਿਸ ਦੀ ਬੁੱਕਲ ‘ਚ ਬੈਠ ਕੇ ਬੱਚਾ ਹਰ ਮੁਸੀਬਤ ਅਤੇ ਦੁੱਖ ਤੋਂ ਆਪਣੇ ਆਪ ਨੂੰ ਮਹਿਫੂਜ਼ ਸਮਝਦਾ ਹੈ । ਸਿੱਧੂ ਮੂਸੇਵਾਲਾ ਵੀ ਬੇਸ਼ੱਕ ਅੱਜ ਵੱਡੇ ਸਿਤਾਰਿਆਂ ‘ਚ ਗਿਣੇ ਜਾਂਦੇ ਨੇ ।

https://www.instagram.com/p/CALatviJ2Ha/

ਪਰ ਆਪਣੀ ਮਾਂ ਦੇ ਨਾਲ ਉਨ੍ਹਾਂ ਦਾ ਖ਼ਾਸ ਮੋਹ ਹੈ । ਉਹ ਅਕਸਰ ਆਪਣੀ ਮਾਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਤਸਵੀਰ ਮੁੜ ਤੋਂ ਸਾਂਝੀ ਕੀਤੀ ਹੈ । ਜਿਸ ‘ਚ ਦੋਵੇਂ ਮਾਂ ਪੁੱਤਰ ਕਾਫੀ ਖੁਸ਼ ਨਜ਼ਰ ਆ ਰਹੇ ਹਨ ।

https://www.instagram.com/p/B8jZ-i2Jd8L/

ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਲਿਖਿਆ ‘ਦੁਨੀਆ ਦੀ ਸਭ ਤੋਂ ਬਿਹਤਰੀਨ ਔਰਤ #ਮਾਂ’। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਇਹ ਤਸਵੀਰ ਅਤੇ ਸੁਨੇਹਾ ਕਾਫੀ ਪਸੰਦ ਆ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network