
ਸਿੱਧੂ ਮੂਸੇਵਾਲਾ (Sidhu Moose wala) ਅਜਿਹਾ ਗਾਇਕ ਸੀ, ਜਿਸ ਨੇ ਆਪਣੇ ਗੀਤਾਂ ਦੇ ਨਾਲ ਬਹੁਤ ਹੀ ਘੱਟ ਸਮੇਂ ‘ਚ ਆਪਣੀ ਪਛਾਣ ਬਣਾਈ ਸੀ । ਉਨ੍ਹਾਂ ਦੇ ਬਚਪਨ ਦੀਆਂ ਤਸਵੀਰਾਂ (Childhood Pic) ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ ।
Image Source: Twitter
ਹੋਰ ਪੜ੍ਹੋ : ਜਾਣੋ ਪੰਜਾਬ ਦੀਆਂ ਉਨ੍ਹਾਂ ਹਸਤੀਆਂ ਬਾਰੇ, ਜੋ ਹਰ ਖੇਤਰ ‘ਚ ਯੋਗਦਾਨ ਪਾ ਕੇ ਬਣੇ ਭਾਰਤ ਦੀ ਸ਼ਾਨ
ਇਨ੍ਹਾਂ ਤਸਵੀਰਾਂ ‘ਚ ਪਿਉ ਪੁੱਤਰ ਦੀ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਨੇ ਆਪਣੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ । ਸਿੱਧੂ ਮੂਸੇਵਾਲਾ ਦਾ ਕਤਲ ਬੀਤੇ ਸਾਲ ਉਨੱਤੀ ਮਈ ਨੂੰ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।

ਜਿਸ ਤੋਂ ਬਾਅਦ ਹੁਣ ਗਾਇਕ ਦੇ ਮਾਪੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ । ਹਾਲਾਂ ਕਿ ਪੰਜਾਬ ਪੁਲਿਸ ਦੇ ਵੱਲੋਂ ਹੁਣ ਤੱਕ ਇਸ ਮਾਮਲੇ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਈਆਂ ਤੋਂ ਇਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ, ਪਰ ਇਨਸਾਫ ਮਿਲਣ ‘ਚ ਹੋ ਰਹੀ ਦੇਰੀ ਦੇ ਕਾਰਨ ਸਿੱਧੂ ਮੂਸੇਵਾਲਾ ਦੇ ਮਾਪੇ ਬਹੁਤ ਦੁਖੀ ਹਨ ।
ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ, ਜੋ ਆਪਣੇ ਬੇਬਾਕ ਬੋਲਾਂ ਦੇ ਲਈ ਜਾਣਿਆ ਜਾਂਦਾ ਸੀ । ਉਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ ।
View this post on Instagram