ਸਿੱਧੂ ਮੂਸੇਵਾਲਾ ਆਪਣੇ ਨਵੇਂ ਘਰ ‘ਚ ਆਪਣੀ ਮਾਤਾ ਦੇ ਨਾਲ ਇਸ ਅੰਦਾਜ਼ ‘ਚ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ

written by Shaminder | July 25, 2020

ਸਿੱਧੂ ਮੂਸੇਵਾਲਾ ਦੀ ਆਪਣੀ ਮਾਤਾ ਜੀ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਸਿੱਧੂ ਮੂਸੇਵਾਲਾ ਆਪਣੇ ਨਵੇਂ ਘਰ ਦੇ ਕੋਲ ਖੜੇ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ਤੇ ਲਗਾਤਾਰ ਕਮੈਂਟ ਕਰ ਰਹੇ ਹਨ ।ਸਿੱਧੂ ਮੂਸੇਵਾਲਾ ਨੇ ਬੀਤੇ ਦਿਨੀਂ ਵੀ ਇੱਕ ਆਪਣੀ ਮਾਤਾ ਜੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ ।

https://www.instagram.com/p/B9-taoMJhXA/

ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਅਕਸਰ ਉਹ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹਨ । ਉਨ੍ਹਾਂ ਦਾ ਆਪਣੀ ਮਾਤਾ ਜੀ ਦੇ ਨਾਲ ਬਹੁਤ ਹੀ ਜ਼ਿਆਦਾ ਮੋਹ ਹੈ ।

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ ।ਪਰ ਉਨ੍ਹਾਂ ਦੇ ਗੀਤਾਂ ਨੂੰ ਯੰਗਸਟਰ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।ਗੀਤਾਂ ਦੇ ਨਾਲ ਨਾਲ ਉਹ ਕਈ ਫ਼ਿਲਮਾਂ ਦੇ ਪ੍ਰਾਜੈਕਟਸ ‘ਤੇ ਵੀ ਕੰਮ ਕਰ ਰਹੇ ਹਨ ।

https://www.instagram.com/p/B50WuaGpPeD/

0 Comments
0

You may also like