ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਇੰਸਟਾਗ੍ਰਾਮ ਅਕਾਊਂਟ, ਤੇਜ਼ੀ ਨਾਲ ਵੱਧ ਰਹੇ ਨੇ ਫਾਲੋਅਰਸ

written by Lajwinder kaur | August 23, 2022

Justice For Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ ਲਈ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕਮਰ ਕੱਸ ਲਈ ਹੈ। ਉਨ੍ਹਾਂ ਨੇ ਸਰਕਾਰ ਨੂੰ ਅਲੀਮੇਟਮ ਵੀ ਦੇ ਦਿੱਤਾ ਹੈ। ਹੋਣ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਕਰ ਸਿੰਘ ਇੰਸਟਾਗ੍ਰਾਮ ਅਕਾਉਂਟ ਬਣਾ ਲਿਆ ਹੈ। ਜਿਸ ਉੱਤੇ ਪਹਿਲੀ ਹੀ ਪੋਸਟ 'ਚ ਸਿੱਧੂ ਮੂਸੇਵਾਲਾ ਦੀ ਮੌਤ ਦੇ ਲਈ ਇਨਸਾਫ ਲਈ ਪੋਸਟ ਪਾਈ ਹੈ।

ਹੋਰ ਪੜ੍ਹੋ : ਸੂਫੀ ਗਾਇਕ ਸਾਈਂ ਜ਼ਹੂਰ ਦੀ ਸੋਸ਼ਲ ਮੀਡੀਆ 'ਤੇ ਫੈਲੀ ਸੀ ਮੌਤ ਦੀ ਅਫ਼ਵਾਹ, ਸਾਹਮਣੇ ਆਇਆ ਸੱਚ,ਦੇਖੋ ਵੀਡੀਓ

inside image of balkaur singh and sidhu moose wala image source Instagram

ਸਿੱਧੂ ਮੂਸੇਵਾਲਾ ਦੀ ਟੀਮ ਨੇ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਇੰਸਟਾਗ੍ਰਾਮ ਦੀ ਸਟੋਰੀ ‘ਚ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ ਪੇਜ਼ ਦਾ ਲਿੰਕ ਸ਼ੇਅਰ ਕੀਤਾ ਹੈ ਨਾਲ ਹੀ ਇੱਕ ਤਸਵੀਰ ਵੀ ਰੀਸ਼ੇਅਰ ਕੀਤੀ ਹੈ। ਜਿਸ ਚ ਸਿੱਧੂ ਮੂਸੇਵਾਲਾ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਿਹਾ ਹੈ ਤੇ ਨਾਲ ਹੀ ਲਿਖਿਆ ਗਿਆ ਹੈ ‘#JusticeForSidhuMooseWala’।

sidhu moose wala's mother charan kaur taking about protest for justice-min image source Instagram

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਉੱਤੇ ਤੇਜ਼ੀ ਦੇ ਨਾਲ ਫਾਲੋਅਰਸ ਵੱਧ ਰਹੇ ਹਨ। ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਸਟੋਰੀ ਲਿਖਣ ਤੱਕ ਪਿਤਾ ਬਲੌਕਰ ਸਿੰਘ ਦੇ ਇੰਸਟਾਗ੍ਰਾਮ ਉੱਤੇ 152K ਫਾਲੋਅਰਸ ਹੋ ਚੁੱਕੇ ਸਨ।

sidhu Moose wala murder case-min image source Instagram

ਦੱਸ ਦਈਏ ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਪੁੱਤਰ ਦੀ ਮੌਤ ਦੇ ਇਨਸਾਫ ਲਈ ਬਹੁਤ ਜਲਦ ਧਰਨਾ ਸ਼ੁਰੂ ਕਰਨਗੇ।

ਦੱਸ ਦਈਏ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਜਵਾਹਰਕੇ ਪਿੰਡ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਸੋਗ ਦੀ ਲਹਿਰ ਫੈਲ ਗਈ ਸੀ। ਆਮ ਲੋਕਾਂ ਤੋਂ ਲੈ ਕੇ ਕਲਾਕਾਰਾਂ ਤੱਕ ਨੇ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਜਤਾਇਆ ਸੀ। ਹੁਣ ਪਰਿਵਾਰ ਤੇ ਫੈਨਜ਼ ਸਿੱਧੂ ਮੂਸੇਵਾਲਾ ਦੀ ਮੌਤ ਦਾ ਇਨਸਾਫ ਦੀ ਮੰਗ ਕਰ ਰਹੇ ਹਨ।

You may also like