
Sidhu MooseWala’s father Balkaur Singh health update: ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ਾਮ ਨੂੰ ਅਚਾਨਕ ਬਿਮਾਰ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੇ ਦਿਲ 'ਚ ਪਏ ਸਟੰਟ ਵਿਚ ਕੁਝ ਸਮੱਸਿਆ ਆਈ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਇਲਾਜ 'ਚ ਜੁਟੀ ਹੋਈ ਹੈ। ਉੱਧਰ ਪ੍ਰਸ਼ੰਸਕ ਲਗਾਤਾਰ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਲਈ ਜਲਦੀ ਠੀਕ ਹੋਣ ਲਈ ਅਰਦਾਸਾਂ ਕਰ ਰਹੇ ਹਨ।
ਹੋਰ ਪੜ੍ਹੋ : ਅਨੀਤਾ ਦੇਵਗਨ ਦਾ ਠੰਡ ਨਾਲ ਹੋਇਆ ਬੁਰਾ ਹਾਲ; ਸਰਦੀ ਤੋਂ ਬਚਣ ਲਈ ਅਪਣਾਇਆ ਇਹ ਢੰਗ, ਦੇਖੋ ਵੀਡੀਓ

ਮੀਡੀਆ ਸੂਤਰਾਂ ਦੇ ਅਨੁਸਾਰ ਡਾਕਟਰਾਂ ਨੇ ਦੱਸਿਆ ਹੈ ਕਿ ਹੁਣ ਬਲਕੌਰ ਸਿੰਘ ਸਿੱਧੂ ਦੀ ਹਾਲਤ ਸਥਿਰ ਹੈ। ਪਰ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਹੋਇਆ ਹੈ।

ਦੱਸ ਦਈਏ ਪਿਛਲੇ ਸਾਲ ਵੀ ਉਨ੍ਹਾਂ ਨੂੰ ਪੀ.ਜੀ.ਆਈ. ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ਵਿਚ ਸਿਹਤ ਸਬੰਧੀ ਸਮੱਸਿਆ ਆਈ ਸੀ। ਇਲਾਜ ਦੌਰਾਨ ਉਨ੍ਹਾਂ ਦੇ ਦਿਲ ਵਿਚ ਬਲਾਕੇਜ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਉਥੋਂ ਪੀ.ਜੀ.ਆਈ. ਰੈਫਰ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਦੇ ਦਿਲ ‘ਚ ਸਟੰਟ ਪਾਇਆ ਗਿਆ ਸੀ।

ਬਲਕੌਰ ਸਿੰਘ ਜੋ ਕਿ ਲਗਾਤਾਰ ਆਪਣੇ ਪੁੱਤਰ ਦੀ ਮੌਤ ਦੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਜਵਾਹਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ।